Covid 19 Cases: ਦੇਸ਼ 'ਚ ਘਾਤਕ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਇੱਕ ਵਾਰ ਫਿਰ ਵਾਧਾ ਹੋਇਆ ਹੈ। ਭਾਰਤ 'ਚ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 26 ਹਜ਼ਾਰ 727 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਨਾਲ 277 ਲੋਕਾਂ ਦੀ ਮੌਤ ਵੀ ਹੋਈ ਹੈ। ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।


28 ਹਜ਼ਾਰ 246 ਲੋਕ ਠੀਕ ਹੋਏ


ਸਿਹਤ ਮੰਤਰਾਲੇ ਵਲੋੰ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 28 ਹਜ਼ਾਰ 246 ਲੋਕ ਠੀਕ ਹੋਏ ਹਨ। ਜਿਸ ਤੋਂ ਬਾਅਦ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਤਿੰਨ ਕਰੋੜ 30 ਲੱਖ 43 ਹਜ਼ਾਰ 144 ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਐਕਟਿਵ ਕੇਸ 2 ਲੱਖ 75 ਹਜ਼ਾਰ 224 ਹੋ ਗਏ ਹਨ। ਅੰਕੜਿਆਂ ਮੁਤਾਬਕ, ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ ਤਿੰਨ ਕਰੋੜ 37 ਲੱਖ 66 ਹਜ਼ਾਰ 707 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਹੁਣ ਤੱਕ ਕੋਰੋਨਾ ਕਾਰਨ ਚਾਰ ਲੱਖ 48 ਹਜ਼ਾਰ ਤੇ 339 ਲੋਕਾਂ ਦੀ ਮੌਤ ਹੋ ਚੁੱਕੀ ਹੈ।


ਕੱਲ੍ਹ 64 ਲੱਖ 40 ਹਜ਼ਾਰ 451 ਡੋਜ਼ ਦਿੱਤੀਆਂ ਗਈਆਂ


ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਹੈ ਕਿ ਕੱਲ੍ਹ ਦੇਸ਼ ਵਿੱਚ ਕੋਰੋਨਾ ਵਾਇਰਸ ਟੀਕੇ ਦੀਆਂ 64 ਲੱਖ 40 ਹਜ਼ਾਰ 451 ਖੁਰਾਕਾਂ ਦਿੱਤੀਆਂ ਗਈਆਂ ਸੀ ਜਿਸ ਤੋਂ ਬਾਅਦ ਟੀਕੇ ਦੀਆਂ ਖੁਰਾਕਾਂ ਦੀ ਗਿਣਤੀ ਵਧ ਕੇ 89 ਕਰੋੜ 2 ਲੱਖ 8 ਹਜ਼ਾਰ 7 ਹੋ ਗਈ ਹੈ।


ਕੇਰਲ ਵਿੱਚ 15 ਹਜ਼ਾਰ 914 ਨਵੇਂ ਕੇਸ ਦਰਜ ਕੀਤੇ ਗਏ


ਦੱਸ ਦੇਈਏ ਕਿ ਦੱਖਣੀ ਰਾਜ ਕੇਰਲਾ ਦੇਸ਼ ਦੇ ਸਾਰੇ ਸੂਬਿਆੰ ਦੇ ਮੁਕਾਬਲੇ ਸਭ ਤੋਂ ਵੱਧ ਕੋਰੋਨਾ ਦੇ ਕੇਸ ਦਰਜ ਕਰ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਕੇਰਲ ਵਿੱਚ ਕੋਰੋਨਾ ਵਾਇਰਸ ਦੇ 15 ਹਜ਼ਾਰ 914 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਸੂਬੇ 'ਚ 122 ਲੋਕਾਂ ਦੀ ਮੌਤ ਹੋ ਗਈ। ਹੁਣ ਤੱਕ ਸੂਬੇ ਵਿੱਚ 25 ਹਜ਼ਾਰ 87 ਲੋਕਾਂ ਦੀ ਮੌਤ ਹੋ ਚੁੱਕੀ ਹੈ।


ਸਿਹਤ ਮੰਤਰਾਲੇ ਨੇ ਦੱਸਿਆ ਹੈ ਕਿ ਪਿਛਲੇ ਹਫਤੇ ਰਿਪੋਰਟ ਕੀਤੇ ਗਏ ਕੁੱਲ ਮਾਮਲਿਆਂ ਚੋਂ 60% ਕੇਰਲ ਵਿੱਚ ਸੀ। ਕੇਰਲ ਵਿੱਚ ਕੋਵਿਡ ਦੇ ਮਾਮਲਿਆਂ ਦੀ ਗਿਣਤੀ ਵਿੱਚ ਵੀ ਕਮੀ ਆਈ ਹੈ। ਕੇਰਲਾ ਵਿੱਚ 1 ਲੱਖ ਤੋਂ ਵੱਧ ਐਕਟਿਵ ਮਾਮਲੇ ਹਨ ਜੋ ਕਿ ਦੇਸ਼ ਵਿੱਚ ਕੁੱਲ ਐਕਟਿਵ ਮਾਮਲਿਆਂ ਦਾ 52% ਹੈ। ਅਜੇ ਵੀ ਦੇਸ਼ ਵਿੱਚ ਰੋਜ਼ਾਨਾ 15-16 ਲੱਖ ਟੈਸਟ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਪੌਜ਼ੇਟੀਵਿਟੀ ਰੇਟ ਵੀ ਘਟ ਰਹੀ ਹੈ।


ਇਹ ਵੀ ਪੜ੍ਹੋ: https://punjabi.abplive.com/business/petrol-and-diesel-price-october-1-fuel-rates-hiked-for-2nd-day-straight-check-price-in-your-city-633714/amp


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904