Covid 19 Cases: ਦੇਸ਼ ਭਰ ਵਿੱਚ ਕੋਰੋਨਾ ਦਾ ਪ੍ਰਕੋਪ ਹੁਣ ਕਾਫ਼ੀ ਘੱਟ ਗਿਆ ਹੈ। ਅੱਠ ਮਹੀਨਿਆਂ ਬਾਅਦ ਸਭ ਤੋਂ ਘੱਟ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ 12,428 ਨਵੇਂ ਕੋਰੋਨਾ ਮਾਮਲੇ ਆਏ ਅਤੇ 356 ਕੋਰੋਨਾ ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗਵਾਈ। ਇਸ ਦੇ ਨਾਲ ਹੀ 15,951 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ ਯਾਨੀ ਕਿ 3879 ਐਕਟਿਵ ਕੇਸ ਘਟੇ ਹਨ।


ਜਾਣੋ ਦੇਸ਼ ਵਿੱਚ ਕੋਰੋਨਾ ਦੀ ਸਥਿਤੀ


ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 3 ਕਰੋੜ 42 ਲੱਖ 2 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 4 ਲੱਖ 55 ਹਜ਼ਾਰ 68 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 35 ਲੱਖ 83 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ 'ਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਦੋ ਲੱਖ ਤੋਂ ਘੱਟ ਹੈ। ਕੁੱਲ 1 ਲੱਖ 63 ਹਜ਼ਾਰ 816 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।



  • ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 42 ਲੱਖ 2 ਹਜ਼ਾਰ 202

  • ਕੁੱਲ ਡਿਸਚਾਰਜ - ਤਿੰਨ ਕਰੋੜ 35 ਲੱਖ 83 ਹਜ਼ਾਰ 318

  • ਕੁੱਲ ਐਕਟਿਵ ਕੇਸ - ਇੱਕ ਲੱਖ 63 ਹਜ਼ਾਰ 816

  • ਕੁੱਲ ਮੌਤ- ਚਾਰ ਲੱਖ 55 ਹਜ਼ਾਰ 68

  • ਕੁੱਲ ਟੀਕਾਕਰਨ - 102 ਕਰੋੜ 94 ਲੱਖ 1 ਹਜ਼ਾਰ ਖੁਰਾਕਾਂ


ਕੇਰਲ ਵਿੱਚ ਸਭ ਤੋਂ ਵੱਧ 6,664 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ


ਕੇਰਲ 'ਚ ਸੋਮਵਾਰ ਨੂੰ ਕੋਵਿਡ-19 ਦੇ 6,664 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੂਬੇ 'ਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 49 ਲੱਖ 12 ਹਜ਼ਾਰ 789 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 9,010 ਮਰੀਜ਼ ਇਨਫੈਕਸ਼ਨ ਮੁਕਤ ਹੋ ਗਏ, ਜਿਸ ਨਾਲ ਸੂਬੇ ਵਿੱਚ ਇਸ ਘਾਤਕ ਵਾਇਰਸ ਦੀ ਲਾਗ ਨੂੰ ਮਾਤ ਦੇਣ ਵਾਲੇ ਲੋਕਾਂ ਦੀ ਗਿਣਤੀ 48,17,785 ਹੋ ਗਈ ਹੈ।


ਵੈਕਸੀਨ ਦੀਆਂ 102 ਕਰੋੜ ਖੁਰਾਕਾਂ ਦਿੱਤੀਆਂ ਗਈਆਂ


ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ 25 ਅਕਤੂਬਰ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 102 ਕਰੋੜ 94 ਲੱਖ 1 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਆਖਰੀ ਦਿਨ 64.75 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ, ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਦੇ ਅਨੁਸਾਰ, ਹੁਣ ਤੱਕ ਲਗਪਗ 60 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ 11.31 ਲੱਖ ਕੋਰੋਨਾ ਸੈਂਪਲ ਟੈਸਟ ਕੀਤੇ ਗਏ ਸੀ, ਜਿਨ੍ਹਾਂ ਦੀ ਸਕਾਰਾਤਮਕ ਦਰ 2 ਪ੍ਰਤੀਸ਼ਤ ਤੋਂ ਘੱਟ ਹੈ।


ਦੇਸ਼ 'ਚ ਕੋਰੋਨਾ ਨਾਲ ਮੌਤ ਦਰ 1.33 ਫੀਸਦੀ ਹੈ ਜਦਕਿ ਰਿਕਵਰੀ ਰੇਟ 98.18 ਫੀਸਦੀ ਹੈ। ਐਕਟਿਵ ਕੇਸ 0.49% ਹਨ। ਭਾਰਤ ਹੁਣ ਕੋਰੋਨਾ ਐਕਟਿਵ ਕੇਸਾਂ ਦੇ ਮਾਮਲੇ 'ਚ ਦੁਨੀਆ '12ਵੇਂ ਸਥਾਨ 'ਤੇ ਹੈ। ਸੰਕਰਮਿਤ ਦੀ ਕੁੱਲ ਗਿਣਤੀ ਦੇ ਮਾਮਲੇ ਵਿੱਚ ਭਾਰਤ ਦੂਜੇ ਨੰਬਰ 'ਤੇ ਹੈ। ਜਦੋਂ ਕਿ ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।


ਇਹ ਵੀ ਪੜ੍ਹੋ: Earthquake in Himachal: ਲਾਹੌਲ ਸਪਿਤੀ ਅਤੇ ਮਨਾਲੀ 'ਚ ਭੂਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 4.3


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904