Coronavirus updates : ਦੇਸ਼ 'ਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2000 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ , 4 ਲੋਕਾਂ ਦੀ ਹੋਈ ਮੌਤ
Coronavirus updates : ਦੇਸ਼ 'ਚ ਪਿਛਲੇ ਤਿੰਨ ਦਿਨਾਂ ਤੋਂ ਕੋਰੋਨਾ ਦੇ 2000 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ 'ਚ ਸ਼ੁੱਕਰਵਾਰ ਦੇ ਮੁਕਾਬਲੇ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ 'ਚ ਮਾਮੂਲੀ ਕਮੀ ਆਈ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2,112 ਨਵੇਂ ਮਾਮਲੇ ਸਾਹਮਣੇ ਆਏ ਹਨ ,ਜਦਕਿ 4 ਲੋਕਾਂ ਦੀ ਜਾਨ ਜਾ ਚੁੱਕੀ ਹੈ
Coronavirus updates : ਦੇਸ਼ 'ਚ ਪਿਛਲੇ ਤਿੰਨ ਦਿਨਾਂ ਤੋਂ ਕੋਰੋਨਾ ਦੇ 2000 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ 'ਚ ਸ਼ੁੱਕਰਵਾਰ ਦੇ ਮੁਕਾਬਲੇ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ 'ਚ ਮਾਮੂਲੀ ਕਮੀ ਆਈ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2,112 ਨਵੇਂ ਮਾਮਲੇ ਸਾਹਮਣੇ ਆਏ ਹਨ ,ਜਦਕਿ 4 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੇ 2,119 ਨਵੇਂ ਮਾਮਲੇ ਦਰਜ ਕੀਤੇ ਗਏ ਸਨ ਜਦਕਿ 10 ਲੋਕਾਂ ਦੀ ਮੌਤ ਹੋ ਗਈ।
ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 2,112 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 3,102 ਲੋਕ ਕੋਰੋਨਾ ਵਾਇਰਸ ਨੂੰ ਹਰਾਉਣ ਵਿੱਚ ਕਾਮਯਾਬ ਰਹੇ। ਇਸ ਨਾਲ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 24 ਹਜ਼ਾਰ 43 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਵਿੱਚ 984 ਦੀ ਕਮੀ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : Rewa Accident: ਰੀਵਾ ਵਿੱਚ ਦਰਦਨਾਕ ਸੜਕ ਹਾਦਸਾ, ਬੱਸ ਅਤੇ ਟਰੱਕ ਦੀ ਟੱਕਰ, 14 ਦੀ ਮੌਤ 40 ਤੋਂ ਵੱਧ ਜ਼ਖਮੀ
ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਕੁੱਲ ਗਿਣਤੀ 4 ਕਰੋੜ 46 ਲੱਖ 40 ਹਜ਼ਾਰ 748 ਹੋ ਗਈ ਹੈ ਜਦੋਂ ਕਿ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4 ਕਰੋੜ 40 ਲੱਖ 87 ਹਜ਼ਾਰ 748 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਕਾਰਨ ਕੁੱਲ 5 ਲੱਖ 28 ਹਜ਼ਾਰ 957 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਮੁਤਾਬਕ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਦੇਸ਼ ਵਿੱਚ ਰਿਕਵਰੀ ਰੇਟ ਵਧ ਕੇ 98.76 ਫੀਸਦੀ ਹੋ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।