Corona Cases in India: ਕੋਰੋਨਾ ਦੀ ਤੀਜੀ ਲਹਿਰ ਹੁਣ ਲਗਭਗ ਰੁਕ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ਤੋਂ ਕੋਰੋਨਾ ਦੇ 50,407 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਇਸ ਦੌਰਾਨ 804 ਲੋਕਾਂ ਦੀ ਮੌਤ ਹੋ ਗਈ। ਦੇਸ਼ 'ਚ ਕੋਰੋਨਾ ਸਕਾਰਾਤਮਕਤਾ ਦਰ ਹੁਣ ਵਧ ਕੇ 3.48 ਫੀਸਦੀ ਹੋ ਗਈ ਹੈ।







ਐਕਟਿਵ ਕੇਸ ਘਟ ਕੇ 6 ਲੱਖ 10 ਹਜ਼ਾਰ 443 ਹੋ ਗਏ ਹਨ


ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 6 ਲੱਖ 10 ਹਜ਼ਾਰ 443 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 7 ਹਜ਼ਾਰ 981 ਹੋ ਗਈ ਹੈ। ਅੰਕੜਿਆਂ ਮੁਤਾਬਕ ਕੱਲ੍ਹ 1,36,962 ਲੋਕ ਠੀਕ ਹੋਏ ਸੀ, ਜਿਸ ਤੋਂ ਬਾਅਦ 4 ਕਰੋੜ 14 ਲੱਖ 68 ਹਜ਼ਾਰ 120 ਲੋਕ ਸੰਕਰਮਣ ਮੁਕਤ ਹੋ ਗਏ ਹਨ।


ਇਸ ਦੇ ਨਾਲ ਹੀ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ ਲਗਪਗ 172 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 46 ਲੱਖ 82 ਹਜ਼ਾਰ 662 ਡੋਜ਼ਾਂ ਦਿੱਤੀਆਂ ਗਈਆਂ ਸੀ, ਜਿਸ ਤੋਂ ਬਾਅਦ ਹੁਣ ਤੱਕ 172 ਕਰੋੜ 29 ਲੱਖ 47 ਹਜ਼ਾਰ 688 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।



ਇਹ ਵੀ ਪੜ੍ਹੋ: Trending News: ਵਿਆਹ 'ਚ ਆਉਣ ਵਾਲੇ ਮਹਿਮਾਨਾਂ ਲਈ ਲਾੜੀ ਨੇ ਬਣਾਏ ਅਜੀਬੋ-ਗਰੀਬ ਨਿਯਮ, ਪੜ੍ਹ ਲਓਗੇ ਤਾਂ ਨਹੀਂ ਜਾਵੋਗੇ ਵਿਆਹ 'ਚ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904