Covid 19 Cases: ਕੱਲ੍ਹ ਦੇਸ਼ ਵਿੱਚ ਘਾਤਕ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਗਿਰਾਵਟ ਆਈ ਸੀ। ਹਾਲਾਂਕਿ, ਕੱਲ੍ਹ ਦੇ ਮੁਕਾਬਲੇ ਅੱਜ ਕੇਸਾਂ ਵਿੱਚ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 15 ਹਜ਼ਾਰ 823 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 226 ਲੋਕਾਂ ਦੀ ਮੌਤ ਹੋਈ ਹੈ। ਕੱਲ੍ਹ ਦੇਸ਼ ਵਿੱਚ 14 ਹਜ਼ਾਰ 313 ਮਾਮਲੇ ਦਰਜ ਕੀਤੇ ਗਏ ਸੀ। ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ।


ਹੁਣ ਤੱਕ 4 ਲੱਖ 50 ਹਜ਼ਾਰ 963 ਲੋਕਾਂ ਦੀ ਮੌਤ


ਸਿਹਤ ਮੰਤਰਾਲੇ ਦੁਆਰਾ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ 22 ਹਜ਼ਾਰ 844 ਲੋਕ ਕੋਰੋਨਾ ਮੁਕਤ ਹੋ ਗਏ ਹਨ, ਜਿਸ ਤੋਂ ਬਾਅਦ ਐਕਟਿਵ ਮਾਮਲੇ ਘੱਟ ਕੇ 2 ਲੱਖ 7 ਹਜ਼ਾਰ 653 ਰਹਿ ਗਏ ਹਨ। ਹੁਣ ਤੱਕ ਦੇਸ਼ ਵਿੱਚ ਤਿੰਨ ਕਰੋੜ 33 ਲੱਖ 42 ਹਜ਼ਾਰ 901 ਲੋਕਾਂ ਨੇ ਕੋਰੋਨਾ ਨੂੰ ਹਰਾਇਆ ਹੈ। ਹੁਣ ਤੱਕ ਦੇਸ਼ ਵਿੱਚ ਕੋਰੋਨਾ ਕਾਰਨ ਚਾਰ ਲੱਖ 51 ਹਜ਼ਾਰ 189 ਲੋਕਾਂ ਦੀ ਮੌਤ ਹੋ ਚੁੱਕੀ ਹੈ।


ਕੱਲ੍ਹ ਟੀਕੇ ਦੀਆਂ 50 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ


ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਕੱਲ੍ਹ ਦੇਸ਼ ਵਿੱਚ ਕੋਰੋਨਾ ਵਾਇਰਸ ਟੀਕੇ ਦੀਆਂ 50 ਲੱਖ 63 ਹਜ਼ਾਰ 845 ਖੁਰਾਕਾਂ ਦਿੱਤੀਆਂ ਗਈਆਂ ਸੀ। ਜਿਸ ਤੋਂ ਬਾਅਦ ਟੀਕੇ ਦੀਆਂ ਖੁਰਾਕਾਂ ਦੀ ਗਿਣਤੀ ਵਧ ਕੇ 96 ਕਰੋੜ 43 ਲੱਖ 79 ਹਜ਼ਾਰ 212 ਹੋ ਗਈ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਕਿਹਾ ਹੈ ਕਿ 11 ਅਕਤੂਬਰ 2021 ਤੱਕ ਕੋਰੋਨਾ ਵਾਇਰਸ ਦੇ 58 ਕਰੋੜ 63 ਲੱਖ 63 ਹਜ਼ਾਰ 442 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ। ਇਨ੍ਹਾਂ ਚੋਂ 13 ਲੱਖ 25 ਹਜ਼ਾਰ 399 ਨਮੂਨਿਆਂ ਦੀ ਕੱਲ੍ਹ ਜਾਂਚ ਕੀਤੀ ਗਈ ਸੀ।


ਇਹ ਵੀ ਪੜ੍ਹੋ: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਦਾਅਵਾ, 'ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਹੋ ਰਿਹਾ ਜ਼ਬਰੀ ਧਰਮ ਪਰਿਵਰਤਨ'


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904