Coronavirus Updates: ਭਾਰਤ 'ਚ 209 ਦਿਨਾਂ ਬਾਅਦ ਸਭ ਤੋਂ ਘੱਟ ਕੋਰੋਨਾ ਕੇਸ, ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ 18346 ਨਵੇਂ ਕੇਸ
Coronavirus in India: ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 18 ਹਜ਼ਾਰ 346 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 263 ਲੋਕਾਂ ਦੀ ਮੌਤ ਹੋਈ। ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
Covid 19 Cases: ਦੇਸ਼ 'ਚ ਘਾਤਕ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਇੱਕ ਵਾਰ ਫਿਰ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 18 ਹਜ਼ਾਰ 346 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਦੌਰਾਨ 263 ਲੋਕਾਂ ਦੀ ਮੌਤ ਹੋਈ। ਇਸ ਦੇ ਨਾਲ ਹੀ ਵੱਡੀ ਗੱਲ ਇਹ ਹੈ ਕਿ 209 ਦਿਨਾਂ ਬਾਅਦ ਦੇਸ਼ ਵਿੱਚ ਸਭ ਤੋਂ ਘੱਟ ਮਾਮਲੇ ਦਰਜ ਕੀਤੇ ਗਏ ਹਨ। ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
ਹੁਣ ਤੱਕ 4 ਲੱਖ 49 ਹਜ਼ਾਰ 260 ਲੋਕਾਂ ਦੀ ਮੌਤ
ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਕੱਲ੍ਹ 29 ਹਜ਼ਾਰ 639 ਲੋਕ ਠੀਕ ਹੋਏ ਹਨ, ਜਿਸ ਤੋਂ ਬਾਅਦ ਐਕਟਿਵ ਮਾਮਲੇ ਘੱਟ ਕੇ 2 ਲੱਖ 52 ਹਜ਼ਾਰ 902 ਰਹਿ ਗਏ ਹਨ। ਅੰਕੜਿਆਂ ਦੇ ਮੁਤਾਬਕ, ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ ਤਿੰਨ ਕਰੋੜ 38 ਲੱਖ 53 ਹਜ਼ਾਰ 48 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਕੋਰੋਨਾ ਕਾਰਨ ਹੁਣ ਤੱਕ ਚਾਰ ਲੱਖ 49 ਹਜ਼ਾਰ 260 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਦੇਸ਼ ਵਿੱਚ 3 ਕਰੋੜ 31 ਲੱਖ 50 ਹਜ਼ਾਰ 886 ਲੋਕ ਠੀਕ ਹੋ ਚੁੱਕੇ ਹਨ।
ਟੀਕਾਕਰਣ ਦਾ ਅੰਕੜਾ 91 ਕਰੋੜ ਤੋਂ ਪਾਰ
ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਹੈ ਕਿ ਦੇਸ਼ ਵਿੱਚ ਟੀਕਿਆਂ ਦੀ ਗਿਣਤੀ 91 ਕਰੋੜ ਨੂੰ ਪਾਰ ਕਰ ਗਈ ਹੈ। ਕੱਲ੍ਹ ਕੋਰੋਨਾ ਵਾਇਰਸ ਟੀਕੇ ਦੀਆਂ 72 ਲੱਖ 51 ਹਜ਼ਾਰ 419 ਖੁਰਾਕਾਂ ਦਿੱਤੀਆਂ ਗਈਆਂ। ਜਿਸ ਤੋਂ ਬਾਅਦ ਟੀਕੇ ਦੀਆਂ ਖੁਰਾਕਾਂ ਦੀ ਗਿਣਤੀ ਵਧ ਕੇ 91 ਕਰੋੜ 54 ਲੱਖ 65 ਹਜ਼ਾਰ 826 ਹੋ ਗਈ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਕਿਹਾ ਹੈ ਕਿ ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਲਈ 11 ਲੱਖ 41 ਹਜ਼ਾਰ 642 ਨਮੂਨੇ ਟੈਸਟ ਕੀਤੇ ਗਏ, ਜਿਸ ਤੋਂ ਬਾਅਦ ਕੱਲ੍ਹ ਤੱਕ ਕੁੱਲ 57 ਕਰੋੜ 53 ਲੱਖ 94 ਹਜ਼ਾਰ 42 ਨਮੂਨੇ ਟੈਸਟ ਕੀਤੇ ਜਾ ਚੁੱਕੇ ਹਨ।
ਕੇਰਲ ਵਿੱਚ 8850 ਨਵੇਂ ਕੇਸ ਦਰਜ, 149 ਮਰੀਜ਼ਾਂ ਦੀ ਮੌਤ
ਦੱਸ ਦੇਈਏ ਕਿ ਦੱਖਣੀ ਰਾਜ ਕੇਰਲਾ ਦੇਸ਼ ਦੇ ਸਾਰੇ ਸੂਬਿਆਂ ਦੇ ਮੁਕਾਬਲੇ ਸਭ ਤੋਂ ਵੱਧ ਕੋਰੋਨਾ ਦੇ ਕੇਸ ਦਰਜ ਕਰ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਕੇਰਲ ਵਿੱਚ ਕੋਰੋਨਾ ਵਾਇਰਸ ਦੇ 8 ਹਜ਼ਾਰ 850 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 149 ਲੋਕਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਕੇਰਲਾ ਵਿੱਚ ਹੁਣ ਤੱਕ 25 ਹਜ਼ਾਰ 526 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਥੇ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਵਧ ਕੇ 47 ਲੱਖ 29 ਹਜ਼ਾਰ 83 ਹੋ ਗਈ ਹੈ। ਸੂਬੇ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਇਸ ਵੇਲੇ ਇੱਕ ਲੱਖ 28 ਹਜ਼ਾਰ 736 ਹੈ।
ਇਹ ਵੀ ਪੜ੍ਹੋ: ਬੀੜੀ ਨਾ ਦੇਣ ਕਾਰਨ ਔਰਤ ਦੁਕਾਨਦਾਰ ਦਾ ਬੇਰਹਿਮੀ ਨਾਲ ਕਤਲ, ਘਟਨਾ ਸੀਸੀਟੀਵੀ 'ਚ ਕੈਦ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: