Covid-19 Update: ਕੋਰੋਨਾ ਦੇ ਨਵੇਂ ਮਾਮਲਿਆਂ 'ਚ ਕੁਝ ਰਾਹਤ, 24 ਘੰਟਿਆਂ ਵਿੱਚ 30 ਹਜ਼ਾਰ ਦੇ ਕਰੀਬ ਨਵੇਂ ਕੇਸ, 308 ਮੌਤਾਂ
Corona Case: ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 3 ਲੱਖ 91 ਹਜ਼ਾਰ 516 ਐਕਟਿਵ ਕੇਸ ਹਨ, ਜਦੋਂ ਕਿ 3 ਕਰੋੜ 23 ਲੱਖ 74 ਹਜ਼ਾਰ 497 ਲੋਕਾਂ ਨੇ ਕੋਰੋਨਾ 'ਤੇ ਮਾਤ ਹਾਸਲ ਕੀਤੀ ਹੈ।
Coronavirus in India: ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਇੱਕ ਵਾਰ ਫਿਰ ਕੁਝ ਰਾਹਤ ਦੇਖਣ ਨੂੰ ਮਿਲੀ ਹੈ। ਹਰ ਦਿਨ ਕੋਰੋਨਾ ਦਾ ਗ੍ਰਾਫ ਉੱਤੇ ਅਤੇ ਹੇਠਾਂ ਆ ਰਿਹਾ ਹੈ। ਕੋਰੋਨਾ ਦੇ ਨਵੇਂ ਮਾਮਲਿਆਂ ਦੇ ਮੱਦੇਨਜ਼ਰ ਤੀਜੀ ਲਹਿਰ ਦੀ ਚੇਤਾਵਨੀ ਸਹੀ ਸਾਬਤ ਹੋ ਰਹੀ ਹੈ। ਜੇ ਸਿਹਤ ਮੰਤਰਾਲੇ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 33 ਹਜ਼ਾਰ 376 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 380 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਦੱਸ ਦਈਏ ਕਿ ਕੋਰੋਨਾ ਦੇ ਨਵੇਂ ਮਰੀਜ਼ ਮਿਲਣ ਤੋਂ ਬਾਅਦ ਹੁਣ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 3 ਕਰੋੜ 32 ਲੱਖ 8 ਹਜ਼ਾਰ 330 ਹੋ ਗਈ ਹੈ। ਸਿਹਤ ਮੰਤਰਾਲੇ ਮੁਤਾਬਕ ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 3 ਲੱਖ 91 ਹਜ਼ਾਰ 516 ਐਕਟਿਵ ਕੇਸ ਹਨ, ਜਦੋਂ ਕਿ 3 ਕਰੋੜ 23 ਲੱਖ 74 ਹਜ਼ਾਰ 497 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਕਾਰਨ ਹੁਣ ਤੱਕ 4 ਲੱਖ 42 ਹਜ਼ਾਰ 317 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਦੇਸ਼ ਵਿੱਚ 73,05,89,688 ਲੋਕਾਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 65,27,175 ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਗਈ ਹੈ।
ਕੇਰਲ ਵਿੱਚ ਸ਼ੁੱਕਰਵਾਰ ਨੂੰ ਕੋਵਿਡ -19 ਦੇ 25,010 ਨਵੇਂ ਕੇਸਾਂ ਦੇ ਆਉਣ ਨਾਲ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 43,34,704 ਹੋ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 177 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮੌਤਾਂ ਦੀ ਗਿਣਤੀ 22,303 ਹੋ ਗਈ ਹੈ।
ਸਿਹਤ ਵਿਭਾਗ ਮੁਤਾਬਕ, ਕੇਰਲ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ -19 ਲਈ 1,51,317 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ ਸੂਬੇ ਵਿੱਚ ਲਾਗ ਦੀ ਦਰ 16.53 ਪ੍ਰਤੀਸ਼ਤ ਹੈ।
ਇਹ ਵੀ ਪੜ੍ਹੋ: Foreign Exchange Reserves: ਵਿਦੇਸ਼ੀ ਮੁਦਰਾ ਭੰਡਾਰ 8.895 ਅਰਬ ਡਾਲਰ ਵਧ ਕੇ 642.453 ਅਰਬ ਡਾਲਰ ਦੇ ਰਿਕਾਰਡ ਪੱਧਰ 'ਤੇ ਪਹੁੰਚਿਆ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904