India Corona Updates: ਦੇਸ਼ ਵਿੱਚ 24 ਘੰਟਿਆਂ ਵਿੱਚ 34 ਹਜ਼ਾਰ ਨਵੇਂ ਕੇਸ ਆਏ, 375 ਮਰੀਜ਼ਾਂ ਦੀ ਹੋਈ ਮੌਤ
Coronavirus Update: ਦੇਸ਼ ਵਿੱਚ 24 ਘੰਟਿਆਂ ਵਿੱਚ 34 ਹਜ਼ਾਰ 457 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਸਮੇਂ ਦੌਰਾਨ 375 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
India Corona Cases: ਭਾਰਤ ਵਿੱਚ ਕੋਰੋਨਾ ਸੰਕਰਮਣ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ ਹਨ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 34 ਹਜ਼ਾਰ 457 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 375 ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਾਲ ਹੀ ਐਕਟਿਵ ਮਰੀਜ਼ਾਂ ਦੀ ਗਿਣਤੀ ਵੀ ਘੱਟ ਗਈ ਹੈ। ਇਸ ਸਮੇਂ 3 ਲੱਖ 61 ਹਜ਼ਾਰ 340 ਐਕਟਿਵ ਕੇਸ ਹਨ। ਇਹ ਅੰਕੜਾ 151 ਦਿਨਾਂ ਵਿੱਚ ਸਭ ਤੋਂ ਘੱਟ ਹੈ।
11 ਦਿਨਾਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਿੱਚ ਕਮੀ ਆਈ ਹੈ। ਕੋਰੋਨਾ ਕਾਰਨ ਹੁਣ ਤੱਕ 4.33 ਲੱਖ ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪਿਛਲੇ ਦਿਨ 57 ਨਵੇਂ ਮਾਮਲੇ ਸਾਹਮਣੇ ਆਏ ਹਨ।
ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੇ ਅੰਕੜੇ
ਪਿਛਲੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ - 34,288
ਪਿਛਲੇ 24 ਘੰਟਿਆਂ ਵਿੱਚ ਕੁੱਲ ਠੀਕ ਹੋਏ ਮਰੀਜ਼ - 36,248
ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਮੌਤ - 376
ਹੁਣ ਤੱਕ ਸੰਕਰਮਿਤ ਕੁੱਲ ਲੋਕ - 3.23 ਕਰੋੜ
ਕੋਰੋਨਾ ਦੇ ਮਰੀਜ਼ ਹੁਣ ਤੱਕ - 3.15 ਕਰੋੜ
ਹੁਣ ਤੱਕ ਮਰਨ ਵਾਲੇ ਲੋਕਾਂ ਦੀ ਕੁੱਲ ਗਿਣਤੀ - 4.33 ਲੱਖ
ਐਕਟਿਵ ਮਰੀਜ਼ਾਂ ਦੀ ਕੁੱਲ ਗਿਣਤੀ - 3.55 ਲੱਖ
ਦੂਜੇ ਪਾਸੇ, ਮਹਾਰਾਸ਼ਟਰ ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਾਡੇ ਯਤਨਾਂ ਸਦਕਾ ਰਾਜ ਵਿੱਚ ਕੋਰੋਨਾ ਦੀ ਦੂਜੀ ਲਹਿਰ ਸੁਸਤ ਹੋ ਰਹੀ ਹੈ। ਮੁੱਖ ਮੰਤਰੀ ਠਾਕਰੇ ਨੇ ਕਿਹਾ ਕਿ ਰਾਜ ਸਰਕਾਰ ਨੇ ਸੰਭਾਵਤ ਤੀਜੀ ਲਹਿਰ ਨਾਲ ਨਜਿੱਠਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ: Jammu & Kashmir: ਸੁਰੱਖਿਆ ਬਲਾਂ ਨੇ ਪੁਲਵਾਮਾ ਵਿੱਚ ਜੈਸ਼ ਦੇ ਤਿੰਨ ਅੱਤਵਾਦੀਆਂ ਨੂੰ ਕੀਤਾ ਢੇਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin