Coronavirus Update: ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 22,431 ਨਵੇਂ ਕੇਸ, 318 ਨੇ ਤੋੜਿਆ ਦਮ
Covid 19 Cases: ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 22 ਹਜ਼ਾਰ 431 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 318 ਲੋਕਾਂ ਦੀ ਮੌਤ ਹੋਈ। ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ।
Corona in India: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੀ ਤੀਜੀ ਲਹਿਰ ਦੇ ਡਰ ਵਿਚਕਾਰ, ਇੱਕ ਵਾਰ ਫਿਰ ਨਵੇਂ ਕੇਸਾਂ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 22 ਹਜ਼ਾਰ 431 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਵਿਡ ਨਾਲ 318 ਲੋਕਾਂ ਦੀ ਜਾਨ ਚਲੀ ਗਈ। ਇਸ ਦੌਰਾਨ 24 ਹਜ਼ਾਰ 602 ਲੋਕ ਠੀਕ ਹੋ ਕੇ ਘਰ ਪਰਤੇ ਹਨ।
ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਕੱਲ੍ਹ ਦੇਸ਼ ਵਿੱਚ 24 ਹਜ਼ਾਰ 602 ਲੋਕ ਠੀਕ ਹੋਏ ਹਨ, ਜਿਸ ਤੋਂ ਬਾਅਦ ਐਕਟਿਵ ਕੇਸ ਘੱਟ ਕੇ 2 ਲੱਖ 44 ਹਜ਼ਾਰ 198 ਰਹਿ ਗਏ ਹਨ। ਅੰਕੜਿਆਂ ਅਨੁਸਾਰ, ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ ਤਿੰਨ ਕਰੋੜ 38 ਲੱਖ 94 ਹਜ਼ਾਰ 312 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਹੁਣ ਤੱਕ ਕੋਰੋਨਾ ਕਾਰਨ ਚਾਰ ਲੱਖ 49 ਹਜ਼ਾਰ 856 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਹੁਣ ਤੱਕ 3 ਕਰੋੜ 32 ਲੱਖ 258 ਲੋਕ ਠੀਕ ਹੋ ਚੁੱਕੇ ਹਨ।
ਟੀਕਾਕਰਣ ਦਾ ਅੰਕੜਾ 92 ਕਰੋੜ ਤੋਂ ਪਾਰ
ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਹੈ ਕਿ ਦੇਸ਼ ਵਿੱਚ ਟੀਕਿਆਂ ਦੀ ਗਿਣਤੀ 92 ਕਰੋੜ ਨੂੰ ਪਾਰ ਕਰ ਗਈ ਹੈ। ਕੱਲ੍ਹ ਕੋਰੋਨਾ ਵਾਇਰਸ ਟੀਕੇ ਦੀਆਂ 43 ਲੱਖ 9 ਹਜ਼ਾਰ 525 ਖੁਰਾਕਾਂ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਟੀਕੇ ਦੀਆਂ ਖੁਰਾਕਾਂ ਦੀ ਗਿਣਤੀ ਵਧ ਕੇ 92 ਕਰੋੜ 63 ਲੱਖ 68 ਹਜ਼ਾਰ 608 ਹੋ ਗਈ ਹੈ।
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਕਿਹਾ ਹੈ ਕਿ ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ ਦੇ 14 ਲੱਖ 31 ਹਜ਼ਾਰ 819 ਨਮੂਨੇ ਟੈਸਟ ਕੀਤੇ ਗਏ, ਜਿਸ ਤੋਂ ਬਾਅਦ ਕੱਲ੍ਹ ਤੱਕ ਕੁੱਲ 57 ਕਰੋੜ 86 ਲੱਖ 57 ਹਜ਼ਾਰ 484 ਨਮੂਨੇ ਟੈਸਟ ਕੀਤੇ ਜਾ ਚੁੱਕੇ ਹਨ।
ਕੇਰਲ ਵਿੱਚ 12 ਹਜ਼ਾਰ 616 ਨਵੇਂ ਕੇਸ ਦਰਜ, 134 ਮਰੀਜ਼ਾਂ ਦੀ ਮੌਤ
ਦੱਸ ਦੇਈਏ ਕਿ ਦੱਖਣੀ ਸੂਬੇ ਕੇਰਲਾ ਦੇਸ਼ ਦੇ ਸਾਰੇ ਸੂਬਿਆਂ ਦੇ ਮੁਕਾਬਲੇ ਸਭ ਤੋਂ ਵੱਧ ਕੋਰੋਨਾ ਦੇ ਕੇਸ ਦਰਜ ਕਰ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਕੇਰਲ ਵਿੱਚ ਕੋਰੋਨਾ ਵਾਇਰਸ ਦੇ 12 ਹਜ਼ਾਰ 616 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 134 ਲੋਕਾਂ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ: CM ਚਰਨਜੀਤ ਚੰਨੀ ਨੇ ਸਿਰਫ਼ 25 ਕਿਲੋਮੀਟਰ ਜਾਣ ਲਈ ਵਰਤਿਆ ਸਰਕਾਰੀ ਹੈਲੀਕਾਪਟਰ, CMO ਨੇ ਦਿੱਤੀ ਸਫ਼ਾਈ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: