Coronavirus in India: ਕੋਰੋਨਾ ਵਾਇਰਸ ਦੇ ਸੰਕਰਮਣ ਦੇ ਕੇਸਾਂ ਦੀ ਗਿਣਤੀ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਚਾਰ ਦਿਨਾਂ ਬਾਅਦ, ਇੱਕ ਵਾਰ ਫਿਰ ਦੇਸ਼ ਵਿੱਚ 30 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲੇ ਵਲੋਂ ਵੀਰਵਾਰ ਸਵੇਰੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 30,570 ਨਵੇਂ ਕੇਸ ਆਏ ਤੇ 431 ਕੋਰੋਨਾ ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ। ਇਸ ਦੇ ਨਾਲ ਹੀ 38303 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ ਯਾਨੀ 8164 ਐਕਟਿਵ ਕੇਸਾਂ 'ਚ ਕਮੀ ਆਈ ਹੈ।
ਕੋਰੋਨਾ ਦੇ ਪਿਛਲੇ ਛੇ ਦਿਨਾਂ ਦਾ ਡਾਟਾ
ਸਤੰਬਰ 10 - 33,376
ਸਤੰਬਰ 11- 28,591
ਸਤੰਬਰ 12- 27,254
ਸਤੰਬਰ 13- 25404
ਸਤੰਬਰ 14- 27,176
ਸਤੰਬਰ 15- 30,570
ਭਾਰਤ 'ਚ ਕੋਰੋਨਾ ਲਾਗ ਦੀ ਸਥਿਤੀ
ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਤਿੰਨ ਕਰੋੜ 33 ਲੱਖ 47 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 4 ਲੱਖ 43 ਹਜ਼ਾਰ 928 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 25 ਲੱਖ 60 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਚਾਰ ਲੱਖ ਤੋਂ ਘੱਟ ਹੈ। ਕੁੱਲ 3 ਲੱਖ 42 ਹਜ਼ਾਰ 923 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 33 ਲੱਖ 47 ਹਜ਼ਾਰ 325
ਕੁੱਲ ਡਿਸਚਾਰਜ - ਤਿੰਨ ਕਰੋੜ 25 ਲੱਖ 60 ਹਜ਼ਾਰ 474
ਕੁੱਲ ਸਰਗਰਮ ਮਾਮਲੇ - ਤਿੰਨ ਲੱਖ 42 ਹਜ਼ਾਰ 923
ਕੁੱਲ ਮੌਤ- ਚਾਰ ਲੱਖ 43 ਹਜ਼ਾਰ 928
ਕੁੱਲ ਟੀਕਾਕਰਨ - 76 ਕਰੋੜ 57 ਲੱਖ 17 ਹਜ਼ਾਰ ਡੋਜ਼
ਕੇਰਲਾ 'ਚ ਕੋਰੋਨਾ ਦਾ ਕਹਿਰ ਜਾਰੀ
ਬੁੱਧਵਾਰ ਨੂੰ ਕੇਰਲ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 17,681 ਨਵੇਂ ਮਾਮਲੇ ਸਾਹਮਣੇ ਆਏ। ਮਹਾਮਾਰੀ ਕਾਰਨ 208 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਸ ਨਾਲ ਕੁੱਲ ਮਾਮਲੇ ਵਧ ਕੇ 44 ਲੱਖ 24 ਹਜ਼ਾਰ 46 ਹੋ ਗਏ ਅਤੇ ਮ੍ਰਿਤਕਾਂ ਦੀ ਗਿਣਤੀ 22,987 ਹੋ ਗਈ। ਸੂਬੇ ਵਿੱਚ ਕੋਵਿਡ ਨਾਲ ਪੀੜਤ ਹੋਣ ਤੋਂ ਬਾਅਦ ਹੁਣ ਤੱਕ 42,09,746 ਲੋਕ ਠੀਕ ਹੋ ਚੁੱਕੇ ਹਨ। ਲਾਗ ਦੀ ਦਰ 18 ਪ੍ਰਤੀਸ਼ਤ ਤੋਂ ਵੱਧ ਹੈ।
76 ਕਰੋੜ ਵੈਕਸੀਨ ਦੀ ਡੋਜ਼ ਦਿੱਤੀ ਗਈ
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ, 15 ਸਤੰਬਰ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 76 ਕਰੋੜ 57 ਲੱਖ 17 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਆਖਰੀ ਦਿਨ 64.51 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ, ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਮੁਤਾਬਕ, ਹੁਣ ਤੱਕ ਲਗਪਗ 55 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ ਲਗਪਗ 15 ਲੱਖ ਕੋਰੋਨਾ ਨਮੂਨੇ ਟੈਸਟ ਕੀਤੇ ਗਏ ਸੀ, ਜਿਨ੍ਹਾਂ ਦੀ ਸਕਾਰਾਤਮਕਤਾ ਦਰ 3 ਪ੍ਰਤੀਸ਼ਤ ਤੋਂ ਘੱਟ ਹੈ।
ਦੇਸ਼ ਵਿੱਚ ਕੋਰੋਨਾ ਨਾਲ ਮੌਤ ਦਰ 1.33 ਫੀਸਦੀ ਹੈ ਜਦੋਂ ਕਿ ਰਿਕਵਰੀ ਰੇਟ 97.62 ਫੀਸਦੀ ਹੈ। ਐਕਟਿਵ ਕੇਸ 1.05 ਪ੍ਰਤੀਸ਼ਤ ਹਨ। ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ ਵਿੱਚ ਭਾਰਤ ਹੁਣ ਵਿਸ਼ਵ 'ਚ 7ਵੇਂ ਸਥਾਨ 'ਤੇ ਹੈ। ਸੰਕਰਮਿਤਾਂ ਦੀ ਕੁੱਲ ਗਿਣਤੀ ਦੇ ਮਾਮਲੇ ਵਿੱਚ ਭਾਰਤ ਦੂਜੇ ਸਥਾਨ 'ਤੇ ਹੈ। ਜਦੋਂ ਕਿ ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਵਿੱਚ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।
ਇਹ ਵੀ ਪੜ੍ਹੋ: ਅਮਰੀਕਾ ਭਾਰਤ ‘ਚ ਆਪਣੇ ਫੌਜੀ ਅੱਡੇ ਬਣਾਉਣਾ ਚਾਹੁੰਦਾ? ਵਿਦੇਸ਼ ਮੰਤਰੀ ਐਂਟਨੀ ਬਲਿੰਕੇਨ ਨੇ ਦਿੱਤਾ ਸੰਕੇਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904