Covid 19 Cases: ਦੇਸ਼ ਵਿੱਚ ਘਾਤਕ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਇੱਕ ਵਾਰ ਫਿਰ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 20 ਹਜ਼ਾਰ 799 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ 'ਚ 180 ਲੋਕਾਂ ਦੀ ਮੌਤ ਹੋ ਗਈ। ਹੁਣ ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਹੁਣ ਤੱਕ 4 ਲੱਖ 48 ਹਜ਼ਾਰ 997 ਲੋਕਾਂ ਦੀ ਮੌਤ
ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਕੱਲ੍ਹ ਦੇਸ਼ ਵਿੱਚ 26 ਹਜ਼ਾਰ 718 ਲੋਕ ਠੀਕ ਹੋਏ ਹਨ, ਜਿਸ ਤੋਂ ਬਾਅਦ ਸਰਗਰਮ ਮਾਮਲੇ ਘੱਟ ਕੇ 2 ਲੱਖ 64 ਹਜ਼ਾਰ 458 ਰਹਿ ਗਏ ਹਨ। ਅੰਕੜਿਆਂ ਮੁਤਾਬਕ, ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ ਤਿੰਨ ਕਰੋੜ 38 ਲੱਖ 10 ਹਜ਼ਾਰ 348 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਹੁਣ ਤੱਕ ਕੋਰੋਨਾ ਕਾਰਨ ਚਾਰ ਲੱਖ 48 ਹਜ਼ਾਰ 997 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਦੇਸ਼ ਵਿੱਚ 3 ਕਰੋੜ 31 ਲੱਖ 21 ਹਜ਼ਾਰ 247 ਲੋਕ ਠੀਕ ਹੋ ਚੁੱਕੇ ਹਨ।
ਟੀਕਾਕਰਣ ਦਾ ਅੰਕੜਾ 90 ਕਰੋੜ ਨੂੰ ਪਾਰ
ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਹੈ ਕਿ ਦੇਸ਼ 'ਚ ਟੀਕਿਆਂ ਦੀ ਗਿਣਤੀ 90 ਕਰੋੜ ਨੂੰ ਪਾਰ ਕਰ ਗਈ ਹੈ। ਕੱਲ੍ਹ ਕੋਰੋਨਾ ਵਾਇਰਸ ਟੀਕੇ ਦੀਆਂ 23 ਲੱਖ 46 ਹਜ਼ਾਰ 176 ਖੁਰਾਕਾਂ ਦਿੱਤੀਆਂ ਗਈਆਂ ਸੀ। ਜਿਸ ਤੋਂ ਬਾਅਦ ਟੀਕੇ ਦੀਆਂ ਖੁਰਾਕਾਂ ਦੀ ਗਿਣਤੀ 90 ਕਰੋੜ 79 ਲੱਖ 32 ਹਜ਼ਾਰ 861 ਹੋ ਗਈ ਹੈ।
ਕੇਰਲ ਵਿੱਚ 12297 ਨਵੇਂ ਕੇਸ ਦਰਜ, 74 ਮਰੀਜ਼ਾਂ ਦੀ ਮੌਤ
ਦੱਸ ਦੇਈਏ ਕਿ ਦੱਖਣੀ ਸੂਬੇ ਕੇਰਲਾ ਦੇਸ਼ ਦੇ ਸਾਰੇ ਸੂਬਿਆਂ ਦੇ ਮੁਕਾਬਲੇ ਸਭ ਤੋਂ ਵੱਧ ਕੋਰੋਨਾ ਦੇ ਕੇਸ ਦਰਜ ਕਰ ਰਿਹਾ ਹੈ। ਕੇਰਲ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 12 ਹਜ਼ਾਰ 297 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ, 74 ਲੋਕਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਸੂਬੇ 'ਚ ਹੁਣ ਤੱਕ 25 ਹਜ਼ਾਰ 377 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਥੇ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ ਵਧ ਕੇ 47,20,233 ਹੋ ਗਈ ਹੈ। ਰਾਜ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਇਸ ਵੇਲੇ 1,37,043 ਹੈ।
ਕੇਰਲ ਵਿੱਚ ਅੱਜ ਤੋਂ ਮੁੜ ਖੁੱਲ੍ਹਣਗੇ ਕਾਲਜ
ਕੋਰੋਨਾ ਦੇ ਕਾਰਨ ਡੇਢ ਸਾਲ ਤੋਂ ਜ਼ਿਆਦਾ ਸਮੇਂ ਤੋਂ ਬੰਦ ਰਹਿਣ ਦੇ ਬਾਅਦ ਕੇਰਲ ਦੇ ਕਾਲਜ ਅਤੇ ਹੋਰ ਉੱਚ ਵਿਦਿਅਕ ਅਦਾਰੇ ਸੋਮਵਾਰ ਤੋਂ ਦੁਬਾਰਾ ਖੁੱਲ੍ਹਣਗੇ। ਹਾਲ ਹੀ ਵਿੱਚ ਮੁੱਖ ਮੰਤਰੀ ਪਿਨਰਾਈ ਵਿਜਯਨ ਨੇ ਕਿਹਾ ਸੀ ਕਿ ਸੰਸਥਾਵਾਂ ਨੂੰ ਇਸ ਸ਼ਰਤ ਦੇ ਨਾਲ ਖੋਲ੍ਹਣ ਦੀ ਆਗਿਆ ਦਿੱਤੀ ਜਾਏਗੀ ਕਿ ਸਾਰੇ ਅੰਤਮ ਸਾਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਨੂੰ ਵੈਕਸੀਨ ਦੀ ਘੱਟੋ ਘੱਟ ਪਹਿਲੀ ਖੁਰਾਕ ਮਿਲੇਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/