Coronavirus Update: 24 ਘੰਟਿਆਂ 'ਚ ਕੋਰੋਨਾ ਦੇ ਕੇਸ ਹੋਏ ਦੁੱਗਣੇ, 46 ਹਜ਼ਾਰ ਨਵੇਂ ਕੇਸ, 607 ਲੋਕਾਂ ਦੀ ਮੌਤ
Coronavirus in India: ਪਿਛਲੇ 24 ਘੰਟਿਆਂ ਵਿੱਚ, ਦੇਸ਼ ਵਿੱਚ ਕੋਰੋਨਾ ਦੇ 46 ਹਜ਼ਾਰ 164 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 607 ਲੋਕਾਂ ਦੀ ਮੌਤ ਹੋ ਗਈ। ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
Covid 19 Cases: ਭਾਰਤ ਵਿੱਚ 24 ਘੰਟਿਆਂ ਵਿੱਚ ਕੋਵਿਡ-19 ਦੇ ਨਵੇਂ ਮਾਮਲਿਆਂ ਵਿੱਚ ਲਗਪਗ 23 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ 46,164 ਨਵੇਂ ਮਾਮਲੇ ਸਾਹਮਣੇ ਆਏ ਤੇ 607 ਲੋਕਾਂ ਦੀ ਮੌਤ ਹੋ ਗਈ। ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,33,725 ਹੈ ਤੇ ਰਿਕਵਰੀ ਰੇਟ 97.63%ਹੈ। ਪਿਛਲੇ 24 ਘੰਟਿਆਂ ਵਿੱਚ 34,159 ਮਰੀਜ਼ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 3,17,88,440 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।
ਪੌਜ਼ੇਟੀਵਿਟੀ ਰੇਟ ਕੀ ਕਹਿੰਦੀ
ਜੇਕਰ ਹਫਤਾਵਾਰੀ ਪੌਜ਼ੇਟੀਵਿਟੀ ਰੇਟ ਦੀ ਗੱਲ ਕਰੀਏ ਤਾਂ ਇਹ 2.02%ਹੈ, ਜੋ ਪਿਛਲੇ 62 ਦਿਨਾਂ ਤੋਂ 3 ਪ੍ਰਤੀਸ਼ਤ ਤੋਂ ਘੱਟ ਹੈ। ਇਸ ਦੇ ਨਾਲ ਹੀ ਰੋਜ਼ਾਨਾ ਪੌਜ਼ੇਟੀਵਿਟੀ ਦਰ 2.58%ਹੈ, ਜੋ ਪਿਛਲੇ 31 ਦਿਨਾਂ ਤੋਂ 3 ਪ੍ਰਤੀਸ਼ਤ ਤੋਂ ਘੱਟ ਹੈ। ਕੋਰੋਨਾ ਨਾਲ ਹੁਣ ਤੱਕ 436365 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਹੁਣ ਤੱਕ ਵੈਕਸੀਨੇਸ਼ਨ
ਪਿਛਲੇ 24 ਘੰਟਿਆਂ ਵਿੱਚ ਟੀਕੇ ਦੀਆਂ 80,40,407 ਖੁਰਾਕਾਂ ਦਿੱਤੀਆਂ ਗਈਆਂ। ਹੁਣ ਤੱਕ ਕੁੱਲ ਟੀਕਾਕਰਨ 60,38,46,475 ਹੋ ਚੁੱਕਾ ਹੈ।
34 ਹਜ਼ਾਰ 159 ਲੋਕ ਠੀਕ ਹੋਏ ਹਨ
ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 34 ਹਜ਼ਾਰ 159 ਲੋਕ ਠੀਕ ਹੋਏ ਹਨ। ਜਿਸ ਤੋਂ ਬਾਅਦ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਤਿੰਨ ਕਰੋੜ 17 ਲੱਖ 88 ਹਜ਼ਾਰ 440 ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਐਕਟਿਵ ਮਾਮਲੇ ਵਧ ਕੇ ਤਿੰਨ ਲੱਖ 33 ਹਜ਼ਾਰ 725 ਹੋ ਗਏ ਹਨ।
ਹੁਣ ਤੱਕ 4 ਲੱਖ 36 ਹਜ਼ਾਰ 365 ਲੋਕਾਂ ਦੀ ਮੌਤ
ਅੰਕੜਿਆਂ ਮੁਤਾਬਕ ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ ਤਿੰਨ ਕਰੋੜ 25 ਲੱਖ 58 ਹਜ਼ਾਰ 530 ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿੱਚੋਂ ਹੁਣ ਤੱਕ 4 ਲੱਖ 36 ਹਜ਼ਾਰ 365 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: School-College Reopening: ਦੇਸ਼ ਭਰ ਦੇ ਸਕੂਲ ਤੇ ਕਾਲਜ ਮੁੜ ਖੋਲ੍ਹਣ ਬਾਰੇ ਜਾਣੋ ਤਾਜ਼ਾ ਸਥਿਤੀ?
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin