(Source: ECI/ABP News)
Coronavirus Update in India: ਦੇਸ਼ 'ਚ ਹੌਲੀ-ਹੌਲੀ ਵੱਧ ਰਹੇ ਕੋਰੋਨਾ ਕੇਸ, ਪਿਛਲੇ 24 ਘੰਟਿਆਂ 'ਚ 2527 ਨਵੇਂ ਕੇਸ ਅਤੇ 33 ਮੌਤਾਂ ਦਰਜ
Covid 19 Cases: ਸਿਹਤ ਮੰਤਰਾਲੇ ਵਲੋਂ ਸ਼ਨੀਵਾਰ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 2527 ਨਵੇਂ ਕੇਸ ਦਰਜ ਕੀਤੇ ਗਏ ਹਨ। ਇਸ ਕਾਰਨ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 15,079 ਹੋ ਗਈ ਹੈ।
![Coronavirus Update in India: ਦੇਸ਼ 'ਚ ਹੌਲੀ-ਹੌਲੀ ਵੱਧ ਰਹੇ ਕੋਰੋਨਾ ਕੇਸ, ਪਿਛਲੇ 24 ਘੰਟਿਆਂ 'ਚ 2527 ਨਵੇਂ ਕੇਸ ਅਤੇ 33 ਮੌਤਾਂ ਦਰਜ Coronavirus updates today 23 April 2022, India reports 2527 new Corona cases, 33 deaths in last 24 hours Coronavirus Update in India: ਦੇਸ਼ 'ਚ ਹੌਲੀ-ਹੌਲੀ ਵੱਧ ਰਹੇ ਕੋਰੋਨਾ ਕੇਸ, ਪਿਛਲੇ 24 ਘੰਟਿਆਂ 'ਚ 2527 ਨਵੇਂ ਕੇਸ ਅਤੇ 33 ਮੌਤਾਂ ਦਰਜ](https://feeds.abplive.com/onecms/images/uploaded-images/2022/04/23/e48d16120625e85de665e5cff492b3f7_original.jpg?impolicy=abp_cdn&imwidth=1200&height=675)
Corona Cases Update Today in India: ਭਾਰਤ 'ਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸ਼ਨੀਵਾਰ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਪਿਛਲੇ 24 ਘੰਟਿਆਂ 'ਚ 2527 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਕਾਰਨ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 15,079 ਹੋ ਗਈ ਹੈ। ਇਹ ਲਗਾਤਾਰ ਚੌਥਾ ਦਿਨ ਹੈ, ਜਦੋਂ ਕੋਰੋਨਾ ਦੇ 2 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ 'ਚ ਪੌਜ਼ੇਟੀਵਿਟੀ ਰੇਟ 0.56 ਪ੍ਰਤੀਸ਼ਤ ਬਣੀ ਹੋਈ ਹੈ। ਪਿਛਲੇ 24 ਘੰਟਿਆਂ ਦੌਰਾਨ 33 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਸਿਹਤ ਮੰਤਰਾਲੇ ਨੇ ਦੱਸਿਆ ਦੇਸ਼ ਵਿੱਚ 2527 ਨਵੇਂ ਕੇਸਾਂ ਦੇ ਆਉਣ ਦੇ ਨਾਲ 1656 ਲੋਕਾਂ ਨੂੰ ਛੁੱਟੀ ਵੀ ਦਿੱਤੀ ਗਈ ਹੈ। ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 4,30,54,952 ਹੋ ਗਈ ਹੈ। ਇਨ੍ਹਾਂ ਚੋਂ 4,25,17,724 ਲੋਕ ਠੀਕ ਹੋ ਚੁੱਕੇ ਹਨ। ਇਸ ਤਰ੍ਹਾਂ ਸਿਰਫ 0.03 ਫੀਸਦੀ ਐਕਟਿਵ ਕੇਸ ਹਨ। 98.75 ਫੀਸਦੀ ਲੋਕ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ।
ਦੱਸ ਦਈਏ ਕਿ ਦੇਸ਼ ਦੀ ਕੌਮੀ ਰਾਜਧਾਨੀ ਦਿੱਲੀ 'ਚ ਇੱਕ ਦਿਨ ਪਹਿਲਾਂ 1024 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਸੀ, ਜੋ ਕਿ 10 ਫਰਵਰੀ ਤੋਂ ਬਾਅਦ ਸਭ ਤੋਂ ਵੱਧ ਹੈ। ਸਕਾਰਾਤਮਕਤਾ ਦਰ ਦੇ ਮਾਮਲੇ ਵਿੱਚ ਵੀ ਦਿੱਲੀ ਸਭ ਤੋਂ ਅੱਗੇ ਹੈ। ਇੱਥੇ ਹਰ 100 ਵਿੱਚੋਂ 4.64 ਲੋਕ ਕੋਰੋਨਾ ਸੰਕਰਮਿਤ ਹੋ ਰਹੇ ਹਨ। ਮਾਮਲਿਆਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਰਾਜਧਾਨੀ ਦਿੱਲੀ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ, ਦਿੱਲੀ ਵਿੱਚ ਦੇਸ਼ ਵਿੱਚ ਸਭ ਤੋਂ ਵੱਧ 3253 ਐਕਟਿਵ ਕੇਸ ਹਨ। ਇਸ ਤੋਂ ਬਾਅਦ ਕੇਰਲ (2613), ਕਰਨਾਟਕ (1637), ਹਰਿਆਣਾ (1632) ਅਤੇ ਯੂਪੀ (1044) ਦਾ ਨੰਬਰ ਆਉਂਦਾ ਹੈ। ਹਾਲਾਂਕਿ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ ਦਿੱਲੀ ਵਿੱਚ ਹੀ ਸਭ ਤੋਂ ਵੱਧ ਹੈ।
ਇਹ ਵੀ ਪੜ੍ਹੋ: America Firing News: ਗੋਲੀਬਾਰੀ ਨਾਲ ਦਹਿਲੀਆ ਵਾਸ਼ਿੰਗਟਨ, ਪੁਲਿਸ ਨੂੰ 23 ਸਾਲਾ ਰੇਮੰਡ ਸਪੈਂਸਰ ਦੀ ਭਾਲ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)