Coronavirus updates today 26 February 2022, India reports 11,499 new Corona cases, 255 deaths in last 24 hours


Coronavirus Cases Today in India: ਦੇਸ਼ 'ਚ ਘਾਤਕ ਕੋਰੋਨਾਵਾਇਰਸ ਮਹਾਂਮਾਰੀ ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 11 ਹਜ਼ਾਰ 499 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 255 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ 13 ਹਜ਼ਾਰ 166 ਕੇਸ ਦਰਜ ਕੀਤੇ ਗਏ ਸਨ। ਯਾਨੀ ਕੱਲ੍ਹ ਦੇ ਮੁਕਾਬਲੇ ਅੱਜ ਕੇਸਾਂ ਵਿੱਚ 12.6 ਫੀਸਦੀ ਦੀ ਕਮੀ ਆਈ ਹੈ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।


ਐਕਟਿਵ ਕੇਸ ਘਟ ਕੇ 1 ਲੱਖ 21 ਹਜ਼ਾਰ 881 ਹੋ ਗਏ ਹਨ


ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਹੁਣ ਦੇਸ਼ ਵਿੱਚ ਐਕਟੁਵ ਕੇਸਾਂ ਦੀ ਗਿਣਤੀ 1 ਲੱਖ 21 ਹਜ਼ਾਰ 888 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 13 ਹਜ਼ਾਰ 481 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 4 ਕਰੋੜ 22 ਲੱਖ 70 ਹਜ਼ਾਰ 482 ਲੋਕ ਸੰਕਰਮਣ ਨੂੰ ਮਾਤ ਦੇ ਚੁੱਕੇ ਹਨ।


ਹੁਣ ਤੱਕ ਲਗਪਗ 177 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ


ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ ਲਗਪਗ 177 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 28 ਲੱਖ 29 ਹਜ਼ਾਰ 582 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 177 ਕਰੋੜ 17 ਲੱਖ 68 ਹਜ਼ਾਰ 379 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।


ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਸਿਹਤ ਕਰਮਚਾਰੀਆਂ, ਕੋਰੋਨਾ ਯੋਧਿਆਂ ਅਤੇ ਹੋਰ ਬਿਮਾਰੀਆਂ ਤੋਂ ਪੀੜਤ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ 1.98 ਕਰੋੜ (1,98,63,260) ਤੋਂ ਵੱਧ ਸਾਵਧਾਨੀ ਟੀਕੇ ਲਗਾਏ ਗਏ ਹਨ। ਦੇਸ਼ ਵਿੱਚ ਕੋਵਿਡ ਵਿਰੋਧੀ ਟੀਕਾਕਰਨ ਮੁਹਿੰਮ 16 ਜਨਵਰੀ, 2021 ਤੋਂ ਸ਼ੁਰੂ ਹੋਈ ਸੀ ਅਤੇ ਪਹਿਲੇ ਪੜਾਅ ਵਿੱਚ ਸਿਹਤ ਕਰਮਚਾਰੀਆਂ ਦਾ ਟੀਕਾਕਰਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕੋਰੋਨਾ ਯੋਧਿਆਂ ਲਈ ਟੀਕਾਕਰਨ ਮੁਹਿੰਮ 2 ਫਰਵਰੀ ਤੋਂ ਸ਼ੁਰੂ ਹੋ ਗਈ ਹੈ।


ਇਹ ਵੀ ਪੜ੍ਹੋ: Weather Update: ਦਿੱਲੀ-ਪੰਜਾਬ ਅਤੇ ਹਰਿਆਣਾ 'ਚ ਮੌਸਮ ਨੇ ਲਈ ਕਰਵਟ, ਕਸ਼ਮੀਰ-ਹਿਮਾਚਲ 'ਚ ਮੀਂਹ ਤੇ ਬਰਫਬਾਰੀ, ਜਾਣੋ ਆਪਣੇ ਸੂਬੇ ਦਾ ਮੌਸਮ