ਪੜਚੋਲ ਕਰੋ

Coronavirus Update: ਸਤੰਬਰ 'ਚ ਚੌਥੀ ਵਾਰ ਕੋਰੋਨਾ ਕੇਸ ਆਏ 40 ਹਜ਼ਾਰ ਤੋਂ ਘੱਟ, 24 ਘੰਟਿਆਂ 'ਚ 260 ਲੋਕਾਂ ਦੀ ਮੌਤ

Covid-19 Cases: ਦੇਸ਼ 'ਚ ਕੋਰੋਨਾ ਐਕਟਿਵ ਕੇਸ ਲਗਪਗ ਚਾਰ ਲੱਖ ਹਨ। ਵਿਸ਼ਵ ਵਿੱਚ ਐਕਟਿਵ ਕੇਸਾਂ ਦੇ ਮਾਮਲੇ 'ਚ ਭਾਰਤ 6ਵੇਂ ਸਥਾਨ 'ਤੇ ਹੈ।

Coronavirus in India: ਨਵੀਂ ਦਿੱਲ਼ੀ: ਦੇਸ਼ ਵਿੱਚ ਕੋਰੋਨਾ ਸੰਕਟ ਅਜੇ ਖ਼ਤਮ ਨਹੀਂ ਹੋਇਆ। ਹਰ ਰੋਜ਼ 30 ਤੋਂ 40 ਹਜ਼ਾਰ ਨਵੇਂ ਕੇਸ ਸਾਹਮਣੇ ਆ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ '34,976 ਨਵੇਂ ਕੋਰੋਨਾ ਕੇਸ ਆਏ।

ਦੱਸ ਦਈਏ ਕਿ ਸਤੰਬਰ ਵਿੱਚ ਚੌਥੀ ਵਾਰ ਕੋਰੋਨਾ ਦੇ 40 ਹਜ਼ਾਰ ਤੋਂ ਘੱਟ ਮਾਮਲੇ ਆਏ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ '260 ਕੋਰੋਨਾ ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗੁਆਈ। 37,681 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ ਜਿਸ ਦਾ ਮਤਲਬ 2968 ਐਕਟਿਵ ਕੇਸ ਘੱਟ ਕੀਤੇ ਗਏ ਹਨ।

ਭਾਰਤ ਵਿੱਚ ਕੋਰੋਨਾ ਦੇ ਕੁੱਲ ਮਾਮਲੇ

ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਤਿੰਨ ਕਰੋੜ 31 ਲੱਖ 74 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 4 ਲੱਖ 42 ਹਜ਼ਾਰ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 23 ਲੱਖ 42 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਚਾਰ ਲੱਖ ਤੋਂ ਘੱਟ ਹੈ। ਕੁੱਲ 3 ਲੱਖ 90 ਹਜ਼ਾਰ 646 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 31 ਲੱਖ 74 ਹਜ਼ਾਰ 954

ਕੁੱਲ ਡਿਸਚਾਰਜ - ਤਿੰਨ ਕਰੋੜ 23 ਲੱਖ 42 ਹਜ਼ਾਰ 299

ਕੁੱਲ ਐਕਟਿਵ ਕੇਸ - ਤਿੰਨ ਲੱਖ 90 ਹਜ਼ਾਰ 646

ਕੁੱਲ ਮੌਤ- ਚਾਰ ਲੱਖ 42 ਹਜ਼ਾਰ 9

ਕੁੱਲ ਟੀਕਾਕਰਨ - 72 ਕਰੋੜ 37 ਲੱਖ 84 ਹਜ਼ਾਰ ਖੁਰਾਕਾਂ

ਕੇਰਲ 'ਚ ਕੋਰੋਨਾ ਦਾ ਪ੍ਰਕੋਪ ਸਭ ਤੋਂ ਵੱਧ

ਕੱਲ੍ਹ ਕੇਰਲ 'ਚ ਕੋਰੋਨਾ ਵਾਇਰਸ ਦੇ 26,200 ਨਵੇਂ ਮਾਮਲੇ ਸਾਹਮਣੇ ਆਏ ਅਤੇ 125 ਮੌਤਾਂ ਹੋਈਆਂ। ਜਿਸ ਕਾਰਨ ਸੂਬੇ ਵਿੱਚ ਲਾਗ ਦੇ ਕੁੱਲ ਮਾਮਲੇ ਵਧ ਕੇ 43 ਲੱਖ 9 ਹਜ਼ਾਰ 694 ਹੋ ਗਏ ਹਨ ਅਤੇ ਹੁਣ ਤੱਕ 22,126 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 1,56,957 ਨਮੂਨਿਆਂ ਦੀ ਜਾਂਚ ਕਰਨ ਤੋਂ ਬਾਅਦ ਟੈਸਟ ਲਾਗ ਦੀ ਦਰ (ਟੀਪੀਆਰ) 16.69 ਪ੍ਰਤੀਸ਼ਤ ਦਰਜ ਕੀਤੀ ਗਈ। ਨਵੇਂ ਮਰੀਜ਼ਾਂ ਵਿੱਚ 114 ਸਿਹਤ ਕਰਮਚਾਰੀ ਹਨ। ਬੁੱਧਵਾਰ ਤੋਂ 29209 ਲੋਕ ਸੰਕਰਮਣ ਤੋਂ ਠੀਕ ਹੋਏ ਹਨ, ਜਿਸ ਨਾਲ ਹੁਣ ਤੱਕ ਠੀਕ ਹੋਏ ਲੋਕਾਂ ਦੀ ਕੁੱਲ ਗਿਣਤੀ 40 ਲੱਖ 50 ਹਜ਼ਾਰ 665 ਹੋ ਗਈ ਹੈ।

72 ਕਰੋੜ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ 9 ਸਤੰਬਰ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 72 ਕਰੋੜ 37 ਲੱਖ 84 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਆਖਰੀ ਦਿਨ 67.58 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਮੁਤਾਬਕ, ਹੁਣ ਤੱਕ 53.86 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ 17.87 ਲੱਖ ਕੋਰੋਨਾ ਨਮੂਨੇ ਟੈਸਟ ਕੀਤੇ ਗਏ ਸੀ, ਜਿਨ੍ਹਾਂ ਦੀ ਪੌਜ਼ੇਟੀਵਿਟੀ ਰੇਟ 3 ਪ੍ਰਤੀਸ਼ਤ ਤੋਂ ਘੱਟ ਹੈ।

ਦੇਸ਼ ਵਿੱਚ ਕੋਰੋਨਾ ਨਾਲ ਮੌਤ ਦਰ 1.33 ਫੀਸਦੀ ਹੈ ਜਦੋਂ ਕਿ ਰਿਕਵਰੀ ਰੇਟ 97.48 ਫੀਸਦੀ ਹੈ। ਐਕਟਿਵ ਕੇਸ 1.19 ਫੀਸਦੀ ਹਨ। ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ ਵਿੱਚ ਭਾਰਤ ਹੁਣ ਵਿਸ਼ਵ ਵਿੱਚ 6ਵੇਂ ਸਥਾਨ 'ਤੇ ਹੈ। ਸੰਕਰਮਿਤਾਂ ਦੀ ਕੁੱਲ ਗਿਣਤੀ ਦੇ ਮਾਮਲੇ 'ਚ ਭਾਰਤ ਦੂਜੇ ਸਥਾਨ 'ਤੇ ਹੈ। ਜਦੋਂ ਕਿ ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਵਿੱਚ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।

ਇਹ ਵੀ ਪੜ੍ਹੋ: ਡੇਰਾ ਸਿਰਸਾ ਮੁਖੀ ਆਪਣੀ ਚਿੱਟੀ ਦਾੜ੍ਹੀ ਤੋਂ ਪ੍ਰੇਸ਼ਾਨ, ਰੰਗਣ ਦੀ ਇਜਾਜ਼ਤ ਨਹੀਂ ਦੇ ਰਹੇ ਅਧਿਕਾਰੀ, ਹੁਣ ਮਨੁੱਖੀ ਅਧਿਕਾਰ ਕਮਿਸ਼ਨ ਕੋਰ ਫਰਿਆਦ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Advertisement
ABP Premium

ਵੀਡੀਓਜ਼

ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ
Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ
Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ
ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ
ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ
Embed widget