ਨਵੀਂ ਦਿੱਲੀ: ਦੇਸ਼ ਵਿੱਚ ਹਰ ਰੋਜ਼ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾਵਾਇਰਸ ਨਾਲ 279 ਲੋਕਾਂ ਦੀ ਮੌਤ ਹੋ ਗਈ ਹੈ ਤੇ 9985 ਨਵੇਂ ਕੇਸ ਦਰਜ ਕੀਤੇ ਗਏ ਹਨ। ਦੇਸ਼ ਵਿੱਚ ਲਗਾਤਾਰ 7ਵੀਂ ਵਾਰ 10 ਹਜ਼ਾਰ ਦੇ ਕਰੀਬ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਸਿਹਤ ਮੰਤਰਾਲੇ ਦੇ ਬੁੱਧਵਾਰ ਸਵੇਰੇ ਤਾਜ਼ਾ ਅੰਕੜਿਆਂ ਦੇ ਅਨੁਸਾਰ, ਹੁਣ ਤੱਕ 2 ਲੱਖ 76 ਹਜ਼ਾਰ 583 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਸ ਵਿੱਚੋਂ 7745 ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਇੱਕ ਲੱਖ 33 ਹਜ਼ਾਰ ਲੋਕ ਸਿਹਤਯਾਬ ਵੀ ਹੋਏ ਹਨ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਭਾਰਤ ਦੁਨੀਆ ਦੇ ਸਭ ਤੋਂ ਸੰਕਰਮਿਤ ਦੇਸ਼ਾਂ ਵਿੱਚੋਂ ਇੱਕ ਭਾਰਤ ਕੋਰੋਨਾ ਨਾਲ ਦੁਨੀਆ ਦਾ ਚੌਥਾ ਸਭ ਤੋਂ ਵੱਧ ਸੰਕਰਮਿਤ ਦੇਸ਼ ਬਣਨ ਦੀ ਕਗਾਰ 'ਤੇ ਹੈ। ਇਸ ਸਮੇਂ ਅਮਰੀਕਾ, ਬ੍ਰਾਜ਼ੀਲ, ਰੂਸ, ਸਪੇਨ, ਬ੍ਰਿਟੇਨ ਤੋਂ ਬਾਅਦ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ਵਿੱਚ ਭਾਰਤ 6ਵੇਂ ਨੰਬਰ 'ਤੇ ਹੈ। ਇਸ ਦੇ ਨਾਲ ਹੀ, ਭਾਰਤ ਵਿੱਚ ਵੱਧ ਰਹੇ ਕੇਸਾਂ ਦੀ ਗਤੀ ਦੁਨੀਆ ਵਿੱਚ ਤੀਜੇ ਨੰਬਰ 'ਤੇ ਬਣੀ ਹੋਈ ਹੈ। ਬੁੱਧਵਾਰ ਨੂੰ ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਐਕਟਿਵ ਕੇਸ ਦੇ ਮਾਮਲੇ ਵਿੱਚ ਟੌਪ 5 ਸੂਬੇ ਅੰਕੜਿਆਂ ਅਨੁਸਾਰ ਇਸ ਸਮੇਂ 1 ਲੱਖ 33 ਹਜ਼ਾਰ ਕੋਰੋਨਾ ਦੇ ਐਕਟਿਵ ਮਾਮਲੇ ਹਨ। ਸਭ ਤੋਂ ਵੱਧ ਐਕਟਿਵ ਮਾਮਲੇ ਮਹਾਰਾਸ਼ਟਰ ਵਿੱਚ ਹਨ। ਮਹਾਰਾਸ਼ਟਰ ਵਿੱਚ 45 ਹਜ਼ਾਰ ਮਰੀਜ਼ ਹਸਪਤਾਲਾਂ ਵਿੱਚ ਇਲਾਜ ਕਰ ਰਹੇ ਹਨ। ਇਸ ਤੋਂ ਬਾਅਦ ਦਿੱਲੀ ਦੂਜੇ ਨੰਬਰ ‘ਤੇ, ਤਾਮਿਲਨਾਡੂ ਤੀਜੇ ਨੰਬਰ‘ ਤੇ, ਗੁਜਰਾਤ ਚੌਥੇ ਨੰਬਰ ‘ਤੇ ਹੈ ਤੇ ਪੱਛਮੀ ਬੰਗਾਲ ਪੰਜਵੇਂ ਨੰਬਰ‘ ਤੇ ਹੈ। ਇਨ੍ਹਾਂ ਪੰਜ ਰਾਜਾਂ ਵਿੱਚ ਸਭ ਤੋਂ ਵੱਧ ਕ੍ਰਿਆਸ਼ੀਲ ਕੇਸ ਹਨ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ