ਪੜਚੋਲ ਕਰੋ

Coronavirus Update: 4 ਦਿਨਾਂ ਮਗਰੋਂ ਦੇਸ਼ 'ਚ ਕੋਰੋਨਾ ਦੇ 30,000 ਤੋਂ ਵੱਧ ਨਵੇਂ ਕੇਸ, 431 ਨੇ ਤੋੜਿਆ ਦਮ

Covid-19 Cases: ਦੁਨੀਆ ਭਰ 'ਚ ਹੁਣ ਤੱਕ 22.72 ਕਰੋੜ ਤੋਂ ਵੱਧ ਲੋਕ ਕੋਰੋਨਾ ਮਹਾਂਮਾਰੀ ਨਾਲ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚੋਂ 3.33 ਕਰੋੜ ਲੋਕ ਭਾਰਤ ਦੇ ਹਨ।

Coronavirus in India: ਕੋਰੋਨਾ ਵਾਇਰਸ ਦੇ ਸੰਕਰਮਣ ਦੇ ਕੇਸਾਂ ਦੀ ਗਿਣਤੀ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਚਾਰ ਦਿਨਾਂ ਬਾਅਦ, ਇੱਕ ਵਾਰ ਫਿਰ ਦੇਸ਼ ਵਿੱਚ 30 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲੇ ਵਲੋਂ ਵੀਰਵਾਰ ਸਵੇਰੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 30,570 ਨਵੇਂ ਕੇਸ ਆਏ ਤੇ 431 ਕੋਰੋਨਾ ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ। ਇਸ ਦੇ ਨਾਲ ਹੀ 38303 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ ਯਾਨੀ 8164 ਐਕਟਿਵ ਕੇਸਾਂ 'ਚ ਕਮੀ ਆਈ ਹੈ।

ਕੋਰੋਨਾ ਦੇ ਪਿਛਲੇ ਛੇ ਦਿਨਾਂ ਦਾ ਡਾਟਾ

ਸਤੰਬਰ 10 - 33,376

ਸਤੰਬਰ 11- 28,591

ਸਤੰਬਰ 12- 27,254

ਸਤੰਬਰ 13- 25404

ਸਤੰਬਰ 14- 27,176

ਸਤੰਬਰ 15- 30,570

ਭਾਰਤ 'ਚ ਕੋਰੋਨਾ ਲਾਗ ਦੀ ਸਥਿਤੀ

ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਤਿੰਨ ਕਰੋੜ 33 ਲੱਖ 47 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 4 ਲੱਖ 43 ਹਜ਼ਾਰ 928 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 25 ਲੱਖ 60 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਚਾਰ ਲੱਖ ਤੋਂ ਘੱਟ ਹੈ। ਕੁੱਲ 3 ਲੱਖ 42 ਹਜ਼ਾਰ 923 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 33 ਲੱਖ 47 ਹਜ਼ਾਰ 325

ਕੁੱਲ ਡਿਸਚਾਰਜ - ਤਿੰਨ ਕਰੋੜ 25 ਲੱਖ 60 ਹਜ਼ਾਰ 474

ਕੁੱਲ ਸਰਗਰਮ ਮਾਮਲੇ - ਤਿੰਨ ਲੱਖ 42 ਹਜ਼ਾਰ 923

ਕੁੱਲ ਮੌਤ- ਚਾਰ ਲੱਖ 43 ਹਜ਼ਾਰ 928

ਕੁੱਲ ਟੀਕਾਕਰਨ - 76 ਕਰੋੜ 57 ਲੱਖ 17 ਹਜ਼ਾਰ ਡੋਜ਼

ਕੇਰਲਾ 'ਚ ਕੋਰੋਨਾ ਦਾ ਕਹਿਰ ਜਾਰੀ

ਬੁੱਧਵਾਰ ਨੂੰ ਕੇਰਲ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 17,681 ਨਵੇਂ ਮਾਮਲੇ ਸਾਹਮਣੇ ਆਏ। ਮਹਾਮਾਰੀ ਕਾਰਨ 208 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਸ ਨਾਲ ਕੁੱਲ ਮਾਮਲੇ ਵਧ ਕੇ 44 ਲੱਖ 24 ਹਜ਼ਾਰ 46 ਹੋ ਗਏ ਅਤੇ ਮ੍ਰਿਤਕਾਂ ਦੀ ਗਿਣਤੀ 22,987 ਹੋ ਗਈ। ਸੂਬੇ ਵਿੱਚ ਕੋਵਿਡ ਨਾਲ ਪੀੜਤ ਹੋਣ ਤੋਂ ਬਾਅਦ ਹੁਣ ਤੱਕ 42,09,746 ਲੋਕ ਠੀਕ ਹੋ ਚੁੱਕੇ ਹਨ। ਲਾਗ ਦੀ ਦਰ 18 ਪ੍ਰਤੀਸ਼ਤ ਤੋਂ ਵੱਧ ਹੈ।

76 ਕਰੋੜ ਵੈਕਸੀਨ ਦੀ ਡੋਜ਼ ਦਿੱਤੀ ਗਈ

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ, 15 ਸਤੰਬਰ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 76 ਕਰੋੜ 57 ਲੱਖ 17 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਆਖਰੀ ਦਿਨ 64.51 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ, ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਮੁਤਾਬਕ, ਹੁਣ ਤੱਕ ਲਗਪਗ 55 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ ਲਗਪਗ 15 ਲੱਖ ਕੋਰੋਨਾ ਨਮੂਨੇ ਟੈਸਟ ਕੀਤੇ ਗਏ ਸੀ, ਜਿਨ੍ਹਾਂ ਦੀ ਸਕਾਰਾਤਮਕਤਾ ਦਰ 3 ਪ੍ਰਤੀਸ਼ਤ ਤੋਂ ਘੱਟ ਹੈ।

ਦੇਸ਼ ਵਿੱਚ ਕੋਰੋਨਾ ਨਾਲ ਮੌਤ ਦਰ 1.33 ਫੀਸਦੀ ਹੈ ਜਦੋਂ ਕਿ ਰਿਕਵਰੀ ਰੇਟ 97.62 ਫੀਸਦੀ ਹੈ। ਐਕਟਿਵ ਕੇਸ 1.05 ਪ੍ਰਤੀਸ਼ਤ ਹਨ। ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ ਵਿੱਚ ਭਾਰਤ ਹੁਣ ਵਿਸ਼ਵ '7ਵੇਂ ਸਥਾਨ 'ਤੇ ਹੈ। ਸੰਕਰਮਿਤਾਂ ਦੀ ਕੁੱਲ ਗਿਣਤੀ ਦੇ ਮਾਮਲੇ ਵਿੱਚ ਭਾਰਤ ਦੂਜੇ ਸਥਾਨ 'ਤੇ ਹੈ। ਜਦੋਂ ਕਿ ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਵਿੱਚ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।

ਇਹ ਵੀ ਪੜ੍ਹੋ: ਅਮਰੀਕਾ ਭਾਰਤ ‘ਚ ਆਪਣੇ ਫੌਜੀ ਅੱਡੇ ਬਣਾਉਣਾ ਚਾਹੁੰਦਾ? ਵਿਦੇਸ਼ ਮੰਤਰੀ ਐਂਟਨੀ ਬਲਿੰਕੇਨ ਨੇ ਦਿੱਤਾ ਸੰਕੇਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Sri Fatehgarh Sahib| ਫਤਿਹਗੜ੍ਹ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾJagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget