Corona News: ਕੋਰੋਨਾ ਦੇ ਮਾਮਲਿਆਂ ਵਿੱਚ ਉਤਰਾਅ ਚੜ੍ਹਾਅ ਜਾਰੀ ਹੈ। ਸਿਹਤ ਮੰਤਰਾਲੇ ਨੇ ਕੋਰੋਨਾ ਦੇ ਤਾਜ਼ਾ ਅੰਕੜੇ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 26,964 ਨਵੇਂ ਮਾਮਲੇ ਆਏ ਹਨ। ਇਸ ਤੋਂ ਇੱਕ ਦਿਨ ਪਹਿਲਾਂ 26,115 ਮਾਮਲੇ ਆਏ ਸੀ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 383 ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ। 34,167 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ ਯਾਨੀ 7,586 ਐਕਟਿਵ ਕੇਸਾਂ 'ਚ ਕਮੀ ਆਈ ਹੈ।
ਕੋਰੋਨਾ ਦੇ ਪਿਛਲੇ 7 ਦਿਨਾਂ ਦਾ ਡਾਟਾ
ਸਤੰਬਰ 15- 30,570
ਸਤੰਬਰ 16- 34,403
ਸਤੰਬਰ 17- 35,662
ਸਤੰਬਰ 18- 30,773
ਸਤੰਬਰ 19- 30,256
ਸਤੰਬਰ 20- 26,115
ਸਤੰਬਰ 21- 26,964
ਕੇਰਲ ਵਿੱਚ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ
ਮੰਗਲਵਾਰ ਨੂੰ ਕੇਰਲ ਵਿੱਚ ਕੋਵਿਡ ਦੇ 15,768 ਨਵੇਂ ਮਾਮਲੇ ਸਾਹਮਣੇ ਆਏ, ਜਦੋਂਕਿ ਲਾਗ ਕਾਰਨ ਸੂਬੇ ਵਿੱਚ 214 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੂਬੇ 'ਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 45 ਲੱਖ 39 ਹਜ਼ਾਰ 953 ਹੈ ਜਦੋਂਕਿ ਮਰਨ ਵਾਲਿਆਂ ਦੀ ਗਿਣਤੀ 23,897 ਹੋ ਗਈ ਹੈ। ਸੂਬੇ 'ਚ ਐਕਟਿਵ ਮਰੀਜ਼ਾਂ ਦੀ ਗਿਣਤੀ 1,61,195 ਹੈ।
ਦੇਸ਼ ਵਿੱਚ ਕੋਰੋਨਾ ਦੀ ਸਥਿਤੀ
ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਤਿੰਨ ਕਰੋੜ 35 ਲੱਖ 31 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 4 ਲੱਖ 45 ਹਜ਼ਾਰ 768 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 27 ਲੱਖ 83 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਲਗਪਗ ਤਿੰਨ ਲੱਖ ਹੈ। ਕੁੱਲ 3 ਲੱਖ 1 ਹਜ਼ਾਰ 989 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 35 ਲੱਖ 31 ਹਜ਼ਾਰ 498
ਕੁੱਲ ਡਿਸਚਾਰਜ - ਤਿੰਨ ਕਰੋੜ 27 ਲੱਖ 83 ਹਜ਼ਾਰ 741
ਕੁੱਲ ਐਕਟਿਵ ਕੇਸ - ਤਿੰਨ ਲੱਖ 1 ਹਜ਼ਾਰ 989
ਕੁੱਲ ਮੌਤ- ਚਾਰ ਲੱਖ 45 ਹਜ਼ਾਰ 768
ਕੁੱਲ ਟੀਕਾਕਰਨ - 82 ਕਰੋੜ 65 ਲੱਖ 15 ਹਜ਼ਾਰ ਡੋਜ਼
82 ਕਰੋੜ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ, 21 ਸਤੰਬਰ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 82 ਕਰੋੜ 65 ਲੱਖ 15 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ ਦਿਨ 75.57 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ, ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਮੁਤਾਬਕ, ਹੁਣ ਤੱਕ ਲਗਪਗ 55.60 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ 12 ਲੱਖ ਕੋਰੋਨਾ ਨਮੂਨੇ ਟੈਸਟ ਕੀਤੇ ਗਏ ਸੀ, ਜਿਨ੍ਹਾਂ ਦੀ ਸਕਾਰਾਤਮਕਤਾ ਦਰ 3 ਪ੍ਰਤੀਸ਼ਤ ਤੋਂ ਘੱਟ ਹੈ।
ਦੇਸ਼ ਵਿੱਚ ਕੋਰੋਨਾ ਨਾਲ ਮੌਤ ਦਰ 1.33 ਫੀਸਦੀ ਹੈ ਜਦੋਂ ਕਿ ਰਿਕਵਰੀ ਰੇਟ 97.75 ਫੀਸਦੀ ਹੈ। ਐਕਟਿਵ ਕੇਸ 0.92 ਫੀਸਦੀ ਹਨ। ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ ਵਿੱਚ ਭਾਰਤ ਹੁਣ ਵਿਸ਼ਵ ਵਿੱਚ 8ਵੇਂ ਸਥਾਨ 'ਤੇ ਹੈ। ਸੰਕਰਮਿਤਾਂ ਦੀ ਕੁੱਲ ਗਿਣਤੀ ਦੇ ਮਾਮਲੇ ਵਿੱਚ ਭਾਰਤ ਦੂਜੇ ਸਥਾਨ 'ਤੇ ਹੈ। ਜਦੋਂ ਕਿ ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਵਿੱਚ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।
ਇਹ ਵੀ ਪੜ੍ਹੋ: Tata Motors ਦਾ ਵਪਾਰਕ ਵਾਹਨ ਖਰੀਦਣਾ ਹੋਇਆ ਮਹਿੰਗਾ, 1 ਅਕਤੂਬਰ ਤੋਂ ਵਧਣਗੀਆਂ ਕੀਮਤਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904