Coronavirus in India: ਹੁਣ ਦੇਸ਼ ਵਿੱਚ ਘਾਤਕ ਕੋਰੋਨਾ ਵਾਇਰਸ ਦੇ ਵੱਡੀ ਗਿਣਤੀ ਵਿੱਚ ਨਵੇਂ ਕੇਸ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 35 ਹਜ਼ਾਰ 662 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਦੌਰਾਨ 281 ਲੋਕਾਂ ਦੀ ਮੌਤ ਹੋ ਗਈ ਹੈ। ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।


33 ਹਜ਼ਾਰ 798 ਲੋਕ ਠੀਕ ਹੋਏ


ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 33 ਹਜ਼ਾਰ 798 ਲੋਕ ਠੀਕ ਹੋਏ ਹਨ। ਜਿਸ ਤੋਂ ਬਾਅਦ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਤਿੰਨ ਕਰੋੜ 26 ਲੱਖ 32 ਹਜ਼ਾਰ 222 ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਐਕਟਿਵ ਮਾਮਲੇ ਘੱਟ ਕੇ 3 ਲੱਖ 40 ਹਜ਼ਾਰ 639 ਰਹਿ ਗਏ ਹਨ।


ਕੱਲ੍ਹ ਦੇਸ਼ ਵਿੱਚ ਕੋਰੋਨਾ ਦੀਆਂ 2.50 ਕਰੋੜ ਤੋਂ ਵੱਧ ਕੋਰੋਨਾ ਵੈਕਸੀਨ


ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਦੇ ਮੌਕੇ 'ਤੇ ਦੇਸ਼ ਵਿੱਚ ਟੀਕਾਕਰਨ ਮੁਹਿੰਮ ਨੂੰ ਵੱਡਾ ਹੁਲਾਰਾ ਦਿੰਦੇ ਹੋਏ, ਲੋਕਾਂ ਨੇ ਟੀਕੇ ਦੀਆਂ 2.50 ਕਰੋੜ ਤੋਂ ਵੱਧ ਖੁਰਾਕਾਂ ਲੈ ਕੇ ਇੱਕ ਰਿਕਾਰਡ ਬਣਾਇਆ। ਦੇਸ਼ ਵਿੱਚ ਹੁਣ ਤੱਕ ਦਿੱਤੀ ਗਈ ਕੁੱਲ ਖੁਰਾਕ ਅੱਧੀ ਰਾਤ 12 ਵਜੇ 79.33 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਇਸ ਤੋਂ ਪਹਿਲਾਂ ਰੋਜ਼ਾਨਾ ਖੁਰਾਕ ਦਾ ਰਿਕਾਰਡ ਚੀਨ ਨੇ ਬਣਾਇਆ ਸੀ, ਜਿੱਥੇ ਜੂਨ ਵਿੱਚ 2.47 ਕੋਰੜ ਟੀਕੇ ਲਗਾਏ ਗਏ ਸੀ।


ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਕਿਹਾ ਹੈ ਕਿ ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ ਦੇ 14 ਲੱਖ 48 ਹਜ਼ਾਰ 833 ਨਮੂਨੇ ਟੈਸਟ ਕੀਤੇ ਗਏ ਸੀ। ਜਿਸ ਤੋਂ ਬਾਅਦ ਕੱਲ੍ਹ ਤੱਕ ਕੁੱਲ 55 ਕਰੋੜ 7 ਲੱਖ 80 ਹਜ਼ਾਰ 273 ਨਮੂਨੇ ਦੇ ਟੈਸਟ ਕੀਤੇ ਜਾ ਚੁੱਕੇ ਹਨ।


ਕੇਰਲ ਵਿੱਚ 23 ਹਜ਼ਾਰ 260 ਨਵੇਂ ਕੇਸ ਦਰਜ ਕੀਤੇ ਗਏ


ਦੱਸ ਦੇਈਏ ਕਿ ਦੱਖਣੀ ਸੂਬੇ ਕੇਰਲਾ ਦੇਸ਼ ਦੇ ਸਾਰੇ ਸੂਬਿਆਂ ਦੇ ਮੁਕਾਬਲੇ ਸਭ ਤੋਂ ਵੱਧ ਕੋਰੋਨਾ ਦੇ ਕੇਸ ਦਰਜ ਕਰ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਕੇਰਲ ਵਿੱਚ ਕੋਰੋਨਾ ਵਾਇਰਸ ਦੇ 23 ਹਜ਼ਾਰ 260 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 131 ਲੋਕਾਂ ਦੀ ਮੌਤ ਹੋ ਗਈ। ਕੇਰਲ ਵਿੱਚ ਕੱਲ੍ਹ 20 ਹਜ਼ਾਰ 388 ਲੋਕ ਠੀਕ ਵੀ ਹੋਏ ਹਨ। ਹੁਣ ਰਾਜ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਇੱਕ ਲੱਖ 88 ਹਜ਼ਾਰ 926 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ 23 ਹਜ਼ਾਰ 296 ਲੋਕਾਂ ਦੀ ਮੌਤ ਹੋ ਚੁੱਕੀ ਹੈ।


ਇਹ ਵੀ ਪੜ੍ਹੋ: CLP Meeting: ਮੁਹੰਮਦ ਮੁਸਤਫਾ ਦਾ ਬਿਆਨ, ਅੱਜ ਵਿਧਾਇਕਾਂ ਕੋਲ ਸੀਐਮ ਚੁਣਨ ਦਾ ਮੌਕਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904