Coronavirus Cases: ਦੇਸ਼ 'ਚ ਪਿਛਲੇ ਤਿੰਨ ਦਿਨਾਂ ਤੋਂ ਕੋਰੋਨਾ ਦੇ ਰੋਜ਼ਾਨਾ 3 ਲੱਖ ਤੋਂ ਵੱਧ ਮਾਮਲੇ ਆ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,37,704 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਕੱਲ੍ਹ ਦੇ ਮੁਕਾਬਲੇ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਕੱਲ੍ਹ ਕੋਰੋਨਾ ਦੇ 3,47,254 ਮਾਮਲੇ ਦਰਜ ਕੀਤੇ ਗਏ ਸੀ। ਇਸ ਦੇ ਨਾਲ ਹੀ ਦੇਸ਼ ਵਿੱਚ ਓਮੀਕ੍ਰੋਨ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਵਿੱਚ ਓਮੀਕ੍ਰੋਨ ਦੇ ਕੁੱਲ ਮਾਮਲੇ 10,050 ਹੋ ਗਏ ਹਨ। ਕੱਲ੍ਹ ਦੇ ਮੁਕਾਬਲੇ ਓਮੀਕ੍ਰੋਨ ਦੇ ਮਾਮਲਿਆਂ ਵਿੱਚ 3.69 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ।
ਦੇਸ਼ 'ਚ ਕੋਰੋਨਾ ਮਾਮਲਿਆਂ ਦੀ ਵੱਧ ਰਹੀ ਗਿਣਤੀ ਅਤੇ ਠੀਕ ਹੋਣ ਵਾਲੇ ਲੋਕਾਂ ਦੀ ਘੱਟ ਗਿਣਤੀ ਕਾਰਨ ਐਕਟਿਵ ਕੇਸ ਲਗਾਤਾਰ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਐਕਟਿਵ ਕੇਸ ਵਧ ਕੇ 21,13,365 ਹੋ ਗਏ ਹਨ। ਦੇਸ਼ ਵਿੱਚ ਐਕਟਿਵ ਕੇਸ ਕੁੱਲ ਕੇਸਾਂ ਦਾ 5.43 ਫੀਸਦੀ ਤੱਕ ਪਹੁੰਚ ਗਏ ਹਨ। ਮੌਜੂਦਾ ਸਮੇਂ 'ਚ ਦੇਸ਼ 'ਚ ਰਿਕਵਰੀ ਦਰ 93.31 ਫੀਸਦੀ 'ਤੇ ਆ ਗਈ ਹੈ।
ਹੁਣ ਤੱਕ 161 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 161 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 67 ਲੱਖ 49 ਹਜ਼ਾਰ 746 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 161 ਕਰੋੜ 16 ਲੱਖ 60 ਹਜ਼ਾਰ 78 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।
ਦੇਸ਼ ਵਿੱਚ ਹੁਣ ਤੱਕ ਓਮੀਕ੍ਰੋਨ ਦੇ 10 ਹਜ਼ਾਰ ਤੋਂ ਵੱਧ ਮਾਮਲੇ ਦਰਜ
ਦੇਸ਼ ਵਿੱਚ ਹੁਣ ਤੱਕ 10 ਹਜ਼ਾਰ 50 ਲੋਕ ਓਮੀਕ੍ਰੋਨ ਵੇਰੀਐਂਟ ਨਾਲ ਸੰਕਰਮਿਤ ਹੋ ਚੁੱਕੇ ਹਨ। ਵਧੇਰੇ ਮਾਮਲੇ ਮਹਾਰਾਸ਼ਟਰ ਅਤੇ ਰਾਜਧਾਨੀ ਦਿੱਲੀ ਵਿੱਚ ਹਨ। ਕੱਲ੍ਹ ਦੇ ਮੁਕਾਬਲੇ ਅੱਜ ਓਮੀਕ੍ਰੋਨ ਦੇ ਮਾਮਲਿਆਂ ਵਿੱਚ 3.69 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ: Punjab Election 2022: ਕਿਵੇਂ ਦਾ ਹੋਵੇਗਾ ਪੰਜਾਬ ਕਾਂਗਰਸ ਦਾ ਮੈਨੀਫੈਸਟੋ, ਇਸ ਬਾਰੇ ਬੋਲੇ ਪ੍ਰਤਾਪ ਬਾਜਵਾ ਨੇ ਜਾਣੋ ਕੀ ਕਿਹਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin