Coronavirus updates today 18 February 2022, India reports 25920 new cases and 492 deaths in last 24 hours


Covid 19 Update Today in India: ਦੇਸ਼ 'ਚ ਅੱਜ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲਿਆਂ 'ਚ ਕਮੀ ਆਈ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 25 ਹਜ਼ਾਰ 920 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 492 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ 30 ਹਜ਼ਾਰ 757 ਕੇਸ ਦਰਜ ਕੀਤੇ ਗਏ ਸੀ। ਯਾਨੀ ਕੱਲ੍ਹ ਦੇ ਮੁਕਾਬਲੇ ਅੱਜ ਕੇਸ ਘਟੇ ਹਨ। ਦੇਸ਼ ਵਿੱਚ ਬੀਤੇ ਦਿਨ 66 ਹਜ਼ਾਰ 254 ਲੋਕ ਠੀਕ ਹੋ ਚੁੱਕੇ ਹਨ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।


ਐਕਟਿਵ ਕੇਸ ਘਟ ਕੇ 2 ਲੱਖ 92 ਹਜ਼ਾਰ 92 ਹੋ ਗਏ ਹਨ


ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 2 ਲੱਖ 92 ਹਜ਼ਾਰ 92 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 10 ਹਜ਼ਾਰ 905 ਹੋ ਗਈ ਹੈ। ਅੰਕੜਿਆਂ ਅਨੁਸਾਰ ਹੁਣ ਤੱਕ 4 ਕਰੋੜ 19 ਲੱਖ 77 ਹਜ਼ਾਰ 238 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।







ਹੁਣ ਤੱਕ ਲਗਪਗ 174 ਕਰੋੜ ਖੁਰਾਕਾਂ ਦਿੱਤੀਆਂ


ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ ਲਗਭਗ 174 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 37 ਲੱਖ 86 ਹਜ਼ਾਰ 806 ਡੋਜ਼ਾਂ ਦਿੱਤੀਆਂ ਗਈਆਂ ਸੀ, ਜਿਸ ਤੋਂ ਬਾਅਦ ਹੁਣ ਤੱਕ 174 ਕਰੋੜ 64 ਲੱਖ 99 ਹਜ਼ਾਰ 461 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ। ਮੰਤਰਾਲੇ ਨੇ ਕਿਹਾ ਕਿ ਹੁਣ ਤੱਕ ਸਿਹਤ ਕਰਮਚਾਰੀਆਂ, ਫਰੰਟਲਾਈਨ ਕਰਮਚਾਰੀਆਂ ਅਤੇ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ 1.82 ਕਰੋੜ (1,82,90,152) ਤੋਂ ਵੱਧ ਸਾਵਧਾਨੀ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ।







ਕੋਰੋਨਾ ਵਧਾ ਸਕਦਾ ਹੈ ਮਾਨਸਿਕ ਸਿਹਤ ਸਮੱਸਿਆਵਾਂ ਦਾ ਖਤਰਾ


ਅਮਰੀਕਾ ਵਿੱਚ ਕੀਤੇ ਗਏ ਇੱਕ ਅਧਿਐਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੇ ਇੱਕ ਸਾਲ ਬਾਅਦ ਕਿਸੇ ਨੂੰ ਘਬਰਾਹਟ, ਡਿਪਰੈਸ਼ਨ ਅਤੇ ਸੌਣ ਵਿੱਚ ਮੁਸ਼ਕਲ ਵਰਗੀਆਂ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। "ਦ ਬੀਐਮਜੇ" ਵਿੱਚ ਪ੍ਰਕਾਸ਼ਿਤ ਅਧਿਐਨ ਵਿੱਚ ਕਿਹਾ ਗਿਆ ਹੈ ਕਿ ਕੋਵਿਡ -19 ਤੋਂ ਠੀਕ ਹੋਏ ਲੋਕਾਂ ਨੂੰ ਮਾਨਸਿਕ ਸਿਹਤ ਨੂੰ ਤਰਜੀਹ ਦੇਣੀ ਚਾਹੀਦੀ ਹੈ। ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ, ਦੁਨੀਆ ਵਿੱਚ 40 ਕਰੋੜ ਤੋਂ ਵੱਧ ਲੋਕ ਅਤੇ ਅਮਰੀਕਾ ਵਿੱਚ 70 ਲੱਖ ਤੋਂ ਵੱਧ ਲੋਕ ਸੰਕਰਮਿਤ ਹੋਏ ਹਨ।



ਇਹ ਵੀ ਪੜ੍ਹੋ: Punjab Weather Report: ਅੱਜ ਤੋਂ ਪੰਜਾਬ 'ਚ ਛਾਏ ਰਹਿਣਗੇ ਬੱਦਲ, ਜਾਣੋ ਕਦੋਂ ਹੋਵੇਗੀ ਬਾਰਿਸ਼ ਅਤੇ ਕਦੋਂ ਹੋਵੇਗਾ ਮੌਸਮ ਸਾਫ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904