Coronavirus Today: ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 12,516 ਨਵੇਂ ਕੇਸ, 501 ਲੋਕਾਂ ਦੀ ਮੌਤ
Coronavirus Today: ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 12 ਹਜ਼ਾਰ 516 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 501 ਲੋਕਾਂ ਦੀ ਮੌਤ ਹੋ ਗਈ। ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਇੱਕ ਲੱਖ 37 ਹਜ਼ਾਰ 146 ਹੈ।
Coronavirus Today: ਦੇਸ਼ ਵਿੱਚ ਜਾਨਲੇਵਾ ਕੋਰੋਨਾਵਾਇਰਸ ਦਾ ਪ੍ਰਕੋਪ ਜਾਰੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 12 ਹਜ਼ਾਰ 516 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 501 ਲੋਕਾਂ ਦੀ ਮੌਤ ਹੋ ਗਈ। ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਇੱਕ ਲੱਖ 37 ਹਜ਼ਾਰ 146 ਹੈ। ਜਾਣੋ ਦੇਸ਼ ਵਿੱਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਹੁਣ ਤੱਕ 4 ਲੱਖ 62 ਹਜ਼ਾਰ 690 ਲੋਕਾਂ ਦੀ ਮੌਤ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਅੱਜ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਿਤਾਂ ਦੀ ਗਿਣਤੀ ਵੱਧ ਕੇ ਤਿੰਨ ਕਰੋੜ 44 ਲੱਖ 14 ਹਜ਼ਾਰ 186 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 1 ਲੱਖ 37 ਹਜ਼ਾਰ 416 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 62 ਹਜ਼ਾਰ 690 ਹੋ ਗਈ ਹੈ।
ਦੇਸ਼ ਵਿੱਚ 3,38,00,925 ਲੋਕ ਠੀਕ ਹੋ ਚੁੱਕੇ
ਦੇਸ਼ 'ਚ ਲਗਾਤਾਰ 35 ਦਿਨਾਂ ਤੋਂ ਕੋਵਿਡ-19 ਦੇ ਰੋਜ਼ਾਨਾ ਮਾਮਲੇ 20 ਹਜ਼ਾਰ ਤੋਂ ਘੱਟ ਹਨ ਅਤੇ 138 ਦਿਨਾਂ ਤੋਂ ਰੋਜ਼ਾਨਾ 50 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਕੁੱਲ ਕੇਸਾਂ ਦਾ ਲਗਪਗ 0.40 ਪ੍ਰਤੀਸ਼ਤ ਹੈ। ਇਹ ਦਰ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ। ਅੰਕੜਿਆਂ ਮੁਤਾਬਕ ਹੁਣ ਤੱਕ ਕੁੱਲ 3 ਕਰੋੜ 38 ਲੱਖ 14 ਹਜ਼ਾਰ 80 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ, ਜਦਕਿ ਮੌਤ ਦਰ 1.30 ਫੀਸਦੀ ਦੇ ਕਰੀਬ ਹੈ।
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 110 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 53 ਲੱਖ 81 ਹਜ਼ਾਰ 889 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 110 ਕਰੋੜ 79 ਲੱਖ 51 ਹਜ਼ਾਰ 225 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ: Punjab Government: ਚੰਨੀ ਸਰਕਾਰ ਨੇ ਨਹੀਂ ਕੀਤੇ ਬਿਜਲੀ ਸਮਝੌਤੇ ਰੱਦ, ਹੁਣ ਬਿਜਲੀ ਦਰਾਂ ਘਟਣਗੀਆਂ, ਵ੍ਹਾਈਟ ਪੇਪਰ 'ਚ ਵੱਡੇ ਖੁਲਾਸੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: