ਪੜਚੋਲ ਕਰੋ

ਗੁਜਰਾਤ ‘ਚ ‘ਆਪ’ ਦੀ ਸਰਕਾਰ ਬਣਨ ‘ਤੇ ਭ੍ਰਿਸ਼ਟ ਨੇਤਾ ਆਪਣੇ ਗੁਨਾਹਾਂ ਦੀ ਕੀਮਤ ਚੁਕਾਉਣਗੇ: ਭਗਵੰਤ ਮਾਨ

Gujarat Election 2022: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਗੁਜਰਾਤ ਵਿੱਚੋਂ ਜ਼ਾਲਮ ਅਤੇ ਭ੍ਰਿਸ਼ਟ ਭਾਜਪਾ ਆਗੂਆਂ, ਜਿਨ੍ਹਾਂ ਨੇ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਦਹਾਕਿਆਂ ਤੋਂ ਸੂਬੇ ਦੀ ਆਰਥਿਕਤਾ ਨੂੰ ਨਸ਼ਟ ਕੀਤਾ, ਨੂੰ ਸੱਤਾ ਤੋਂ ਲਾਂਭੇ ਕਰਕੇ ਗੁਜਰਾਤ ਦੀ ਰਾਜਨੀਤੀ ਵਿੱਚ ਬਦਲਾਅ ਲਿਆਇਆ ਜਾਵੇ।

ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪਾਲੀਟਾਨਾ ਅਤੇ ਧੋਰਾਜੀ ਵਿਖੇ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ ਕੀਤਾ ਕਿ ਭ੍ਰਿਸ਼ਟ ਨੇਤਾਵਾਂ ਨੂੰ ਗੁਜਰਾਤ ਦੇ ਲੋਕਾਂ ਦਾ ਪੈਸਾ ਲੁੱਟਣ ਲਈ ਬਖਸ਼ਿਆ ਨਹੀਂ ਜਾਵੇਗਾ ਅਤੇ ਉਹ ਆਪਣੇ ਗੁਨਾਹਾਂ ਦੀ ਕੀਮਤ ਜ਼ਰੂਰ ਚੁਕਾਉਣਗੇ ਅਤੇ ਦਸੰਬਰ ਵਿੱਚ ਵਿਧਾਨ ਸਭਾ ਚੋਣਾਂ ‘ਚ ‘ਆਪ’ ਦੀ ਸ਼ਾਨਦਾਰ ਬਹੁਮਤ ਨਾਲ ਸਰਕਾਰ ਬਣੇਗੀ।

ਉਨ੍ਹਾਂ ਕਿਹਾ ਕਿ ਅਜ਼ਾਦੀ ਅੱਜ ਤੱਕ ਸਾਡੇ ਘਰਾਂ ਤੱਕ ਨਹੀਂ ਪਹੁੰਚੀ ਅਤੇ ਇਹ ਸਿਰਫ ਉਨ੍ਹਾਂ ਨੇਤਾਵਾਂ ਤੱਕ ਸੀਮਤ ਹੈ ਜਿਨ੍ਹਾਂ ਕੋਲ ਲਾਲ ਬੱਤੀ ਵਾਲੀਆਂ ਗੱਡੀਆਂ ਹਨ ਅਤੇ ਜਿਨ੍ਹਾਂ ਨੇ ਦਹਾਕਿਆਂ ਤੱਕ ਦੇਸ਼ ਨੂੰ ਲੁੱਟਿਆ ਹੈ। ਆਮ ਆਦਮੀ ਪਾਰਟੀ ਆਮ ਲੋਕਾਂ ਦੀ ਆਜ਼ਾਦੀ ਲਈ ਲੜਾਈ ਲੜ ਰਹੀ ਹੈ। ਆਮ ਆਦਮੀ ਪਾਰਟੀ ਆਜ਼ਾਦੀ ਨੂੰ ਸਹੀ ਮਾਇਨਿਆਂ ‘ਚ ਆਮ ਲੋਕਾਂ ਦੇ ਘਰਾਂ ਤੱਕ ਲੈ ਕੇ ਜਾਵੇਗੀ।

ਪਿਛਲੇ 75 ਸਾਲਾਂ ਵਿੱਚ, ਸਾਰੇ ਪ੍ਰਧਾਨ ਮੰਤਰੀ ਵਧਦੀ ਗਰੀਬੀ, ਬੇਰੁਜ਼ਗਾਰੀ ਦਰ ਅਤੇ ਅੱਤਵਾਦ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਉਹੀ ਭਾਸ਼ਣ ਦੁਹਰਾਉਂਦੇ ਰਹੇ ਹਨ ਪਰ ਉਨ੍ਹਾਂ ਨੇ ਸਥਿਤੀ ਨੂੰ ਸੁਧਾਰਨ ਲਈ ਕੁਝ ਨਹੀਂ ਕੀਤਾ। ਇਨ੍ਹਾਂ ਲੀਡਰਾਂ ਨੂੰ ਹੁਣ ਸਵਾਲ ਪੁੱਛਣ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਹਰਾ ਕੇ ਸਬਕ ਸਿਖਾਉਣ ਦੀ ਲੋੜ ਹੈ।

ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮੁਕਾਬਲਾ ਕਾਂਗਰਸ ਜਾਂ ਭਾਜਪਾ ਨਾਲ ਨਹੀਂ ਹੈ, ਸਗੋਂ ‘ਆਪ’ ਦੀ ਲੜਾਈ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਵਧਦੀ ਮਹਿੰਗਾਈ, ਪੇਪਰ ਲੀਕ ਅਤੇ ਆਮ ਲੋਕਾਂ ਲਈ ਚੰਗੀਆਂ ਸਹੂਲਤਾਂ ਦੀ ਘਾਟ ਨਾਲ ਹੈ।

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੇ ਦੇਸ਼ ਦਾ ਪੈਸਾ ਅੰਗਰੇਜ਼ਾਂ ਨਾਲੋਂ ਕਿਤੇ ਵੱਧ ਬੇਰਹਿਮੀ ਨਾਲ ਲੁੱਟਿਆ ਹੈ। ਪਰ ਹੁਣ ‘ਆਪ’, ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਕ੍ਰਾਂਤੀਕਾਰੀ ਅਗਵਾਈ ਵਿੱਚ, ਵਿਕਾਸ, ਸਕੂਲ ਅਤੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਦੇ ਕੇ ਬਦਲਾਅ ਲਿਆਏਗੀ।

ਮੁੱਖ ਮੰਤਰੀ ਨੇ ਲੋਕਾਂ ਨੂੰ ‘ਆਪ’ ਦਾ ਸਮਰਥਨ ਕਰਨ ਲਈ ਕਿਹਾ ਕਿ ਰੁੱਖ ਵੀ ਹਰ ਮੌਸਮ ਵਿੱਚ ਆਪਣੇ ਪੱਤੇ ਝਾੜਦੇ ਹਨ। ਹਾਲਾਂਕਿ ਉਨ੍ਹਾਂ ਨੂੰ ਹੈਰਾਨੀ ਹੈ ਕਿ ਲੋਕਾਂ ਨੇ ਪਿਛਲੇ 27 ਸਾਲਾਂ ਤੋਂ ਭਾਜਪਾ ਨੂੰ ਬਾਹਰ ਨਹੀਂ ਕੱਢਿਆ। ਭਗਵੰਤ ਮਾਨ ਨੇ ਲੋਕਾਂ ਨੂੰ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਯੁੱਗ ਦੀ ਸ਼ੁਰੂਆਤ ਕਰਨ ਲਈ ‘ਆਪ’ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਦੇਸ਼ ਸਿਆਸੀ ਤਬਦੀਲੀ ਦੇ ਕੰਢੇ ਖੜ੍ਹਾ ਹੈ ਅਤੇ ਲੋਕ ਰਵਾਇਤੀ ਕਾਂਗਰਸ ਅਤੇ ਭਾਜਪਾ ਪਾਰਟੀਆਂ ਤੋਂ ਅੱਕ ਚੁੱਕੇ ਹਨ। ਪਹਿਲਾਂ ਲੋਕਾਂ ਕੋਲ ਕੋਈ ਬਦਲ ਨਹੀਂ ਸੀ ਪਰ ਹੁਣ ਉਨ੍ਹਾਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਇਮਾਨਦਾਰ ਆਮ ਆਦਮੀ ਪਾਰਟੀ ਹੈ।

ਭਾਜਪਾ ‘ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ਉਹ ਝੂਠੇ ਵਾਅਦੇ ਕਰਦੇ ਹਨ ਪਰ ‘ਆਪ’ ਜੋ ਵੀ ਵਾਅਦੇ ਕਰਦੀ ਹੈ ਉਹ ਪੂਰੇ ਕਰਦੀ ਹੈ। ਭਾਜਪਾ ਵਾਲਿਆਂ ਨੇ 15 ਲੱਖ ਵਰਗੇ ਜੁਮਲੇ ਅਤੇ ਹੋਰ ਚੋਣ ਵਾਅਦਿਆਂ ਨਾਲ ਲੋਕਾਂ ਨੂੰ ਮੂਰਖ ਬਣਾਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੱਤਾ ‘ਚ ਆਉਣ ਤੋਂ ਬਾਅਦ 7 ਮਹੀਨਿਆਂ ਦੇ ਅੰਦਰ ਪੰਜਾਬ ‘ਚ ਆਪਣੇ ਸਾਰੇ ਚੋਣ ਵਾਅਦਿਆਂ ਨੂੰ ਪੂਰਾ ਕਰ ਦਿੱਤਾ, ਜੋ ਪਿਛਲੀ ਸਰਕਾਰਾਂ 70 ਸਾਲਾਂ ‘ਚ ਪੂਰਾ ਕਰਨ ‘ਚ ਅਸਫਲ ਰਹੀਆਂ।

ਉਨ੍ਹਾਂ ਕਿਹਾ ਕਿ ‘ਆਪ’ ਆਮ ਲੋਕਾਂ ਦੀ ਪਾਰਟੀ ਹੈ। ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਸਿਰਫ਼ ਆਮ ਪਿਛੋਕੜ ਵਾਲੇ ਪੁੱਤਰ-ਧੀਆਂ ਹੀ ਜਾਣਗੇ। ਇਹ ‘ਆਪ’ ਨੂੰ ਦੂਜੀਆਂ ਪਾਰਟੀਆਂ ਨਾਲੋਂ ਵੱਖਰਾ ਬਣਾਉਂਦਾ ਹੈ ਜਿੱਥੇ ਸਿਰਫ਼ ਸਿਆਸਤਦਾਨਾਂ ਦੇ ਬੱਚੇ ਹੀ ਵਿਧਾਇਕ ਬਣਦੇ ਹਨ। ਪੰਜਾਬ ਦੀ ਤਰ੍ਹਾਂ, ਜਿੱਥੇ 92 ਵਿਧਾਇਕਾਂ ਵਿੱਚੋਂ 82 ਵਿਧਾਇਕ ਪਹਿਲੀ ਵਾਰ ਬਣੇ ਹਨ ਅਤੇ ਉਹ ਸਾਰੇ ਆਮ ਪਿਛੋਕੜ ਵਾਲੇ ਹਨ। ‘ਆਪ’ ਗੁਜਰਾਤ ਵਿੱਚ ਵੀ ਆਮ ਲੋਕਾਂ ਨੂੰ ਮੌਕਾ ਦੇਵੇਗੀ ਅਤੇ ਗੁਜਰਾਤ ਦੇ ਲੋਕ ਵੀ ਇਨ੍ਹਾਂ ਚੋਣਾਂ ਵਿੱਚ ਪੰਜਾਬ ਦਾ ਇਤਿਹਾਸ ਦੁਹਰਾਉਣਗੇ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget