Coronavirus updates today 24 February 2022, India reports 14,148 new Corona cases, 302 deaths in last 24 hours


Corona Cases in India Update on 24 Feb: ਦੇਸ਼ ਵਿੱਚ ਅੱਜ ਘਾਤਕ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲਿਆਂ ਵਿੱਚ ਮਾਮੂਲੀ ਗਿਰਾਵਟ ਆਈ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 14 ਹਜ਼ਾਰ 148 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 302 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ 15 ਹਜ਼ਾਰ 102 ਕੇਸ ਦਰਜ ਕੀਤੇ ਗਏ ਸਨ। ਯਾਨੀ ਕੱਲ੍ਹ ਦੇ ਮੁਕਾਬਲੇ ਅੱਜ ਕੇਸ ਘਟੇ ਹਨ। ਪਿਛਲੇ ਦਿਨ ਦੇਸ਼ ਵਿੱਚ 30 ਹਜ਼ਾਰ 9 ਲੋਕ ਠੀਕ ਹੋਏ ਹਨ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।


ਐਕਟਿਵ ਕੇਸ ਘਟ ਕੇ 1 ਲੱਖ 48 ਹਜ਼ਾਰ 359 ਹੋਏ


ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ 1 ਲੱਖ 48 ਹਜ਼ਾਰ 359 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 12 ਹਜ਼ਾਰ 924 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 4 ਕਰੋੜ 22 ਲੱਖ 19 ਹਜ਼ਾਰ 896 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।



ਇਹ ਵੀ ਪੜ੍ਹੋ: ਪੀਜੀਆਈ ਦੀ ਖੋਜ ਦਾ ਦਾਅਵਾ, ਪੰਜਾਬ ਵਿੱਚ 30 ਲੱਖ ਤੋਂ ਵੱਧ ਲੋਕ ਕਰਦੇ ਨਸ਼ਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin
https://apps.apple.com/in/app/abp-live-news/id811114904