Corona Vaccine Drive Live Updates:ਕਾਂਗਰਸ ਨੇ ਵੈਕਸੀਨੇਸ਼ਨ 'ਤੇ ਖੜੇ ਕੀਤੇ ਸਵਾਲ, ਕਿਹਾ ਇੰਨੀ ਸੁਰਖਿਅਤ ਹੈ ਤਾਂ ਸਰਕਾਰ ਚੋਂ ਕੋਈ ਟੀਕਾਕਰਨ ਲਈ ਅੱਗੇ ਕਿਉਂ ਨਹੀਂ
Corona Vaccine Drive in India LIVE Updates: ਦੇਸ਼ ਵਿਚ ਦੋ ਕੋਰੋਨਾ ਟੀਕਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਹੁਣ ਭਾਰਤ 'ਚ ਪਹਿਲੇ ਦਿਨ ਤੋਂ ਤਿੰਨ ਲੱਖ ਤੋਂ ਵੱਧ ਸਿਹਤ ਕਰਮਚਾਰੀਆਂ ਨੂੰ ਕੋਵਿਡ -19 ਟੀਕਾ ਖੁਰਾਕ ਦੇ ਨਾਲ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਵਿਚ ਕੋਵਿਡ-19 ਟੀਕਾਕਰਣ ਮੁਹਿੰਮ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕਰ ਰਹੇ ਹਨ।

Background
Corona vaccine: ਦੇਸ਼ 'ਚ ਦੋ ਕੋਰੋਨਾ ਵੈਕਸੀਨਜ਼ ਨੂੰ ਮਨਜੂਰੀ ਦਿੱਤੀ ਗਈ ਹੈ। ਹੁਣ ਭਾਰਤ 'ਚ ਪਹਿਲੇ ਦਿਨ ਤਿੰਨ ਲੱਖ ਤੋਂ ਜ਼ਿਆਦਾ ਸਿਹਤ ਕਰਮੀਆਂ ਨੂੰ ਕੋਵਿਡ-19 ਦੇ ਟੀਕੇ ਦੀ ਖੁਰਾਕ ਦਿੱਤੇ ਜਾਣ ਦੇ ਨਾਲ ਅੱਜ ਦੁਨੀਆਂ ਦਾ ਸਭ ਤੋਂ ਵੱਡਾ ਟੀਕਾਕਰਨ ਅਭਿਆਨ ਸ਼ੁਰੂ ਹੋਵੇਗਾ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਦੇਸ਼ 'ਚ ਪਹਿਲੇ ਗੇੜ ਦੇ ਕੋਵਿਡ-19 ਟੀਕਾਕਰਨ ਅਭਿਆਨ ਦੀ ਸ਼ੁਰੂਆਤ ਕਰਨਗੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ 'ਚ ਐਲਐਨਜੀਪੀ ਹਸਪਤਾਲ 'ਚ ਇਕ ਡਾਕਟਰ, ਇਕ ਨਰਸ ਤੇ ਇਕ ਸਫਾਈ ਕਰਮਚਾਰੀ ਨੂੰ ਕੋਵਿਡ-19 ਦਾ ਟੀਕਾ ਦਿੱਤਾ ਜਾਵੇਗਾ। ਰਾਸ਼ਟਰੀ ਰਾਜਧਾਨੀ ਚ 81 ਕੇਂਦਰਾਂ 'ਤੇ ਕੋਵਿਡ-19 ਦੀ ਟੀਕਾਕਰਨ ਅਭਿਆਨ ਸ਼ੁਰੂ ਹੋਵੇਗਾ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ






















