(Source: ECI/ABP News/ABP Majha)
Coronavirus Update Today: ਦੇਸ਼ ਵਿੱਚ 24 ਘੰਟਿਆਂ ਵਿੱਚ 42,618 ਨਵੇਂ ਕੋਰੋਨਾ ਕੇਸ, ਜਦੋਂ ਕਿ 330 ਮਰੀਜ਼ਾਂ ਦੀ ਗਈ ਜਾਨ
Coronavirus Cases: ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਕਬ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 36 ਹਜ਼ਾਰ 385 ਲੋਕ ਠੀਕ ਹੋਏ ਹਨ। ਜਿਸ ਤੋਂ ਬਾਅਦ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਤਿੰਨ ਕਰੋੜ 21 ਲੱਖ ਹੋ ਗਈ ਹੈ।
Covid 19 Update: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਵਧਦੀ ਗਿਣਤੀ ਨੇ ਇੱਕ ਵਾਰ ਫਿਰ ਤੋਂ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਦੇਸ਼ ਵਿੱਚ ਜਿਸ ਗਤੀ ਨਾਲ ਕੋਰੋਨਾ ਦਾ ਗ੍ਰਾਫ ਵੱਧ ਰਿਹਾ ਹੈ, ਉਸ ਨੂੰ ਵੇਖਦਿਆਂ ਤੀਜੀ ਲਹਿਰ ਦੀ ਚੇਤਾਵਨੀ ਸਹੀ ਸਾਬਤ ਹੁੰਦੀ ਨਜ਼ਰ ਆ ਰਹੀ ਹੈ। ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 42 ਹਜ਼ਾਰ 618 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ ਇਸ ਸਮੇਂ ਦੌਰਾਨ 330 ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੋਰੋਨਾ ਮਰੀਜ਼ ਮਿਲਣ ਤੋਂ ਬਾਅਦ ਹੁਣ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 3 ਕਰੋੜ 29 ਲੱਖ 45 ਹਜ਼ਾਰ 907 ਹੋ ਗਈ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ, ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 4 ਲੱਖ 5 ਹਜ਼ਾਰ 681 ਸਰਗਰਮ ਮਾਮਲੇ ਹਨ, ਜਦੋਂ ਕਿ 3 ਕਰੋੜ 21 ਲੱਖ 1 ਲੋਕ ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਕਾਰਨ ਹੁਣ ਤੱਕ 4 ਲੱਖ 40 ਹਜ਼ਾਰ 225 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਦੇਸ਼ ਵਿੱਚ 67,72,11,205 ਲੋਕਾਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 58,85,687 ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਗਈ ਹੈ।
ਟੀਕੇ ਦੀਆਂ ਕਰੋੜਾਂ ਲੱਖ ਖੁਰਾਕਾਂ ਦਿੱਤੀਆਂ ਗਈਆਂ
ਇਸ ਦੇ ਨਾਲ ਹੀ ਆਖਰੀ ਦਿਨ ਦੇਸ਼ ਵਿੱਚ ਕੋਰੋਨਾ ਵੈਕਸੀਨ ਦੀਆਂ 58 ਲੱਖ 85 ਹਜ਼ਾਰ 687 ਖੁਰਾਕਾਂ ਦਿੱਤੀਆਂ ਗਈਆਂ। ਜਿਸ ਤੋਂ ਬਾਅਦ ਟੀਕਿਆਂ ਦੀ ਕੁੱਲ ਗਿਣਤੀ 67 ਕਰੋੜ 72 ਲੱਖ 11 ਹਜ਼ਾਰ 205 ਤੱਕ ਪਹੁੰਚ ਗਈ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਕਿਹਾ ਹੈ ਕਿ ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ ਦੇ 17 ਲੱਖ 4 ਹਜ਼ਾਰ 970 ਨਮੂਨੇ ਟੈਸਟ ਕੀਤੇ ਗਏ ਸੀ। ਜਿਸ ਤੋਂ ਬਾਅਦ ਕੱਲ੍ਹ ਤੱਕ ਕੁੱਲ 52 ਕਰੋੜ 82 ਲੱਖ 40 ਹਜ਼ਾਰ 38 ਨਮੂਨੇ ਟੈਸਟ ਕੀਤੇ ਜਾ ਚੁੱਕੇ ਹਨ।
ਕੇਰਲ ਵਿੱਚ 29 ਹਜ਼ਾਰ 322 ਨਵੇਂ ਕੇਸ ਦਰਜ ਕੀਤੇ ਗਏ
ਦੱਸ ਦੇਈਏ ਕਿ ਦੱਖਣੀ ਸੂਬੇ ਕੇਰਲਾ ਦੇਸ਼ ਦੇ ਸਾਰੇ ਸੂਬਿਆਂ ਦੇ ਮੁਕਾਬਲੇ ਸਭ ਤੋਂ ਵੱਧ ਕੋਰੋਨਾ ਦੇ ਕੇਸ ਦਰਜ ਕਰ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ, ਕੇਰਲ ਵਿੱਚ ਕੋਰੋਨਾ ਵਾਇਰਸ ਦੇ 29 ਹਜ਼ਾਰ 322 ਨਵੇਂ ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ 22 ਹਜ਼ਾਰ 938 ਮਰੀਜ਼ ਕੋਰੋਨਾ ਤੋਂ ਠੀਕ ਹੋਏ ਅਤੇ 131 ਮੌਤਾਂ ਹੋਈਆਂ। ਸੂਬੇ ਵਿੱਚ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ ਹੁਣ 2 ਲੱਖ 46 ਹਜ਼ਾਰ 437 ਹੋ ਗਈ ਹੈ।
ਇਹ ਵੀ ਪੜ੍ਹੋ: Punjab Police Recruitment 2021: IA ਅਤੇ ਕਾਂਸਟੇਬਲ ਭਰਤੀ ਪ੍ਰੀਖਿਆ 2021 ਲਈ ਐਡਮਿਟ ਕਾਰਡ ਜਾਰੀ, ਇਸ ਤਰ੍ਹਾਂ ਕਰੋ ਡਾਊਨਲੋਡ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904