(Source: ECI/ABP News)
Coronavirus New Cases: ਕੋਰੋਨਾ ਦੇ ਮੋਰਚੇ 'ਤੇ ਰਾਹਤ ਦੀ ਖ਼ਬਰ, ਨਵੇਂ ਕੇਸਾਂ 'ਚ 43 ਫੀਸਦੀ ਦੀ ਗਿਰਾਵਟ
Corona Update Today: ਸਿਹਤ ਮੰਤਰਾਲੇ ਮੁਤਾਬਕ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1,247 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਭਾਰਤ ਵਿੱਚ ਕੋਰੋਨਾ ਦੇ 2183 ਨਵੇਂ ਮਾਮਲੇ ਸਾਹਮਣੇ ਆਏ ਸੀ।
![Coronavirus New Cases: ਕੋਰੋਨਾ ਦੇ ਮੋਰਚੇ 'ਤੇ ਰਾਹਤ ਦੀ ਖ਼ਬਰ, ਨਵੇਂ ਕੇਸਾਂ 'ਚ 43 ਫੀਸਦੀ ਦੀ ਗਿਰਾਵਟ Coronavirus updates today 19 April 2022, India reports 1,247 new Corona cases in last 24 hours Coronavirus New Cases: ਕੋਰੋਨਾ ਦੇ ਮੋਰਚੇ 'ਤੇ ਰਾਹਤ ਦੀ ਖ਼ਬਰ, ਨਵੇਂ ਕੇਸਾਂ 'ਚ 43 ਫੀਸਦੀ ਦੀ ਗਿਰਾਵਟ](https://feeds.abplive.com/onecms/images/uploaded-images/2022/04/19/81fbf2349f32543c46fdc725b1dcfbdb_original.jpg?impolicy=abp_cdn&imwidth=1200&height=675)
Covid 19 Cases in India: ਕੋਰੋਨਾ ਵਾਇਰਸ ਦੇ ਮੋਰਚੇ 'ਤੇ ਦੇਸ਼ ਲਈ ਰਾਹਤ ਦੀ ਖ਼ਬਰ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਸਿਹਤ ਮੰਤਰਾਲੇ ਮੁਤਾਬਕ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1,247 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਭਾਰਤ ਵਿੱਚ ਕੋਰੋਨਾ ਦੇ 2183 ਨਵੇਂ ਮਾਮਲੇ ਸਾਹਮਣੇ ਆਏ ਸੀਨ। ਯਾਨੀ ਦੇਸ਼ 'ਚ ਕੋਰੋਨਾ ਦੇ ਮਾਮਲਿਆਂ 'ਚ 43 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਸੋਮਵਾਰ ਨੂੰ ਕੋਰੋਨਾ ਦੇ ਮਾਮਲਿਆਂ ਵਿੱਚ 90 ਪ੍ਰਤੀਸ਼ਤ ਤੋਂ ਵੱਧ ਦਾ ਵਾਧਾ ਹੋਇਆ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ ਵਿੱਚ ਕੋਵਿਡ-19 ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 4,30,45,527 ਹੋ ਗਈ ਹੈ, ਜਦੋਂਕਿ ਐਕਟਿਵ ਕੇਸ ਵਧ ਕੇ 11,860 ਹੋ ਗਏ ਹਨ। ਦੇਸ਼ ਵਿੱਚ ਹੁਣ ਤੱਕ 5,21,966 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।
ਮਹੱਤਵਪੂਰਨ ਗੱਲ ਇਹ ਹੈ ਕਿ 7 ਅਗਸਤ 2020 ਨੂੰ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਗਿਣਤੀ 20 ਲੱਖ, 23 ਅਗਸਤ 2020 ਨੂੰ 30 ਲੱਖ ਤੇ 5 ਸਤੰਬਰ 2020 ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਨੂੰ ਪਾਰ ਕਰ ਗਏ।
19 ਦਸੰਬਰ 2020 ਨੂੰ ਦੇਸ਼ ਵਿੱਚ ਕੋਰੋਨਾ ਕੇਸ ਇੱਕ ਕਰੋੜ ਨੂੰ ਪਾਰ ਕਰ ਗਏ ਸੀ। ਪਿਛਲੇ ਸਾਲ, 4 ਮਈ ਨੂੰ ਸੰਕਰਮਿਤਾਂ ਦੀ ਗਿਣਤੀ 2 ਕਰੋੜ ਨੂੰ ਪਾਰ ਕਰ ਗਈ ਸੀ ਅਤੇ 23 ਜੂਨ 2021 ਨੂੰ, ਇਹ 3 ਕਰੋੜ ਨੂੰ ਪਾਰ ਕਰ ਗਈ ਸੀ। ਇਸ ਸਾਲ 26 ਜਨਵਰੀ ਨੂੰ ਮਾਮਲੇ ਚਾਰ ਕਰੋੜ ਨੂੰ ਪਾਰ ਕਰ ਗਏ ਸੀ।
ਇਹ ਵੀ ਪੜ੍ਹੋ: Google Chrome Users: ਲੱਖਾਂ ਕ੍ਰੋਮ ਯੂਜ਼ਰ ਖ਼ਤਰੇ 'ਚ! ਗੂਗਲ ਨੇ ਕਰੋੜਾਂ ਕ੍ਰੋਮ ਯੂਜ਼ਰਸ ਨੂੰ ਦਿੱਤੀ ਚੇਤਾਵਨੀ, ਜਾਣੋ ਪੂਰਾ ਮਾਮਲਾ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)