ਪੜਚੋਲ ਕਰੋ

Coronavirus India Updates: ਭਾਰਤ 'ਚ ਕੋਰੋਨਾ ਸੰਕਟ, 24 ਘੰਟਿਆਂ 'ਚ 37 ਹਜ਼ਾਰ ਤੋਂ ਵੱਧ ਨਵੇਂ ਕੇਸ, 648 ਦੀ ਮੌਤ

India Coronavirus Updates: ਪਿਛਲੇ ਸਮੇਂ ਵਿੱਚ ਦੁਨੀਆ ਵਿੱਚ ਸਭ ਤੋਂ ਵੱਧ ਕੋਰੋਨਾ ਦੇ ਕੇਸ ਅਮਰੀਕਾ ਵਿੱਚ ਦਰਜ ਕੀਤੇ ਗਏ। ਅਮਰੀਕਾ ਤੋਂ ਬਾਅਦ ਭਾਰਤ ਤੇ ਇਰਾਨ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

India Coronavirus Cases: ਨਵੀਂ ਦਿੱਲ: ਭਾਰਤ ਵਿੱਚ ਕੋਰੋਨਾ ਸੰਕਟ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ। ਮੰਤਰਾਲੇ ਦੇ ਅੰਕੜਿਆਂ ਮੁਤਾਕਬ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 37593 ਨਵੇਂ ਮਾਮਲੇ ਆਏ ਤੇ 648 ਕੋਰੋਨਾ ਪੀੜਤਾਂ ਨੇ ਆਪਣੀ ਜਾਨ ਗੁਆਈ।

ਦੱਸ ਦਈਏ ਕਿ ਇਸ ਤੋਂ ਪਹਿਲੇ ਦਿਨ ਦੇਸ਼ 'ਚ ਕੋਰੋਨਾ ਦੇ 25,467 ਕੋਰੋਨਾ ਕੇਸ ਆਏ ਸੀ। ਇਸ ਦੇ ਨਾਲ ਹੀ 24 ਘੰਟਿਆਂ ਵਿੱਚ 34169 ਲੋਕ ਕੋਰੋਨਾ ਤੋਂ ਠੀਕ ਵੀ ਹੋਏ, ਯਾਨੀ ਕੱਲ੍ਹ 2776 ਐਕਟਿਵ ਕੇਸਾਂ ਵਿੱਚ ਵਾਧਾ ਹੋਇਆ ਹੈ।

ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਤਿੰਨ ਕਰੋੜ 25 ਲੱਖ 12 ਹਜ਼ਾਰ ਲੋਕ ਪੀੜਤ ਹੋਏ ਹਨ। ਇਨ੍ਹਾਂ ਵਿੱਚੋਂ 4 ਲੱਖ 35 ਹਜ਼ਾਰ 758 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 17 ਲੱਖ 54 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਤਿੰਨ ਲੱਖ ਤੋਂ ਵੱਧ ਹੈ। ਕੁੱਲ 3 ਲੱਖ 22 ਹਜ਼ਾਰ ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਦੇਸ਼ 'ਚ ਕੋਰੋਨਾ ਦੀ ਸਥਿਤੀ ਦਾ ਹਾਲ

  • ਕੋਰੋਨਾ ਦੇ ਕੁੱਲ ਕੇਸ- ਤਿੰਨ ਕਰੋੜ 25 ਲੱਖ 12 ਹਜ਼ਾਰ 366
  • ਕੁੱਲ ਡਿਸਚਾਰਜ- ਤਿੰਨ ਕਰੋੜ 17 ਲੱਖ 54 ਹਜ਼ਾਰ 281
  • ਕੁੱਲ ਐਕਟਿਵ ਕੇਸ- ਤਿੰਨ ਲੱਖ 22 ਹਜ਼ਾਰ 327
  • ਕੁੱਲ ਮੌਤ- ਚਾਰ ਲੱਖ 35 ਹਜ਼ਾਰ 758
  • ਕੁੱਲ ਟੀਕਾਕਰਨ- 59 ਕਰੋੜ 55 ਲੱਖ 4 ਹਜ਼ਾਰ ਡੋਜ਼

ਕੇਰਲ ਵਿੱਚ ਕੋਰੋਨਾ ਦਾ ਕਹਿਰ ਜਾਰੀ

ਉਧਰ, ਕੇਰਲ ਵਿੱਚ ਬੁੱਧਵਾਰ ਨੂੰ ਕੋਵਿਡ ਦੇ 24296 ਨਵੇਂ ਕੇਸਾਂ ਦੇ ਆਉਣ ਨਾਲ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 38 ਲੱਖ 51 ਹਜ਼ਾਰ 984 ਹੋ ਗਈ ਹੈ। ਜਦੋਂਕਿ 173 ਹੋਰ ਮਰੀਜ਼ਾਂ ਦੀ ਮੌਤ ਕਾਰਨ ਮਰਨ ਵਾਲਿਆਂ ਦੀ ਗਿਣਤੀ 19,757 ਤੱਕ ਪਹੁੰਚ ਗਈ। ਕੇਰਲ ਵਿੱਚ 26 ਮਈ ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਇੱਕ ਦਿਨ ਵਿੱਚ ਲਾਗ ਦੇ ਨਵੇਂ ਮਾਮਲਿਆਂ ਦੀ ਗਿਣਤੀ 24 ਹਜ਼ਾਰ ਨੂੰ ਪਾਰ ਕਰ ਗਈ ਹੈ।

59 ਕਰੋੜ ਤੋਂ ਵੱਧ ਵੈਕਸੀਨ ਦੀ ਡੋਜ਼ ਦਿੱਤੀ ਗਈ

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ 24 ਅਗਸਤ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 59 ਕਰੋੜ 55 ਲੱਖ 4 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਆਖਰੀ ਦਿਨ 61.90 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦਾ ਕਹਿਣਾ ਹੈ ਕਿ ਹੁਣ ਤੱਕ 51 ਕਰੋੜ 11 ਲੱਖ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ ਲਗਪਗ 17.92 ਲੱਖ ਕੋਰੋਨਾ ਨਮੂਨੇ ਟੈਸਟ ਕੀਤੇ ਗਏ, ਜਿਨ੍ਹਾਂ ਦੀ ਪੌਜ਼ੇਟੀਵਿਟੀ ਰੇਟ 3 ਪ੍ਰਤੀਸ਼ਤ ਤੋਂ ਘੱਟ ਹੈ।

ਦੇਸ਼ ਵਿੱਚ ਕੋਰੋਨਾ ਨਾਲ ਮੌਤ ਦਰ 1.34 ਫੀਸਦੀ ਹੈ ਜਦੋਂਕਿ ਰਿਕਵਰੀ ਰੇਟ 97.68 ਫੀਸਦੀ ਹੈ। ਐਕਟਿਵ ਕੇਸ 0.98 ਫੀਸਦੀ ਹਨ। ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ ਵਿੱਚ ਭਾਰਤ ਹੁਣ ਵਿਸ਼ਵ ਵਿੱਚ 10ਵੇਂ ਸਥਾਨ 'ਤੇ ਹੈ। ਸੰਕਰਮਿਤਾਂ ਦੀ ਕੁੱਲ ਗਿਣਤੀ ਦੇ ਮਾਮਲੇ ਵਿੱਚ ਭਾਰਤ ਦੂਜੇ ਸਥਾਨ 'ਤੇ ਹੈ। ਜਦੋਂ ਕਿ ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।

ਇਹ ਵੀ ਪੜ੍ਹੋ: Afghanistan Refugees: ਅਫਗਾਨਿਸਤਾਨ ਤੋਂ ਭਾਰਤ ਆਏ 40 ਤੋਂ ਵੱਧ ਲੋਕ ਕੁਆਰੰਟੀਨ, ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਮਗਰੋਂ ਗਾਈਡਲਾਈਨਜ਼ ਜਾਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

CM ਮਾਨ ਵਾਂਗ ਝੁਕਾਵਾਂਗੇ ਮੋਦੀ ਨੂੰ! ਕਿਸਾਨਾਂ ਦੀ ਦਹਾੜPRTC ਬੱਸਾਂ ਦਾ ਚੱਕਾ ਜਾਮ ਸਰਕਾਰ ਨੂੰ ਪਿਆ ਕਰੋੜਾਂ ਦਾ ਘਾਟਾJustin Trudeau ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ ਕੌਣ ਹੋਵੇਗਾ ਕੈਨੇਡਾ ਦਾ ਨਵਾਂ ਪ੍ਰਧਾਨ ਮੰਤਰੀ?ਪੁਲਿਸ ਨੇ ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਨਜ਼ਰਬੰਦ ਸੋਸ਼ਲ ਮੀਡੀਆ 'ਤੇ ਆ ਕੇ ਕੀਤਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
Embed widget