Coronavirus Cases Update: ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ ਮਾਮਲੇ ਲਗਾਤਾਰ ਘੱਟਦੇ ਨਜ਼ਰ ਆ ਰਹੇ ਹਨ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 67,084 ਨਵੇਂ ਕੇਸ ਦਰਜ ਕੀਤੇ ਗਏ। ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲੇ ਹੁਣ ਘੱਟ ਰਹੇ ਹਨ ਅਤੇ ਬੀਤੇ 24 ਘੰਟੇ 'ਚ 1241 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 4 ਪ੍ਰਤੀਸ਼ਤ ਹੈ। ਕੱਲ੍ਹ ਦੇ ਮੁਕਾਬਲੇ ਅੱਜ 6 ਫੀਸਦੀ ਘੱਟ ਕੇਸ ਦਰਜ ਹੋਏ ਹਨ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।







ਐਕਟਿਵ ਕੇਸ ਘਟ ਕੇ 7 ਲੱਖ 90 ਹਜ਼ਾਰ 789 ਹੋ ਗਏ ਹਨ


ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 7 ਲੱਖ 90 ਹਜ਼ਾਰ 789 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 6 ਹਜ਼ਾਰ 520 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 4 ਕਰੋੜ 11 ਲੱਖ 80 ਹਜ਼ਾਰ 751 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਕਿਹਾ ਹੈ ਕਿ ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ ਲਈ 15 ਲੱਖ 11 ਹਜ਼ਾਰ 321 ਨਮੂਨੇ ਦੇ ਟੈਸਟ ਕੀਤੇ ਗਏ ਸੀ।


ਇਸ ਦੇ ਨਾਲ ਹੀ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਦਾ ਕੰਮ ਜ਼ੋਰਾਂ 'ਤੇ ਹੈ। ਸਰਕਾਰ ਲਗਾਤਾਰ ਲੋਕਾਂ ਨੂੰ ਕੋਰੋਨਾ ਦੀ ਰੋਕਥਾਮ ਸਬੰਧੀ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਅਪੀਲ ਕਰ ਰਹੀ ਹੈ। ਸਰਕਾਰ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਸਮੇਂ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਬਾਰੇ ਜਾਗਰੂਕ ਕਰ ਰਹੀ ਹੈ।



ਇਹ ਵੀ ਪੜ੍ਹੋ: Punjab Election: ਇੱਕ ਵਾਰ ਫਿਰ ਕਾਂਗਰਸ ਅਤੇ ਚੰਨੀ 'ਤੇ ਕੈਪਟਨ ਨੇ ਕੱਢੀ ਭੜਾਸ, ਪਾਰਟੀ ਦੇ ਇਸ ਫੈਸਲੇ ਨੂੰ ਕਿਹਾ ਗਲਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904