ਹਿਸਾਰ: ਹਿਸਾਰ ਮਿਊਂਸਪਲ ਕਾਰਪੋਰੇਸ਼ਨ ਦਾ ਇੱਕ ਅਧਿਕਾਰੀ ਜਿਸ ਨੇ ਮਹਾਂਮਾਰੀ ਦੇ ਪ੍ਰਕੋਪ ਦੇ ਸ਼ੁਰੂ ਹੋਣ ਤੋਂ ਹੁਣ ਤਕ 300 ਤੋਂ ਵੱਧ ਕੋਰੋਨਾ ਪੀੜਤਾਂ ਲਈ ਸਨਮਾਨਿਤ ਸਸਕਾਰ ਨੂੰ ਯਕੀਨੀ ਬਣਾਇਆ, ਖੁਦ ਕੋਰੋਨਾ ਤੋਂ ਜ਼ਿੰਦਗੀ ਦੀ ਜੰਗ ਹਾਰ ਗਿਆ। ਦੱਸ ਦਈਏ ਕਿ ਕੋਰੋਨਾ ਪੌਜ਼ੇਟਿਵ ਹੋਣ ਤੋਂ ਦੋ ਦਿਨ ਬਾਅਦ ਹੀ ਉਹ ਕੋਰੋਨਵਾਇਰਸ ਨਾਲ ਲੜਾਈ ਹਾਰ ਗਿਆ। ਇਸ ਦੀ ਜਾਣਕਾਰੀ ਮੰਗਲਵਾਰ ਨੂੰ ਇੱਕ ਬੁਲਾਰੇ ਨੇ ਦਿੱਤੀ।


ਨਗਰ ਨਿਗਮ ਦੇ ਬੁਲਾਰੇ ਨੇ ਦੱਸਿਆ ਕਿ 43 ਸਾਲਾ ਪ੍ਰਵੀਨ ਕੁਮਾਰ ਦੀ ਸੋਮਵਾਰ ਦੀ ਰਾਤ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ। ਪ੍ਰਵੀਨ ਕੁਮਾਰ ਨਗਰ ਨਿਗਮ ਵੱਲੋਂ ਕੋਰੋਨਾਵਾਇਰਸ ਮਰੀਜ਼ਾਂ ਦੀਆਂ ਦੇਹਾਂ ਦਾ ਸਸਕਾਰ ਕਰਨ ਲਈ ਬਣਾਈ ਗਈ ਟੀਮ ਦਾ ਮੁਖੀ ਸੀ।


ਬੁਲਾਰੇ ਨੇ ਦੱਸਿਆ, "ਉਸ ਨੇ ਪਿਛਲੇ ਸਾਲ ਤੋਂ ਹੁਣ ਤੱਕ 300 ਤੋਂ ਵੱਧ ਕੋਵਿਡ-19 ਲਾਸ਼ਾਂ ਦਾ ਅੰਤਮ ਸਸਕਾਰ ਕੀਤਾ ਸੀ। ਦੋ ਦਿਨ ਪਹਿਲਾਂ ਉਸਦਾ ਟੈਸਟ ਪੌਜ਼ੇਟਿਵ ਆਇਆ ਸੀ। ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਦਾ ਆਕਸੀਜਨ ਪੱਧਰ ਡਿੱਗਦਾ ਰਿਹਾ ਤੇ ਉਸ ਦੀ ਮੌਤ ਹੋ ਗਈ।"


ਪ੍ਰਵੀਨ ਕੁਮਾਰ ਮਿਉਂਸਪਲ ਕਾਰਪੋਰੇਸ਼ਨ ਸਫਾਈ ਕਰਮਚਾਰੀ ਯੂਨੀਅਨ ਦਾ ਪ੍ਰਧਾਨ ਵੀ ਸੀ। ਉਸ ਦੇ ਅੰਤਿਮ ਸੰਸਕਾਰ ਕੋਵੀਡ-19 ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਮੰਗਲਵਾਰ ਨੂੰ ਰਿਸ਼ੀ ਨਗਰ ਦੇ ਇੱਕ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ।


ਇਹ ਵੀ ਪੜ੍ਹੋ: Live-in relationship 'ਤੇ Punjab and Haryana High Court ਦਾ ਵੱਡਾ ਫੈਸਲਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904