Corona Cases Update: ਦੇਸ਼ ਵਿੱਚ ਕੋਰੋਨਾ ਦੀ ਰਫ਼ਤਾਰ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ 13216 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਜੋ ਸ਼ੁੱਕਰਵਾਰ ਨਾਲੋਂ 2.9% ਵੱਧ ਹੈ। ਦੇਸ਼ ਵਿੱਚ ਹੁਣ ਤੱਕ ਕੁੱਲ ਮਾਮਲੇ 4,32,83,793 ਹੋ ਗਏ ਹਨ। ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ਵਿੱਚ ਪਾਏ ਗਏ ਹਨ। ਇੱਥੇ 4,165 ਮਾਮਲੇ ਸੀ। ਇਸ ਤੋਂ ਬਾਅਦ ਕੇਰਲ ਵਿੱਚ 3162, ਦਿੱਲੀ ਵਿੱਚ 1797, ਹਰਿਆਣਾ ਵਿੱਚ 689 ਅਤੇ ਕਰਨਾਟਕ ਵਿੱਚ 634 ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ ਕੁੱਲ 5,19,903 ਨਮੂਨਿਆਂ ਦੀ ਜਾਂਚ ਕੀਤੀ ਗਈ।


ਸਿਹਤ ਵਿਭਾਗ ਮੁਤਾਬਕ ਇਨ੍ਹਾਂ ਪੰਜ ਸੂਬਿਆਂ ਵਿੱਚ ਹੀ 79.05% ਨਵੇਂ ਕੇਸ ਸਾਹਮਣੇ ਆਏ ਹਨ। ਮਹਾਰਾਸ਼ਟਰ ਵਿੱਚ ਹੀ 31.51 ਫੀਸਦੀ ਮਾਮਲੇ ਸਾਹਮਣੇ ਆਏ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 23 ਮਰੀਜ਼ਾਂ ਨੇ ਆਪਣੀ ਜਾਨ ਗਵਾਈ ਹੈ। ਕੁੱਲ ਮਰਨ ਵਾਲਿਆਂ ਦੀ ਗਿਣਤੀ 5,24,840 ਹੋ ਗਈ ਹੈ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਦੇਸ਼ ਵਿੱਚ ਰਿਕਵਰੀ ਦਰ 98.63% ਬਣੀ ਹੋਈ ਹੈ। ਪਿਛਲੇ 24 ਘੰਟਿਆਂ ਵਿੱਚ ਕੁੱਲ 8,148 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਦੇਸ਼ ਭਰ ਵਿੱਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 4,26,90,845 ਹੋ ਗਈ ਹੈ। ਭਾਰਤ ਵਿੱਚ ਕੁੱਲ 68,108 ਐਕਟਿਵ ਕੇਸ ਹਨ। ਪਿਛਲੇ 24 ਘੰਟਿਆਂ ਵਿੱਚ 5,045 ਐਕਟਿਵ ਕੇਸ ਵਧੇ ਹਨ।


ਕੀ ਕਹਿੰਦੇ ਹਨ ਤਾਜ਼ਾ ਅੰਕੜੇ


ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 4,32,83,793 ਹੋ ਗਈ ਹੈ। 113 ਦਿਨਾਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਦੇਸ਼ ਵਿੱਚ ਸੰਕਰਮਣ ਦੇ 13,000 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਇਨਫੈਕਸ਼ਨ ਕਾਰਨ 23 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮੌਤਾਂ ਦੀ ਗਿਣਤੀ ਵਧ ਕੇ 5,24,840 ਹੋ ਗਈ ਹੈ।


ਮੰਤਰਾਲੇ ਨੇ ਕਿਹਾ ਕਿ ਦੇਸ਼ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 68,108 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.16 ਫੀਸਦੀ ਹੈ। ਇਸ ਦੇ ਨਾਲ ਹੀ, ਲਾਗ ਮੁਕਤ ਮਰੀਜ਼ਾਂ ਦੀ ਰਾਸ਼ਟਰੀ ਦਰ 98.63 ਪ੍ਰਤੀਸ਼ਤ ਹੈ ਅਤੇ ਕੋਵਿਡ -19 ਮੌਤ ਦਰ 1.21 ਪ੍ਰਤੀਸ਼ਤ ਹੈ।


ਪਿਛਲੇ 24 ਘੰਟਿਆਂ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਵਿੱਚ 5,045 ਦਾ ਵਾਧਾ ਹੋਇਆ ਹੈ। ਸਿਹਤ ਮੰਤਰਾਲੇ ਮੁਤਾਬਕ ਰੋਜ਼ਾਨਾ ਸੰਕਰਮਣ ਦਰ 2.73 ਪ੍ਰਤੀਸ਼ਤ ਹੈ, ਜਦੋਂ ਕਿ ਹਫ਼ਤਾਵਾਰੀ ਲਾਗ ਦਰ 2.47 ਪ੍ਰਤੀਸ਼ਤ ਹੈ। ਦੇਸ਼ ਵਿੱਚ ਹੁਣ ਤੱਕ ਕੁੱਲ 4,26,82,697 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।


ਇਹ ਵੀ ਪੜ੍ਹੋ: Agnipath Row: ਅਗਨੀਪਥ ਯੋਜਨਾ ਨੂੰ ਲੈ ਕੇ ਹੋ ਰਹੇ ਹੰਗਾਮੇ ਦਰਮਿਆਨ ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਅਗਨੀਵੀਰਾਂ ਲਈ ਸੀਟਾਂ ਹੋਣਗੀਆਂ ਰਾਖਵੀਆਂ