ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ (coronavirus) ਸੰਕਰਮਿਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ (health ministry) ਵੱਲੋਂ ਸ਼ਾਮ 5:30 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 2573 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਉਸੇ ਸਮੇਂ 83 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਹੁਣ ਤੱਕ 42836 ਲੋਕ ਕੋਰੋਨਾਵਾਇਰਸ ਤੋਂ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 11762 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ ਅਤੇ 1389 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਅੱਜ ਦੱਸਿਆ ਕਿ ਕੋਰੋਨਾ ਤੋਂ ਠੀਕ ਹੋਣ ਦੀ ਦਰ ਹੁਣ ਲਗਪਗ 28 ਪ੍ਰਤੀਸ਼ਤ ਹੈ।
ਲੌਕਡਾਊਨ-3 ‘ਚ ਦਿੱਤੀ ਗਈ ਰਿਆਇਤ ਬਾਰੇ ਉਨ੍ਹਾਂ ਕਿਹਾ ਕਿ ਜੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਕੇਸ ਫਿਰ ਵਧ ਸਕਦੇ ਹਨ। ਉਨ੍ਹਾਂ ਜ਼ਿਲ੍ਹਿਆਂ ਵਿੱਚ ਜਿੱਥੇ ਕੋਰੋਨਾ ਦੇ ਕੇਸ ਸਾਹਮਣੇ ਨਹੀਂ ਆਏ, ਜੇਕਰ ਉੱਥੇ ਕੇਸਾਂ ਦੀ ਪੁਸ਼ਟੀ ਹੁੰਦੀ ਹੈ ਤਾਂ ਰਿਆਇਤਾਂ ਵਾਪਸ ਲੈ ਲਈਆਂ ਜਾਣਗੀਆਂ।
ਸਿਹਤ ਮੰਤਰਾਲੇ ਨੇ ਕਿਹਾ, "ਕੋਵਿਡ-19 ਦੇ ਮਾਮਲਿਆਂ ‘ਚ ਵਾਧੇ ਦੀ ਰਫਤਾਰ ਹੌਲੀ ਹੋ ਗਈ ਹੈ, ਜੇ ਅਸੀਂ ਮਿਲ ਕੇ ਕੰਮ ਕਰਾਂਗੇ, ਤਾਂ ਇਹ ਸਿਖਰ ‘ਤੇ ਨਹੀਂ ਪਹੁੰਚੇਗਾ, ਪਰ ਜੇ ਅਸੀਂ ਅਸਫਲ ਰਹਿੰਦੇ ਹਾਂ ਤਾਂ ਕੇਸ ਵੱਧ ਸਕਦੇ ਹਨ।"
ਲਵ ਅਗਰਵਾਲ ਨੇ ਕਿਹਾ ਕਿ ਇਹ (COVID 19) ਬਿਮਾਰੀ ਗੁਣਾਤਮਕ ਢੰਗ ਨਾਲ (Geomatric Progression) ਵਧਦੀ ਹੈ। ਪਰ ਇਹ ਲੌਕਡਾਊਨ ਅਤੇ ਸਮਾਜਕ ਦੂਰੀਆਂ ਕਾਰਨ ਅਜਿਹਾ ਨਹੀਂ ਹੋਇਆ। ਲੋਕਾਂ ਨੂੰ ਸਮਾਜਿਕ ਦੂਰੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਕੋਵਿਡ-19: ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ ਹੋਈ 42836, 11762 ਮਰੀਜ਼ ਠੀਕ
ਏਬੀਪੀ ਸਾਂਝਾ
Updated at:
04 May 2020 06:54 PM (IST)
ਦੇਸ਼ ‘ਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ ਅੱਜ ਵਧ ਕੇ 42836 ਹੋ ਗਈ ਹੈ। ਮਹਾਰਾਸ਼ਟਰ ਵਿਚ ਸਭ ਤੋਂ ਵੱਧ 12974 ਲੋਕ ਕੋਵਿਡ-19 ਨਾਲ ਸੰਕਰਮਿਤ ਹਨ।
ਸੰਕੇਤਕ ਤਸਵੀਰ
- - - - - - - - - Advertisement - - - - - - - - -