(Source: ECI/ABP News/ABP Majha)
Coronavirus India Updates: ਦੇਸ਼ 'ਚ ਲਗਾਤਾਰ ਦੂਜੇ ਦਿਨ ਘਟੇ ਕੋਰੋਨਾ ਕੇਸ, ਪਿਛਲੇ 24 ਘੰਟਿਆਂ 'ਚ 19,740 ਮਾਮਲੇ ਦਰਜ
Corona in India: ਅੱਜ ਦੇਸ਼ ਵਿੱਚ ਲਗਾਤਾਰ ਦੂਜੇ ਦਿਨ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਗਿਰਾਵਟ ਆਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 19,740 ਨਵੇਂ ਮਾਮਲੇ ਸਾਹਮਣੇ ਆਏ ਹਨ।
Covid 19 Cases: ਦੇਸ਼ 'ਚ ਘਾਤਕ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਵੱਧਣ ਤੋਂ ਬਾਅਦ ਹੁਣ ਇਹ ਇੱਕ ਵਾਰ ਫਿਰ ਘੱਟਣੇ ਸ਼ੁਰੂ ਹੋ ਗਏ ਹਨ। ਅੱਜ ਲਗਾਤਾਰ ਦੂਜੀ ਵਾਰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਗਿਰਾਵਟ ਆਈ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 19 ਹਜ਼ਾਰ 740 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਦੌਰਾਨ ਕੋਰੋਨਾ ਨਾਲ ਜੰਗ ਹਾਰਨ ਵਾਲੇ 248 ਲੋਕਾਂ ਨੇ ਦਮ ਤੋੜਿਆ ਹੈ। ਦੱਸ ਦਈਏ ਕਿ ਕੱਲ੍ਹ ਦੇਸ਼ ਵਿੱਚ 21 ਹਜ਼ਾਰ 257 ਮਾਮਲੇ ਦਰਜ ਕੀਤੇ ਗਏ ਸੀ। ਹੁਣ ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ:-
ਹੁਣ ਤੱਕ 4 ਲੱਖ 50 ਹਜ਼ਾਰ 375 ਲੋਕਾਂ ਦੀ ਮੌਤ
ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 23 ਹਜ਼ਾਰ 70 ਲੋਕ ਕੋਰੋਨਾ ਮੁਕਤ ਹੋ ਗਏ ਹਨ, ਜਿਸ ਤੋਂ ਬਾਅਦ ਐਕਟਿਵ ਮਾਮਲੇ ਘੱਟ ਕੇ 2 ਲੱਖ 36 ਹਜ਼ਾਰ 643 ਰਹਿ ਗਏ ਹਨ। ਹੁਣ ਤੱਕ ਦੇਸ਼ ਵਿੱਚ ਤਿੰਨ ਕਰੋੜ 32 ਲੱਖ 48 ਹਜ਼ਾਰ 871 ਲੋਕਾਂ ਨੇ ਕੋਰੋਨਾ ਨੂੰ ਹਰਾਇਆ ਹੈ। ਹੁਣ ਤੱਕ ਦੇਸ਼ ਵਿੱਚ ਕੋਰੋਨਾ ਕਾਰਨ ਚਾਰ ਲੱਖ 50 ਹਜ਼ਾਰ 375 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੱਲ੍ਹ ਟੀਕੇ ਦੀਆਂ 79 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ
ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਹੈ ਕਿ ਕੱਲ੍ਹ ਦੇਸ਼ ਵਿੱਚ ਕੋਰੋਨਾ ਵਾਇਰਸ ਟੀਕੇ ਦੀਆਂ 79 ਲੱਖ 12 ਹਜ਼ਾਰ 202 ਖੁਰਾਕਾਂ ਦਿੱਤੀਆਂ ਗਈਆਂ ਸੀ। ਜਿਸ ਤੋਂ ਬਾਅਦ ਟੀਕੇ ਦੀਆਂ ਖੁਰਾਕਾਂ ਦੀ ਗਿਣਤੀ ਵਧ ਕੇ 93 ਕਰੋੜ 99 ਲੱਖ 15 ਹਜ਼ਾਰ 323 ਹੋ ਗਈ ਹੈ।
ਕੇਰਲ ਵਿੱਚ 10 ਹਜ਼ਾਰ 944 ਨਵੇਂ ਕੇਸ ਦਰਜ, 120 ਮਰੀਜ਼ਾਂ ਦੀ ਮੌਤ
ਦੱਸ ਦੇਈਏ ਕਿ ਦੱਖਣੀ ਸੂਬਾ ਕੇਰਲਾ ਦੇਸ਼ ਦੇ ਸਾਰੇ ਸੂਬਿਆਂ ਦੇ ਮੁਕਾਬਲੇ ਸਭ ਤੋਂ ਵੱਧ ਕੋਰੋਨਾ ਦੇ ਕੇਸ ਦਰਜ ਕਰ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਕੇਰਲ ਵਿੱਚ ਕੋਰੋਨਾ ਵਾਇਰਸ ਦੇ 10 ਹਜ਼ਾਰ 944 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 120 ਲੋਕਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਸੂਬੇ ਵਿੱਚ ਮਰਨ ਵਾਲਿਆਂ ਦੀ ਗਿਣਤੀ 26 ਹਜ਼ਾਰ 72 ਹੋ ਗਈ ਹੈ। ਹੁਣ ਸੂਬੇ ਵਿੱਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਇੱਕ ਲੱਖ 16 ਹਜ਼ਾਰ 645 ਹੈ। ਜਦੋਂ ਕਿ ਹੁਣ ਤੱਕ 46 ਹਜ਼ਾਰ 31 ਹਜ਼ਾਰ 303 ਲੋਕ ਠੀਕ ਹੋ ਚੁੱਕੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: