Coronavirus Update Today 27 August 2021: ਪਿਛਲੇ 24 ਘੰਟਿਆਂ 'ਚ ਭਾਰਤ 'ਚ ਕੋਵਿਡ-19 ਦੇ 44,658 ਨਵੇਂ ਕੇਸ ਸਾਹਮਣੇ ਆਏ
Coronavirus Update: ਭਾਰਤ ਨੇ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਆਬਾਦੀ ਦੇ 50 ਪ੍ਰਤੀਸ਼ਤ ਤੋਂ ਵੱਧ ਦੇ ਨੂੰ ਦੇ ਕੇ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ। ਇਸ ਦੇ ਨਾਲ ਹੀ 27 ਅਗਸਤ ਨੂੰ ਦੇਸ਼ 'ਚ 44,658 ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ।
India Coronavirus Cases Updates: ਭਾਰਤ ਵਿੱਚ ਕੋਰੋਨਾ ਸੰਕਟ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਲਗਾਤਾਰ ਦੂਜੇ ਦਿਨ ਕੋਰੋਨਾ ਦੇ 40 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ ਹਨ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 44,658 ਨਵੇਂ ਮਾਮਲੇ ਆਏ ਅਤੇ 496 ਕੋਰੋਨਾ ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗੁਆਈ। ਇਸ ਤੋਂ ਪਹਿਲੇ ਦਿਨ 46,164 ਕੋਰੋਨਾ ਕੇਸ ਆਏ ਸੀ। ਇਸ ਦੇ ਨਾਲ ਹੀ 32,988 ਲੋਕ 24 ਘੰਟਿਆਂ ਵਿੱਚ ਕੋਰੋਨਾ ਤੋਂ ਠੀਕ ਵੀ ਹੋਏ ਹਨ ਯਾਨੀ ਕੱਲ੍ਹ 11,174 ਔਕਟਿਵ ਕੋਰੋਨਾ ਮਾਮਲਿਆਂ ਵਿੱਚ ਵਾਧਾ ਹੋਇਆ ਹੈ।
ਦੇਸ਼ ਭਰ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧੇ ਦਾ ਮੁੱਖ ਕਾਰਨ ਕੇਰਲ ਹੈ। ਕੇਰਲਾ ਵਿੱਚ ਪਿਛਲੇ ਦਿਨ ਸਭ ਤੋਂ ਵੱਧ 30,007 ਨਵੇਂ ਕੇਸ ਸਾਹਮਣੇ ਆਉਣ ਦੇ ਨਾਲ ਸੂਬੇ ਵਿੱਚ ਕੋਰੋਨਾ ਵਾਇਰਸ ਸੰਕਰਮਿਤਾਂ ਦੀ ਕੁੱਲ ਗਿਣਤੀ 39.13 ਲੱਖ ਹੋ ਗਈ ਹੈ। ਜਦੋਂ ਕਿ 162 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 20,134 ਤੱਕ ਪਹੁੰਚ ਗਈ। ਸੂਬੇ ਵਿੱਚ ਲਗਾਤਾਰ ਦੂਜੇ ਦਿਨ ਲਾਗ ਦੇ ਨਵੇਂ ਮਾਮਲਿਆਂ ਦੀ ਗਿਣਤੀ 30 ਹਜ਼ਾਰ ਤੋਂ ਵੱਧ ਰਹੀ ਹੈ।
ਭਾਰਤ ਵਿੱਚ ਕੋਰੋਨਾ ਦੇ ਕੁੱਲ ਮਾਮਲੇ
ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਤਿੰਨ ਕਰੋੜ 26 ਲੱਖ 3 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 4 ਲੱਖ 36 ਹਜ਼ਾਰ 861 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 18 ਲੱਖ 21 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਤਿੰਨ ਲੱਖ ਤੋਂ ਵੱਧ ਹੈ। ਕੁੱਲ 3 ਲੱਖ 44 ਹਜ਼ਾਰ ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 26 ਲੱਖ 3 ਹਜ਼ਾਰ 188
ਕੁੱਲ ਡਿਸਚਾਰਜ - ਤਿੰਨ ਕਰੋੜ 18 ਲੱਖ 21 ਹਜ਼ਾਰ 428
ਕੁੱਲ ਸਰਗਰਮ ਮਾਮਲੇ - ਤਿੰਨ ਲੱਖ 44 ਹਜ਼ਾਰ 899
ਕੁੱਲ ਮੌਤ- ਚਾਰ ਲੱਖ 36 ਹਜ਼ਾਰ 861
ਕੁੱਲ ਟੀਕਾਕਰਨ - 61 ਕਰੋੜ 22 ਲੱਖ 8 ਹਜ਼ਾਰ ਡੋਜ਼ ਦਿੱਤੀ ਗਈ
61 ਕਰੋੜ ਤੋਂ ਵੱਧ ਕੋਰੋਨਾ ਵੈਕਸੀਨ ਡੋਜ਼ ਦਿੱਤੀ
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ, 26 ਅਗਸਤ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 61 ਕਰੋੜ 22 ਲੱਖ 8 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਆਖਰੀ ਦਿਨ 79.48 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੇ ਅਨੁਸਾਰ, ਹੁਣ ਤੱਕ 51 ਕਰੋੜ 49 ਲੱਖ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ ਲਗਪਗ 18.24 ਲੱਖ ਕੋਰੋਨਾ ਨਮੂਨੇ ਟੈਸਟ ਕੀਤੇ ਗਏ, ਜਿਨ੍ਹਾਂ ਦੀ ਪੌਜ਼ੇਟੀਵਿਟੀ ਰੇਟ 3 ਪ੍ਰਤੀਸ਼ਤ ਤੋਂ ਘੱਟ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin