Coronavirus Updates: ਪਿਛਲੇ 24 ਘੰਟਿਆਂ 'ਚ 14,313 ਨਵੇਂ ਕੋਰੋਨਾ ਕੇਸ, 181 ਲੋਕਾਂ ਦੀ ਮੌਤ
Coronavirus Update in India: ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 14 ਹਜ਼ਾਰ 313 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 181 ਲੋਕਾਂ ਦੀ ਮੌਤ ਹੋਈ। ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ।
Covid 19 Cases: ਦੇਸ਼ ਵਿੱਚ ਘਾਤਕ ਕੋਰੋਨਾ ਵਾਇਰਸ ਦੇ ਮਾਮਲੇ ਵਧਣ ਤੋਂ ਬਾਅਦ ਹੁਣ ਫਿਰ ਘਟਣੇ ਸ਼ੁਰੂ ਹੋ ਗਏ ਹਨ। ਦੱਸ ਦਈਏ ਕਿ ਅੱਜ ਮੰਗਲਵਾਰ ਨੂੰ ਲਗਾਤਾਰ ਦੂਜੀ ਵਾਰ, ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਗਿਰਾਵਟ ਆਈ ਹੈ।
ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 14 ਹਜ਼ਾਰ 313 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਦੌਰਾਨ 181 ਲੋਕਾਂ ਦੀ ਮੌਤ ਹੋਈ। ਦੱਸ ਦਈਏ ਕਿ ਸਿਹਤ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਬੀਤੇ ਕੱਲ੍ਹ ਦੇਸ਼ ਵਿੱਚ 18 ਹਜ਼ਾਰ 132 ਮਾਮਲੇ ਦਰਜ ਕੀਤੇ ਗਏ ਸੀ। ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ।
ਹੁਣ ਤੱਕ 4 ਲੱਖ 50 ਹਜ਼ਾਰ 963 ਲੋਕਾਂ ਦੀ ਮੌਤ
ਸਿਹਤ ਮੰਤਰਾਲੇ ਦੁਆਰਾ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ 26 ਹਜ਼ਾਰ 579 ਲੋਕ ਕੋਰੋਨਾ ਮੁਕਤ ਹੋ ਗਏ ਹਨ, ਜਿਸ ਤੋਂ ਬਾਅਦ ਐਕਟਿਵ ਕੇਸ ਘੱਟ ਕੇ 2 ਲੱਖ 14 ਹਜ਼ਾਰ 900 ਰਹਿ ਗਏ ਹਨ। ਹੁਣ ਤੱਕ ਦੇਸ਼ ਵਿੱਚ ਤਿੰਨ ਕਰੋੜ 33 ਲੱਖ 20 ਹਜ਼ਾਰ 57 ਲੋਕਾਂ ਨੇ ਕੋਰੋਨਾ ਨੂੰ ਹਰਾਇਆ ਹੈ। ਹੁਣ ਤੱਕ ਦੇਸ਼ ਵਿੱਚ ਕੋਰੋਨਾ ਕਾਰਨ ਚਾਰ ਲੱਖ 50 ਹਜ਼ਾਰ 963 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੱਲ੍ਹ ਟੀਕੇ ਦੀਆਂ 65 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ
ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਕੱਲ੍ਹ ਦੇਸ਼ ਵਿੱਚ ਕੋਰੋਨਾ ਵਾਇਰਸ ਟੀਕੇ ਦੀਆਂ 65 ਲੱਖ 86 ਹਜ਼ਾਰ 92 ਖੁਰਾਕਾਂ ਦਿੱਤੀਆਂ ਗਈਆਂ ਸੀ। ਇਸ ਤੋਂ ਬਾਅਦ ਟੀਕੇ ਦੀਆਂ ਖੁਰਾਕਾਂ ਦੀ ਗਿਣਤੀ ਵਧ ਕੇ 95 ਕਰੋੜ 89 ਲੱਖ 78 ਹਜ਼ਾਰ 49 ਹੋ ਗਈ ਹੈ।
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਕਿਹਾ ਹੈ ਕਿ 11 ਅਕਤੂਬਰ 2021 ਤੱਕ ਕੋਰੋਨਾ ਵਾਇਰਸ ਦੇ 58 ਕਰੋੜ 50 ਲੱਖ 38 ਹਜ਼ਾਰ 43 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ। ਇਨ੍ਹਾਂ ਵਿੱਚੋਂ 11 ਲੱਖ 81 ਹਜ਼ਾਰ 766 ਨਮੂਨਿਆਂ ਦੀ ਕੱਲ੍ਹ ਜਾਂਚ ਕੀਤੀ ਗਈ ਸੀ।
ਕੇਰਲ ਵਿੱਚ ਕੇਸ ਘਟਣੇ ਸ਼ੁਰੂ ਹੋ ਗਏ
ਦੱਸ ਦੇਈਏ ਕਿ ਦੇਸ਼ ਦੇ ਬਾਕੀ ਸੂਬਿਆੰ ਦੀ ਤੁਲਨਾ ਵਿੱਚ ਦੱਖਣੀ ਸੂਬਾ ਕੇਰਲ ਕੋਰੋਨਾ ਦੇ ਵੱਧ ਤੋਂ ਵੱਧ ਨਵੇਂ ਮਾਮਲਿਆਂ ਦੀ ਰਿਪੋਰਟ ਕਰ ਰਿਹਾ ਹੈ। ਹਾਲਾਂਕਿ, ਹੁਣ ਪਿਛਲੇ ਦਿਨਾਂ ਦੇ ਮੁਕਾਬਲੇ ਮਾਮਲਿਆਂ ਵਿੱਚ ਗਿਰਾਵਟ ਆਈ ਹੈ। ਕੇਰਲ ਵਿੱਚ ਪਿਛਲੇ 24 ਘੰਟਿਆਂ ਵਿੱਚ 6996 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 16 ਹਜ਼ਾਰ 576 ਲੋਕ ਠੀਕ ਹੋ ਗਏ ਹਨ। ਜਦਕਿ 84 ਮੌਤਾਂ ਹੋਈਆਂ ਹਨ।
ਹੁਣ ਕੇਰਲਾ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ ਇੱਕ ਲੱਖ ਇੱਕ ਹਜ਼ਾਰ 419 ਰਹਿ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ 26 ਹਜ਼ਾਰ 342 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ 46 ਲੱਖ 73 ਹਜ਼ਾਰ 442 ਲੋਕਾਂ ਨੇ ਕੋਰੋਨਾ ਨੂੰ ਹਰਾਇਆ ਹੈ।
ਇਹ ਵੀ ਪੜ੍ਹੋ: Inflation: ਮਹਿੰਗਾਈ ਨੇ ਕਰਵਾਈ ਲੋਕਾਂ ਦੀ ਤੌਬਾ, ਟਮਾਟਰ ਨੇ ਦਿਖਾਇਆ ਰੰਗ ਤਾਂ ਵਿਗੜ ਗਿਆ ਰਸੋਈ ਦਾ ਬਜਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: