Covid 19 in India: ਦੇਸ਼ ਵਿੱਚ ਘਾਤਕ ਕੋਰੋਨਾ ਵਾਇਰਸ (Covid 19) ਦੇ ਨਵੇਂ ਮਾਮਲਿਆਂ ਵਿੱਚ ਅੱਜ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 16 ਹਜ਼ਾਰ 326 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੱਲ੍ਹ 666 ਲੋਕਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4 ਲੱਖ 53 ਹਜ਼ਾਰ 708 ਹੋ ਗਈ ਹੈ। ਵੱਡੀ ਗੱਲ ਇਹ ਹੈ ਕਿ 666 ਮੌਤਾਂ ਚੋਂ 563 ਮੌਤਾਂ ਸਿਰਫ ਕੇਰਲਾ ਵਿੱਚ ਦਰਜ ਕੀਤੀਆਂ ਗਈਆਂ ਹਨ। ਜਾਣੋ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਕੀ ਹੈ।
ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟੀ
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਮੁਤਾਬਕ, ਦੇਸ਼ ਵਿੱਚ ਮੌਜੂਦਾ ਸਮੇਂ ਵਿੱਚ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ ਇੱਕ ਲੱਖ 73 ਹਜ਼ਾਰ 728 ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ ਇੱਕ ਲੱਖ 76 ਹਜ਼ਾਰ 77 ਰਹਿ ਗਈ ਹੈ। ਦੇਸ਼ ਵਿੱਚ ਹੁਣ ਤੱਕ ਤਿੰਨ ਕਰੋੜ 35 ਲੱਖ 32 ਹਜ਼ਾਰ 126 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।
ਟੀਕੇ ਦਾ ਅੰਕੜਾ 100 ਕਰੋੜ ਤੋਂ ਪਾਰ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਕੱਲ੍ਹ ਦੇਸ਼ ਵਿੱਚ ਕੋਰੋਨਾ ਦੀਆਂ 68 ਲੱਖ 48 ਹਜ਼ਾਰ 417 ਖੁਰਾਕਾਂ ਦਿੱਤੀਆਂ ਗਈਆਂ ਸੀ। ਜਿਸ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ 1,01,30,28,411 ਲੋਕਾਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ।
ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ ਅੱਠ ਮਹੀਨਿਆਂ ਵਿੱਚ ਸਭ ਤੋਂ ਘੱਟ ਐਕਟਿਵ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ ਭਰ ਵਿੱਚ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 1,73,728 ਦਰਜ ਕੀਤੀ ਗਈ ਹੈ, ਜੋ ਕਿ ਪਿਛਲੇ 233 ਦਿਨਾਂ ਵਿੱਚ ਸਭ ਤੋਂ ਘੱਟ ਹੈ। ਐਕਟਿਵ ਕੇਸ ਕੁੱਲ ਲਾਗ ਦੇ ਇੱਕ ਪ੍ਰਤੀਸ਼ਤ ਤੋਂ ਘੱਟ ਹਨ। ਇਸ ਵੇਲੇ ਇਹ 0.51 ਫੀਸਦੀ ਹੈ, ਜੋ ਕਿ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ।
ਦੇਸ਼ ਵਿੱਚ ਰਿਕਵਰੀ ਰੇਟ 98.16 ਪ੍ਰਤੀਸ਼ਤ ਦਰਜ ਕੀਤੀ ਗਈ ਹੈ, ਜੋ ਕਿ ਮਾਰਚ 2020 ਤੋਂ ਬਾਅਦ ਸਭ ਤੋਂ ਵੱਧ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ 17,677 ਮਰੀਜ਼ ਕੋਵਿਡ ਮਹਾਂਮਾਰੀ ਤੋਂ ਠੀਕ ਹੋਏ ਹਨ। ਹੁਣ ਤੱਕ, ਦੇਸ਼ ਭਰ ਵਿੱਚ ਕੁੱਲ 3 ਕਰੋੜ 35 ਲੱਖ 32 ਹਜ਼ਾਰ, 126 ਲੋਕਾਂ ਨੇ ਇਸ ਮਹਾਂਮਾਰੀ ਨੂੰ ਹਰਾਇਆ ਹੈ।
ਦੇਸ਼ 'ਚ ਹਫਤਾਵਾਰੀ ਪੌਜ਼ੇਟੀਵੀਟੀ ਦਰ 1.24 ਫੀਸਦੀ ਦਰਜ ਕੀਤੀ ਗਈ ਹੈ, ਜੋ ਪਿਛਲੇ 29 ਦਿਨਾਂ ਤੋਂ ਦੋ ਫੀਸਦੀ ਤੋਂ ਹੇਠਾਂ ਬਣੀ ਹੋਈ ਹੈ। ਰੋਜ਼ਾਨਾ ਪੌਜ਼ੇਟੀਵੀਟੀ ਦਰ ਵੀ 1.20 ਫੀਸਦੀ ਦਰਜ ਕੀਤੀ ਗਈ ਹੈ। ਪਿਛਲੇ 19 ਦਿਨਾਂ ਤੋਂ ਇਹ ਵੀ ਦੋ ਫੀਸਦੀ ਤੋਂ ਹੇਠਾਂ ਰਿਹਾ ਹੈ।
ਇਹ ਵੀ ਪੜ੍ਹੋ: Parliament Winter Session: 29 ਨਵੰਬਰ ਤੋਂ ਸ਼ੁਰੂ ਹੋ ਸਕਦਾ ਹੈ ਸੰਸਦ ਦਾ ਸਰਦ ਰੁੱਤ ਇਜਲਾਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/