Covid 19 Cases: ਦੇਸ਼ 'ਚ ਘਾਤਕ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਮਾਮੂਲੀ ਕਮੀ ਆਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 21 ਹਜ਼ਾਰ 257 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਦੌਰਾਨ 271 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ ਦੇਸ਼ ਵਿੱਚ 22 ਹਜ਼ਾਰ 431 ਮਾਮਲੇ ਦਰਜ ਕੀਤੇ ਗਏ ਸੀ। ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ।
ਹੁਣ ਤੱਕ 4 ਲੱਖ 50 ਹਜ਼ਾਰ 127 ਲੋਕਾਂ ਦੀ ਮੌਤ
ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਦੇਸ਼ ਵਿੱਚ ਐਕਟਿਵ ਮਾਮਲੇ ਘੱਟ ਕੇ 2 ਲੱਖ 40 ਹਜ਼ਾਰ 221 ਰਹਿ ਗਏ ਹਨ, ਜੋ 205 ਦਿਨਾਂ ਦੇ ਬਾਅਦ ਸਭ ਤੋਂ ਘੱਟ ਹੈ। ਅੰਕੜਿਆਂ ਮੁਤਾਬਕ, ਹੁਣ ਤੱਕ ਦੇਸ਼ ਵਿੱਚ ਕੋਰੋਨਾ ਕਾਰਨ ਚਾਰ ਲੱਖ 50 ਹਜ਼ਾਰ 127 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੱਲ੍ਹ ਟੀਕੇ ਦੀਆਂ 50 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ
ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਹੈ ਕਿ ਕੱਲ੍ਹ ਦੇਸ਼ ਵਿੱਚ ਕੋਰੋਨਾ ਵਾਇਰਸ ਟੀਕੇ ਦੀਆਂ 50 ਲੱਖ 17 ਹਜ਼ਾਰ 753 ਖੁਰਾਕਾਂ ਦਿੱਤੀਆਂ ਗਈਆਂ ਸੀ। ਇਸ ਤੋਂ ਬਾਅਦ ਟੀਕੇ ਦੀਆਂ ਖੁਰਾਕਾਂ ਦੀ ਗਿਣਤੀ ਵਧ ਕੇ 93 ਕਰੋੜ 17 ਲੱਖ 17 ਹਜ਼ਾਰ 191 ਹੋ ਗਈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਦੱਸਿਆ ਹੈ ਕਿ ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ ਦੇ 13 ਲੱਖ 85 ਹਜ਼ਾਰ 706 ਨਮੂਨੇ ਟੈਸਟ ਕੀਤੇ ਗਏ ਸੀ। ਇਸ ਤੋਂ ਬਾਅਦ ਕੱਲ੍ਹ ਤੱਕ ਕੁੱਲ 58 ਕਰੋੜ 43 ਹਜ਼ਾਰ 190 ਨਮੂਨੇ ਟੈਸਟ ਕੀਤੇ ਜਾ ਚੁੱਕੇ ਹਨ।
ਕੇਰਲ ਵਿੱਚ 12 ਹਜ਼ਾਰ 288 ਨਵੇਂ ਕੇਸ ਦਰਜ, 141 ਮਰੀਜ਼ਾਂ ਦੀ ਮੌਤ
ਦੱਸ ਦੇਈਏ ਕਿ ਦੱਖਣੀ ਸੂਬੇ ਕੇਰਲਾ ਦੇਸ਼ ਦੇ ਸਾਰੇ ਸੂਬਿਆਂ ਦੇ ਮੁਕਾਬਲੇ ਸਭ ਤੋਂ ਵੱਧ ਕੋਰੋਨਾ ਦੇ ਕੇਸ ਦਰਜ ਕਰ ਰਿਹਾ ਹੈ। ਕੇਰਲ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 12 ਹਜ਼ਾਰ 288 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 141 ਲੋਕਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਸੂਬੇ ਵਿੱਚ ਮਰਨ ਵਾਲਿਆਂ ਦੀ ਗਿਣਤੀ 25 ਹਜ਼ਾਰ 952 ਹੋ ਗਈ ਹੈ। ਹੁਣ ਕੇਰਲਾ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਇੱਕ ਲੱਖ 18 ਹਜ਼ਾਰ 744 ਹੈ। ਜਦੋਂਕਿ 46 ਹਜ਼ਾਰ 18 ਹਜ਼ਾਰ 408 ਲੋਕ ਠੀਕ ਹੋ ਚੁੱਕੇ ਹਨ।
ਇਹ ਵੀ ਪੜ੍ਹੋ: RBI Repo Rate: ਰਿਜ਼ਰਵ ਬੈਂਕ ਦਾ ਐਲਾਨ, ਰੈਪੋ ਰੇਟ 'ਚ ਨਹੀਂ ਕੀਤਾ ਗਿਆ ਕੋਈ ਬਦਲਾਅ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/