Covid 19 Cases: ਦੇਸ਼ ਵਿੱਚ ਘਾਤਕ ਕੋਰੋਨਾ ਵਾਇਰਸ ਦੇ ਮਾਮਲੇ ਵਧਣ ਤੋਂ ਬਾਅਦ ਹੁਣ ਫਿਰ ਤੋਂ ਘਟਣੇ ਸ਼ੁਰੂ ਹੋ ਗਏ ਹਨ। ਦੱਸ ਦਈਏ ਕਿ ਅੱਜ ਯਾਨੀ ਸੋਮਵਾਰ 11 ਅਕਤੂਬਰ ਨੂੰ ਲਗਾਤਾਰ ਦੂਜੀ ਵਾਰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਗਿਰਾਵਟ ਆਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 18 ਹਜ਼ਾਰ 132 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 193 ਲੋਕਾਂ ਦੀ ਮੌਤ ਹੋ ਗਈ।


ਕੱਲ੍ਹ ਦੇਸ਼ ਵਿੱਚ 18 ਹਜ਼ਾਰ 166 ਮਾਮਲੇ ਦਰਜ ਕੀਤੇ ਗਏ ਸੀ। ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ।


ਹੁਣ ਤੱਕ 4 ਲੱਖ 50 ਹਜ਼ਾਰ 782 ਲੋਕਾਂ ਦੀ ਮੌਤ


ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 21 ਹਜ਼ਾਰ 563 ਲੋਕ ਕੋਰੋਨਾ ਮੁਕਤ ਹੋ ਗਏ ਹਨ, ਜਿਸ ਤੋਂ ਬਾਅਦ ਐਕਟਿਵ ਕੇਸ ਘੱਟ ਕੇ 2 ਲੱਖ 27 ਹਜ਼ਾਰ 347 ਰਹਿ ਗਏ ਹਨ। ਹੁਣ ਤੱਕ ਦੇਸ਼ ਵਿੱਚ ਤਿੰਨ ਕਰੋੜ 32 ਲੱਖ 93 ਹਜ਼ਾਰ 478 ਲੋਕਾਂ ਨੇ ਕੋਰੋਨਾ ਨੂੰ ਹਰਾਇਆ ਹੈ। ਹੁਣ ਤੱਕ ਦੇਸ਼ ਵਿੱਚ ਕੋਰੋਨਾ ਕਾਰਨ ਚਾਰ ਲੱਖ 50 ਹਜ਼ਾਰ 782 ਲੋਕਾਂ ਦੀ ਮੌਤ ਹੋ ਚੁੱਕੀ ਹੈ।


ਇਹ ਵੀ ਪੜ੍ਹੋ: Paddy Procurement: ਝੋਨੇ ਦੀ ਖ਼ਰੀਦ ਲਈ 34 ਕੁਇੰਟਲ ਹੱਦ ਤੈਅ ਕਰਨ 'ਤੇ ਭੜਕੇ ਕਿਸਾਨ


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ