ਪੜਚੋਲ ਕਰੋ

India Coronavirus 31 August: ਰਾਹਤ ਦੀ ਖਬਰ! 5 ਦਿਨਾਂ ਮਗਰੋਂ ਡਿੱਗਿਆ ਕੋਰੋਨਾ ਕੇਸਾਂ ਦਾ ਗ੍ਰਾਫ, 65 ਪ੍ਰਤੀਸ਼ਤ ਸਿਰਫ ਕੇਰਲਾ ਦੇ ਕੇਸ

India Coronavirus Cases Update: ਪਿਛਲੇ ਦਿਨਾਂ ਵਿੱਚ ਅਮਰੀਕਾ ਤੇ ਇਰਾਨ ਤੋਂ ਬਾਅਦ ਭਾਰਤ ਵਿੱਚ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਆਏ ਹਨ। ਹਾਲਾਂਕਿ ਕੱਲ੍ਹ 14 ਦੇਸ਼ਾਂ ਵਿੱਚ ਭਾਰਤ ਨਾਲੋਂ ਜ਼ਿਆਦਾ ਮੌਤਾਂ ਹੋਈਆਂ।

ਨਵੀਂ ਦਿੱਲੀ: ਭਾਰਤ ਵਿੱਚ ਪੰਜ ਦਿਨਾਂ ਬਾਅਦ ਕੋਰੋਨਾ ਲਾਗ ਦੇ 40 ਹਜ਼ਾਰ ਤੋਂ ਘੱਟ ਕੇਸ ਸਾਹਮਣੇ ਆਏ ਹਨ। ਮਰਨ ਵਾਲਿਆਂ ਦੀ ਗਿਣਤੀ ਵੀ ਘਟੀ ਹੈ। ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ। ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ, 30,941 ਨਵੇਂ ਕੋਰੋਨਾ ਕੇਸ ਆਏ ਤੇ 350 ਕੋਰੋਨਾ ਪੀੜਤਾਂ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ। ਇਸ ਦੇ ਨਾਲ ਹੀ 24 ਘੰਟਿਆਂ ਵਿੱਚ 36,275 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਭਾਵ ਕੱਲ੍ਹ 5684 ਐਕਟਿਵ ਮਾਮਲਿਆਂ ਵਿੱਚ ਕਮੀ ਆਈ ਸੀ।

ਇਸ ਤੋਂ ਪਹਿਲਾਂ ਲਗਾਤਾਰ ਪੰਜ ਦਿਨਾਂ ਤੱਕ ਦੇਸ਼ ਵਿੱਚ 40 ਹਜ਼ਾਰ ਤੋਂ ਵੱਧ ਕੋਰੋਨਾ ਕੇਸ ਦਰਜ ਕੀਤੇ ਗਏ। ਬੁੱਧਵਾਰ ਨੂੰ 46164, ਵੀਰਵਾਰ ਨੂੰ 44658, ਸ਼ੁੱਕਰਵਾਰ ਨੂੰ 46759, ਸ਼ਨੀਵਾਰ ਨੂੰ 45083 ਤੇ ਸੋਮਵਾਰ ਨੂੰ 42909 ਸੀ।

ਭਾਰਤ ਵਿੱਚ ਕੋਰੋਨਾ ਦੇ ਕੁੱਲ ਮਾਮਲੇ

ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਤਿੰਨ ਕਰੋੜ 27 ਲੱਖ 68 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 4 ਲੱਖ 38 ਹਜ਼ਾਰ 560 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 19 ਲੱਖ 59 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਤਿੰਨ ਲੱਖ ਤੋਂ ਵੱਧ ਹੈ। ਕੁੱਲ 3 ਲੱਖ 70 ਹਜ਼ਾਰ ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 27 ਲੱਖ 68 ਹਜ਼ਾਰ 880

ਕੁੱਲ ਡਿਸਚਾਰਜ - ਤਿੰਨ ਕਰੋੜ 19 ਲੱਖ 59 ਹਜ਼ਾਰ 680

ਕੁੱਲ ਐਕਟਿਵ ਮਾਮਲੇ - ਤਿੰਨ ਲੱਖ 70 ਹਜ਼ਾਰ 640

ਕੁੱਲ ਮੌਤ- ਚਾਰ ਲੱਖ 38 ਹਜ਼ਾਰ 560

ਕੁੱਲ ਟੀਕਾਕਰਨ - 64 ਕਰੋੜ 5 ਲੱਖ 28 ਹਜ਼ਾਰ ਡੋਜ਼

ਭਾਰਤ ਵਿੱਚ ਕੋਰੋਨਾ ਦੇ ਮਾਮਲੇ ਵਧਣ ਦਾ ਮੁੱਖ ਕਾਰਨ ਕੇਰਲ

ਕੇਰਲ ਵਿੱਚ ਸੋਮਵਾਰ ਨੂੰ ਕੋਵਿਡ ਦੇ 19,622 ਨਵੇਂ ਕੇਸਾਂ ਦੇ ਆਉਣ ਨਾਲ ਸੂਬੇ ਵਿੱਚ ਕੋਰੋਨਾ ਵਾਇਰਸ ਸੰਕਰਮਿਤਾਂ ਦੀ ਕੁੱਲ ਗਿਣਤੀ 40 ਲੱਖ 27 ਹਜ਼ਾਰ 30 ਹੋ ਗਈ। ਯਾਨੀ ਲਗਪਗ 65 ਫੀਸਦੀ ਮਾਮਲੇ ਕੇਰਲ 'ਚ ਦੇਖੇ ਜਾ ਰਹੇ ਹਨ। ਪਿਛਲੇ ਦਿਨ 132 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 20,673 ਤੱਕ ਪਹੁੰਚ ਗਈ।

ਕੇਰਲਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ ਲਈ 1,17,216 ਨਮੂਨਿਆਂ ਦੀ ਜਾਂਚ ਦੇ ਨਾਲ ਲਾਗ ਦੀ ਦਰ 16.74 ਪ੍ਰਤੀਸ਼ਤ ਹੋ ਗਈ ਹੈ। ਇਸ ਦੇ ਨਾਲ ਹੀ ਕੱਲ੍ਹ ਦਿੱਲੀ ਵਿੱਚ ਕੋਰੋਨਾ ਦੇ 20 ਨਵੇਂ ਮਾਮਲੇ ਸਾਹਮਣੇ ਆਏ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ। ਇੱਥੇ ਚਾਰ ਦਿਨਾਂ ਤੋਂ ਲਾਗ ਕਾਰਨ ਕਿਸੇ ਵਿਅਕਤੀ ਦੀ ਮੌਤ ਨਹੀਂ ਹੋਈ।

64 ਕਰੋੜ ਵੈਕਸੀਨ ਡੋਜ਼ ਦਿੱਤੀਆਂ ਗਈਆਂ

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ, 30 ਅਗਸਤ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 64 ਕਰੋੜ 5 ਲੱਖ 28 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਆਖਰੀ ਦਿਨ 59.62 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਮੁਤਾਬਕ ਹੁਣ ਤੱਕ 52 ਕਰੋੜ 15 ਲੱਖ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ ਲਗਪਗ 13.94 ਲੱਖ ਕੋਰੋਨਾ ਨਮੂਨੇ ਟੈਸਟ ਕੀਤੇ ਗਏ ਸੀ, ਜਿਨ੍ਹਾਂ ਦੀ ਸਕਾਰਾਤਮਕਤਾ ਦਰ 4 ਪ੍ਰਤੀਸ਼ਤ ਤੋਂ ਘੱਟ ਹੈ।

ਦੇਸ਼ ਵਿੱਚ ਕੋਰੋਨਾ ਨਾਲ ਮੌਤ ਦਰ 1.34 ਫੀਸਦੀ ਹੈ ਜਦੋਂ ਕਿ ਰਿਕਵਰੀ ਰੇਟ 97.51 ਫੀਸਦੀ ਹੈ। ਐਕਟਿਵ ਕੇਸ 1.15 ਫੀਸਦੀ ਹਨ। ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ ਵਿੱਚ ਭਾਰਤ ਹੁਣ ਵਿਸ਼ਵ ਵਿੱਚ 10ਵੇਂ ਸਥਾਨ 'ਤੇ ਹੈ। ਸੰਕਰਮਿਤਾਂ ਦੀ ਕੁੱਲ ਗਿਣਤੀ ਦੇ ਮਾਮਲੇ ਵਿੱਚ ਭਾਰਤ ਦੂਜੇ ਸਥਾਨ 'ਤੇ ਹੈ। ਜਦੋਂ ਕਿ ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਵਿੱਚ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।

ਇਹ ਵੀ ਪੜ੍ਹੋ: Punjab Congress: ਕੈਪਟਨ ਤੇ ਸਿੱਧੂ ਦਾ ਕਲੇਸ਼ ਬਣਿਆ ਕਾਂਗਰਸ ਲਈ ਸਿਰ ਦਰਦੀ, ਫਿਰ ਚੰਡੀਗੜ੍ਹ ਆ ਰਹੇ ਹਰੀਸ਼ ਰਾਵਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Embed widget