India Coronavirus Updates: ਦੇਸ਼ ਵਿੱਚ ਹਰ ਰੋਜ਼ ਕਰੀਬ 15 ਹਜ਼ਾਰ ਨਵੇਂ ਕੋਰੋਨਾ ਮਾਮਲੇ ਦਰਜ ਹੋ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ 14306 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 443 ਕੋਰੋਨਾ ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗਵਾਈ ਹੈ। 18762 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ ਯਾਨੀ 4899 ਐਕਟਿਵ ਕੇਸ ਘੱਟ ਹੋਏ ਹਨ।
ਦੇਸ਼ 'ਚ ਕੋਰੋਨਾ ਸੰਕਰਮਣ ਦੀ ਸਥਿਤੀ
ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਤਿੰਨ ਕਰੋੜ 41 ਲੱਖ 89 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 4 ਲੱਖ 54 ਹਜ਼ਾਰ 712 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 45 ਲੱਖ 67 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਦੋ ਲੱਖ ਤੋਂ ਘੱਟ ਹੈ। ਕੁੱਲ 1 ਲੱਖ 67 ਹਜ਼ਾਰ 695 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
- ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 41 ਲੱਖ 89 ਹਜ਼ਾਰ 774
- ਕੁੱਲ ਡਿਸਚਾਰਜ - ਤਿੰਨ ਕਰੋੜ 35 ਲੱਖ 67 ਹਜ਼ਾਰ 367
- ਕੁੱਲ ਐਕਟਿਵ ਕੇਸ - ਇੱਕ ਲੱਖ 67 ਹਜ਼ਾਰ 695
- ਕੁੱਲ ਮੌਤ- ਚਾਰ ਲੱਖ 54 ਹਜ਼ਾਰ 712
- ਕੁੱਲ ਟੀਕਾਕਰਨ - 102 ਕਰੋੜ 27 ਲੱਖ 12 ਹਜ਼ਾਰ ਖੁਰਾਕਾਂ ਦਿੱਤੀਆਂ ਗਈਆਂ
ਕੇਰਲ ਵਿੱਚ ਸਭ ਤੋਂ ਵੱਧ 8,538 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ
ਕੇਰਲ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 8,538 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 49 ਲੱਖ 6 ਹਜ਼ਾਰ 125 ਹੋ ਗਈ ਹੈ। ਇਸ ਤੋਂ ਇਲਾਵਾ 363 ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਹੋਣ ਤੋਂ ਬਾਅਦ ਇੱਥੇ ਮੌਤਾਂ ਦੀ ਗਿਣਤੀ 28,592 ਤੱਕ ਪਹੁੰਚ ਗਈ ਹੈ। ਸ਼ਨੀਵਾਰ ਤੋਂ, 11,366 ਹੋਰ ਲੋਕ ਲਾਗ ਤੋਂ ਠੀਕ ਹੋਏ ਹਨ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 77,363 ਹੈ।
ਵੈਕਸੀਨ ਦੀਆਂ 102 ਕਰੋੜ
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ, 24 ਅਕਤੂਬਰ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 102 ਕਰੋੜ 27 ਲੱਖ 12 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਆਖਰੀ ਦਿਨ 12.30 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ, ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਮੁਤਾਬਕ, ਹੁਣ ਤੱਕ ਲਗਪਗ 60 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ 12 ਲੱਖ ਕੋਰੋਨਾ ਨਮੂਨੇ ਟੈਸਟ ਕੀਤੇ ਗਏ ਸੀ, ਜਿਨ੍ਹਾਂ ਦੀ ਪੌਜ਼ੇਟੀਵਿਟੀ ਰੇਟ 3 ਪ੍ਰਤੀਸ਼ਤ ਤੋਂ ਘੱਟ ਹੈ।
ਦੇਸ਼ ਵਿੱਚ ਕੋਰੋਨਾ ਨਾਲ ਮੌਤ ਦਰ 1.33 ਫੀਸਦੀ ਹੈ ਜਦੋਂ ਕਿ ਰਿਕਵਰੀ ਰੇਟ 98.17 ਫੀਸਦੀ ਹੈ। ਐਕਟਿਵ ਕੇਸ 0.51 ਫੀਸਦੀ ਹਨ। ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ ਵਿੱਚ ਭਾਰਤ ਹੁਣ ਵਿਸ਼ਵ ਵਿੱਚ 12ਵੇਂ ਸਥਾਨ 'ਤੇ ਹੈ। ਸੰਕਰਮਿਤਾਂ ਦੀ ਕੁੱਲ ਗਿਣਤਾ ਦੇ ਮਾਮਲੇ ਵਿੱਚ ਭਾਰਤ ਦੂਜੇ ਸਥਾਨ 'ਤੇ ਹੈ। ਜਦੋਂ ਕਿ ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਵਿੱਚ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।
ਇਹ ਵੀ ਪੜ੍ਹੋ: 67th National Film Awards: ਅੱਜ ਦਿੱਤੇ ਜਾਣਗੇ 67ਵੇਂ ਰਾਸ਼ਟਰੀ ਫਿਲਮ ਪੁਰਸਕਾਰ, ਜਾਣੋ ਕਿਹੜੀਆਂ ਫਿਲਮਾਂ ਸ਼ਾਮਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/