Coronavirus India Updates: ਦੇਸ਼ 'ਚ ਕੋਰੋਨਾ ਕੇਸਾਂ 'ਚ ਗਿਰਾਵਟ, 24 ਘੰਟਿਆਂ 'ਚ 16 ਹਜ਼ਾਰ 862 ਨਵੇਂ ਕੇਸ
India Coronavirus: ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 16 ਹਜ਼ਾਰ 862 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 379 ਲੋਕਾਂ ਦੀ ਮੌਤ ਹੋ ਗਈ। ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ।
India Coronavirus Updates: ਦੇਸ਼ ਵਿੱਚ ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਵਿੱਚ ਗਿਰਾਵਟ ਆਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 16 ਹਜ਼ਾਰ 862 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 379 ਲੋਕਾਂ ਦੀ ਮੌਤ ਹੋ ਗਈ। ਕੱਲ੍ਹ ਦੇਸ਼ ਵਿੱਚ 18 ਹਜ਼ਾਰ 987 ਮਾਮਲੇ ਦਰਜ ਕੀਤੇ ਗਏ ਸਨ। ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ-
India reports 16,862 new #COVID cases, 19,391 recoveries and 379 deaths in last 24 hours, as per Union Health Ministry.
— ANI (@ANI) October 15, 2021
Total cases: 3,40,37,592
Active cases: 2,03,678
Total recoveries: 3,33,82,100
Death toll: 4,51,814
Total Vaccination: 97,14,38,553 (30,26,483 in last 24 hrs) pic.twitter.com/HL6ZofzuQl
ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 19 ਹਜ਼ਾਰ 391 ਲੋਕ ਕੋਰੋਨਾ ਮੁਕਤ ਹੋਏ ਹਨ। ਇਸ ਤੋਂ ਬਾਅਦ ਐਕਟਿਵ ਕੇਸ ਘੱਟ ਕੇ 2 ਲੱਖ 3 ਹਜ਼ਾਰ 678 ਰਹਿ ਗਏ ਹਨ। ਹੁਣ ਤੱਕ ਦੇਸ਼ ਵਿੱਚ ਤਿੰਨ ਕਰੋੜ 33 ਲੱਖ 82 ਹਜ਼ਾਰ 100 ਲੋਕਾਂ ਨੇ ਕੋਰੋਨਾ ਨੂੰ ਹਰਾਇਆ ਹੈ। ਹੁਣ ਤੱਕ ਦੇਸ਼ ਵਿੱਚ ਕੋਰੋਨਾ ਕਾਰਨ ਚਾਰ ਲੱਖ 51 ਹਜ਼ਾਰ 814 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਹੁਣ ਤੱਕ ਦੇਸ਼ ਵਿੱਚ ਕੋਰੋਨਾ ਵਾਇਰਸ ਟੀਕੇ ਦੀਆਂ 97 ਕਰੋੜ 14 ਲੱਖ 38 ਹਜ਼ਾਰ 553 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ ਵਿੱਚ ਕੋਵਿਡ ਟੀਕੇ ਦੀਆਂ 30 ਲੱਖ 26 ਹਜ਼ਾਰ 483 ਖੁਰਾਕਾਂ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ: ICICI ਦੀ ਇਸ ਮਿਊਚੁਅਲ ਫ਼ੰਡ ਯੋਜਨਾ ਦੇ ਵੱਡੇ ਫ਼ਾਇਦੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: