Coronavirus in India Today: ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਹਰ ਦਿਨ ਅੰਕੜਿਆਂ ਵਿੱਚ ਵਾਧਾ ਹੋ ਰਿਹਾ ਹੈ, ਜਿਸ ਨਾਲ ਲੋਕਾਂ ਵਿੱਚ ਚਿੰਤਾ ਵਧ ਰਹੀ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,303 ਨਵੇਂ ਮਾਮਲੇ ਦਰਜ ਕੀਤੇ ਗਏ, ਜਿਸ ਤੋਂ ਬਾਅਦ ਐਕਟਿਵ ਕੇਸਾਂ ਦੀ ਗਿਣਤੀ 16 ਹਜ਼ਾਰ 980 ਹੋ ਗਈ ਹੈ।


ਰੋਜ਼ਾਨਾ ਪੌਜ਼ੇਟੀਵਿਟੀ ਰੇਟ ਵੀ ਵਧ ਕੇ (0.66%) ਹੋ ਗਈ ਹੈ। ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 2563 ਨਵੇਂ ਮਰੀਜ਼ ਠੀਕ ਵੀ ਹੋਏ ਹਨ। ਜੇਕਰ ਕੁੱਲ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 4 ਕਰੋੜ 25 ਲੱਖ 28 ਹਜ਼ਾਰ 126 ਹੋ ਗਈ ਹੈ। ਇਸ ਤੋਂ ਇਲਾਵਾ ਮਹਾਮਾਰੀ ਕਾਰਨ 5 ਲੱਖ 23 ਹਜ਼ਾਰ 693 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਰਕਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 39 ਲੋਕਾਂ ਦੀ ਕੋਰੋਨਾ ਕਾਰਨ ਜਾਨ ਚਲੀ ਗਈ ਹੈ।


ਦਿੱਲੀ ਵਿੱਚ ਤੇਜ਼ੀ ਨਾਲ ਵੱਧ ਰਹੇ ਕੇਸ


ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਕੋਵਿਡ ਦੇ ਨਵੇਂ ਮਾਮਲਿਆਂ ਦੀ ਗਿਣਤੀ ਹਰ ਰੋਜ਼ ਵੱਧ ਰਹੀ ਹੈ, ਪਿਛਲੇ 24 ਘੰਟਿਆਂ ਵਿੱਚ ਬੁੱਧਵਾਰ ਨੂੰ ਕੋਵਿਡ ਦੇ 1,367 ਨਵੇਂ ਕੇਸ ਦਰਜ ਕੀਤੇ ਗਏ ਹਨ। ਇਸ ਸਮੇਂ ਦਿੱਲੀ ਵਿੱਚ ਕੋਵਿਡ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ 4800 ਨੂੰ ਪਾਰ ਕਰ ਗਈ ਹੈ। ਇਸ ਤੋਂ ਪਹਿਲਾਂ 6 ਫਰਵਰੀ ਨੂੰ ਦਿੱਲੀ ਵਿੱਚ 1,410 ਨਵੇਂ ਮਾਮਲੇ ਦਰਜ ਕੀਤੇ ਗਏ ਸੀ। ਦਿੱਲੀ ਵਿੱਚ ਲਗਾਤਾਰ ਛੇਵੇਂ ਦਿਨ ਕੋਵਿਡ ਸੰਕਰਮਣ ਦੇ 1,000 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ।


ਇਸ ਸਾਲ ਪਾਰ ਹੋਇਆ 4 ਕਰੋੜ ਦਾ ਅੰਕੜਾ


ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਨੂੰ ਪਾਰ ਕਰ ਗਏ। 19 ਦਸੰਬਰ 2020 ਨੂੰ ਦੇਸ਼ ਵਿੱਚ ਇਹ ਕੇਸ ਇੱਕ ਕਰੋੜ ਤੋਂ ਵੱਧ ਗਏ ਸੀ। ਪਿਛਲੇ ਸਾਲ, 4 ਮਈ ਨੂੰ ਸੰਕਰਮਿਤਾਂ ਦੀ ਗਿਣਤੀ 2 ਕਰੋੜ ਨੂੰ ਪਾਰ ਕਰ ਗਈ ਸੀ ਤੇ 23 ਜੂਨ 2021 ਨੂੰ ਇਹ 3 ਕਰੋੜ ਨੂੰ ਪਾਰ ਕਰ ਗਈ ਸੀ। ਇਸ ਸਾਲ 26 ਜਨਵਰੀ ਨੂੰ ਮਾਮਲੇ ਚਾਰ ਕਰੋੜ ਨੂੰ ਪਾਰ ਕਰ ਗਏ ਸੀ।


ਇਹ ਵੀ ਪੜ੍ਹੋ: Power Crisis: ਦੇਸ਼ 'ਚ ਹਰ ਪਾਸੇ ਮੱਚੀ ਹਾਹਾਕਾਰ, ਗਰਮੀ ਦੇ ਕਹਿਰ 'ਚ ਮੁੱਕਣ ਲੱਗਾ ਕੋਲਾ, ਬਿਜਲੀ ਸੰਕਟ ਨੂੰ ਵੇਖ ਰੇਲਵੇ ਨੇ ਚੁੱਕਿਆ ਵੱਡਾ ਕਦਮ