(Source: ECI/ABP News/ABP Majha)
Coronavirus Update: ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16 ਹਜ਼ਾਰ ਨਵੇਂ ਕੇਸ ਦਰਜ, 733 ਦੀ ਮੌਤ
Coronavirus Cases: ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 16 ਹਜ਼ਾਰ 156 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੱਲ੍ਹ 733 ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4 ਲੱਖ 56 ਹਜ਼ਾਰ 386 ਹੋ ਗਈ ਹੈ।
Covid 19 in India: ਦੇਸ਼ ਵਿੱਚ ਘਾਤਕ ਕੋਰੋਨਾ ਵਾਇਰਸ (Covid-19) ਦਾ ਪ੍ਰਕੋਪ ਅਜੇ ਵੀ ਜਾਰੀ ਹੈ। ਦੇਸ਼ ਵਿੱਚ ਅਜੇ ਵੀ ਵੱਡੀ ਗਿਣਤੀ ਵਿੱਚ ਮੌਤਾਂ ਹੋ ਰਹੀਆਂ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16 ਹਜ਼ਾਰ 156 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੱਲ੍ਹ 733 ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4 ਲੱਖ 56 ਹਜ਼ਾਰ 386 ਹੋ ਗਈ ਹੈ। ਜਾਣੋ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ।
ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟੀ
ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਮੁਤਾਬਕ, ਦੇਸ਼ 'ਚ ਪਿਛਲੇ 24 ਘੰਟਿਆਂ ਵਿੱਚ 17 ਹਜ਼ਾਰ 95 ਲੋਕ ਠੀਕ ਹੋਏ ਹਨ। ਇਸ ਸਮੇਂ ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਇੱਕ ਲੱਖ 60 ਹਜ਼ਾਰ 989 ਹੈ। ਦੇਸ਼ 'ਚ ਹੁਣ ਤੱਕ ਕੋਰੋਨਾ ਦੇ 3 ਕਰੋੜ 42 ਲੱਖ 31 ਹਜ਼ਾਰ 809 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 3 ਕਰੋੜ 36 ਲੱਖ 14 ਹਜ਼ਾਰ 434 ਲੋਕ ਠੀਕ ਹੋ ਚੁੱਕੇ ਹਨ।
ਟੀਕੇ ਦਾ ਅੰਕੜਾ 104 ਕਰੋੜ ਤੋਂ ਪਾਰ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਕੱਲ੍ਹ ਦੇਸ਼ ਵਿੱਚ ਕੋਰੋਨਾ ਦੀਆਂ 49 ਲੱਖ 9 ਹਜ਼ਾਰ 254 ਖੁਰਾਕਾਂ ਦਿੱਤੀਆਂ ਗਈਆਂ। ਜਿਸ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ 104 ਕਰੋੜ 4 ਲੱਖ 99 ਹਜ਼ਾਰ 873 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਕਿਹਾ ਹੈ ਕਿ ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ ਲਈ 12 ਲੱਖ 90 ਹਜ਼ਾਰ 900 ਨਮੂਨੇ ਦੇ ਟੈਸਟ ਕੀਤੇ ਗਏ ਸੀ ਜਿਸ ਤੋਂ ਬਾਅਦ ਕੱਲ੍ਹ ਤੱਕ ਕੁੱਲ 60 ਕਰੋੜ 44 ਲੱਖ 98 ਹਜ਼ਾਰ 405 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ।
ਕੇਰਲ ਵਿੱਚ 9,445 ਨਵੇਂ ਮਾਮਲੇ ਦਰਜ ਕੀਤੇ ਗਏ
ਇਸ ਦੇ ਨਾਲ ਹੀ, ਕੇਰਲ ਵਿੱਚ ਪਿਛਲੇ 24 ਘੰਟਿਆਂ ਵਿੱਚ 82,689 ਨਮੂਨਿਆਂ ਦੀ ਜਾਂਚ ਤੋਂ ਬਾਅਦ 9,445 ਲੋਕ ਸੰਕਰਮਿਤ ਪਾਏ ਗਏ। ਸੂਬੇ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ ਕੇਰਲਾ ਵਿੱਚ ਟੈਸਟ ਪੌਜ਼ੇਟੀਵਿਟੀ ਰੇਟ (ਟੀਪੀਆਰ) 11.42 ਪ੍ਰਤੀਸ਼ਤ ਦਰਜ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਵਿੱਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ 76,554 ਹੋ ਗਈ ਹੈ, ਜਿਨ੍ਹਾਂ ਵਿੱਚੋਂ 9.4 ਫੀਸਦੀ ਹਸਪਤਾਲਾਂ ਵਿੱਚ ਹਨ।
ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਸੰਕਰਮਣ ਕਾਰਨ 93 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 29,977 ਹੋ ਗਈ ਹੈ। ਟੀਕਾਕਰਨ ਦੇ ਮੋਰਚੇ 'ਤੇ, 18 ਸਾਲ ਤੋਂ ਵੱਧ ਉਮਰ ਦੀ ਆਬਾਦੀ ਦੇ 94.5 ਪ੍ਰਤੀਸ਼ਤ (2.52 ਕਰੋੜ) ਨੇ ਵੈਕਸੀਨ ਦੀ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਤੇ 49.5 ਪ੍ਰਤੀਸ਼ਤ (1.32 ਕਰੋੜ) ਨੇ ਦੋਵੇਂ ਪ੍ਰਾਪਤ ਕੀਤੇ ਹਨ।
ਇਹ ਵੀ ਪੜ੍ਹੋ: ਦਸੰਬਰ 'ਚ Ranbir Kapoor-Alia Bhatt ਦਾ ਵਿਆਹ! ਜਾਣੋ ਆਲੀਆ ਦੀ ਮਾਂ ਸੋਨੀ ਰਾਜ਼ਦਾਨ ਦਾ ਇਸ ਬਾਰੇ ਨਵਾਂ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: