Coronavirus Cases in India: ਨਹੀਂ ਥੰਮ ਰਿਹਾ ਕੋਰੋਨਾ ਦੀ ਕਹਿਰ, ਪਿਛਲੇ 24 ਘੰਟਿਆਂ 'ਚ 12781 ਨਵੇਂ ਮਾਮਲੇ ਹੋਏ ਦਰਜ
Coronavirus Update: ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੁੱਲ 12,781 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 18 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ।
Covid 19 in India Udate Today: ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ ਰੁਕਣ ਦਾ ਨਾਂਅ ਨਹੀਂ ਲੈ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੁੱਲ 12,781 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 18 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਨਵੇਂ ਅੰਕੜਿਆਂ ਤੋਂ ਬਾਅਦ ਹੁਣ ਦੇਸ਼ 'ਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ 76,700 ਹੋ ਗਈ ਹੈ। ਜੋ ਦੇਸ਼ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ।
ਉਧਰ ਜੇਕਰ ਐਤਵਾਰ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਕੋਰੋਨਾ ਦੇ 12,899 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 15 ਲੋਕਾਂ ਦੀ ਮੌਤ ਕੋਰੋਨਾ ਨਾਲ ਹੋਈ ਹੈ। ਦੱਸ ਦੇਈਏ ਕਿ 18 ਜੂਨ ਨੂੰ ਦੇਸ਼ ਵਿੱਚ ਕੁੱਲ 13,216 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਸੀ, 113 ਦਿਨਾਂ ਵਿੱਚ ਪਹਿਲੀ ਵਾਰ ਜਦੋਂ ਦੇਸ਼ ਵਿੱਚ ਸੰਕਰਮਣ ਦੇ 13,000 ਤੋਂ ਵੱਧ ਮਾਮਲੇ ਦਰਜ ਕੀਤੇ ਗਏ।
#COVID19 | India reports 12,781 new cases, 8,537 recoveries and 18 deaths in the last 24 hours.
— ANI (@ANI) June 20, 2022
Active cases 76,700
Daily positivity rate 4.32% pic.twitter.com/f17et5xFcu
ਕੋਰੋਨਾ ਦੇ ਨਵੇਂ ਅੰਕੜੇ
ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 43,311,049 ਹੋ ਗਈ ਹੈ। ਐਤਵਾਰ ਸਵੇਰੇ 8 ਵਜੇ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ ਸੰਕਰਮਣ ਕਾਰਨ 18 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਭਾਰਤ ਵਿੱਚ ਕੁੱਲ ਮੌਤਾਂ ਦੀ ਗਿਣਤੀ ਵੱਧ ਕੇ 524,873 ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 78,276 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਕੋਰੋਨਾ ਤੋਂ ਮੁਕਤ ਹੋਏ ਮਰੀਜ਼ਾ ਦੀ ਰਾਸ਼ਟਰੀ ਦਰ 98.62 ਪ੍ਰਤੀਸ਼ਤ ਹੈ।
ਸਿਹਤ ਮੰਤਰਾਲੇ ਮੁਤਾਬਕ ਰੋਜ਼ਾਨਾ ਇਨਫੈਕਸ਼ਨ ਦੀ ਦਰ 4.32 ਫੀਸਦੀ ਹੈ। ਦੇਸ਼ ਵਿੱਚ ਹੁਣ ਤੱਕ ਕੁੱਲ 42,707,900 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ ਅਤੇ ਮੌਤ ਦਰ 1.21 ਫੀਸਦੀ ਹੈ।
ਇਹ ਵੀ ਪੜ੍ਹੋ: