Rajya Sabha Election News: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਇੱਕ ਅਦਾਲਤ ਨੇ ਸੰਜੇ ਸਿੰਘ ਨੂੰ ਆਉਣ ਵਾਲੀਆਂ ਰਾਜ ਸਭਾ ਚੋਣਾਂ ਲਈ ਨਿੱਜੀ ਤੌਰ 'ਤੇ ਨਾਮਜ਼ਦਗੀ ਦਾਖ਼ਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।


ਇਸ ਤੋਂ ਪਹਿਲਾਂ ਸ਼ੁੱਕਰਵਾਰ (5 ਜਨਵਰੀ) ਨੂੰ ਆਮ ਆਦਮੀ ਪਾਰਟੀ ਨੇ ਸੰਜੇ ਸਿੰਘ ਐਨਡੀ ਗੁਪਤਾ ਨੂੰ ਮੁੜ ਰਾਜ ਸਭਾ ਲਈ ਨਾਮਜ਼ਦ ਕੀਤਾ ਸੀ। ਇਸ ਤੋਂ ਇਲਾਵਾ ਪਾਰਟੀ ਨੇ ਦਿੱਲੀ ਮਹਿਲਾ ਕਮਿਸ਼ਨ (DCW) ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੂੰ ਰਾਜ ਸਭਾ ਲਈ ਆਪਣਾ ਉਮੀਦਵਾਰ ਬਣਾਇਆ ਸੀ।


ਦੋ ਰਾਜ ਸਭਾ ਮੈਂਬਰ ਮੁੜ ਨਾਮਜ਼ਦ


ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਤਰਫੋਂ ਕਿਹਾ ਗਿਆ ਕਿ ਕਮੇਟੀ ਨੇ ਦੋ ਮੌਜੂਦਾ ਮੈਂਬਰਾਂ ਨੂੰ ਮੁੜ ਨਾਮਜ਼ਦ ਕਰਨ ਦਾ ਫੈਸਲਾ ਕੀਤਾ ਹੈ ਜਦੋਂਕਿ ਸੁਸ਼ੀਲ ਕੁਮਾਰ ਗੁਪਤਾ ਨੇ ਹਰਿਆਣਾ ਦੀ ਚੋਣ ਰਾਜਨੀਤੀ 'ਤੇ ਧਿਆਨ ਕੇਂਦਰਿਤ ਕਰਨ ਦੀ ਇੱਛਾ ਪ੍ਰਗਟਾਈ ਹੈ। ਰਾਜ ਸਭਾ ਮੈਂਬਰ ਵਜੋਂ ਸੁਸ਼ੀਲ ਕੁਮਾਰ ਗੁਪਤਾ ਦਾ ਕਾਰਜਕਾਲ ਇਸ ਮਹੀਨੇ ਦੇ ਅੰਤ ਵਿੱਚ ਖ਼ਤਮ ਹੋ ਜਾਵੇਗਾ।


ਇਸ ਤੋਂ ਪਹਿਲਾਂ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਸੰਜੇ ਸਿੰਘ ਨੂੰ ਇੱਕ ਅਦਾਲਤ ਨੇ ਰਾਜ ਸਭਾ ਮੈਂਬਰ ਵਜੋਂ ਮੁੜ ਨਾਮਜ਼ਦਗੀ ਲਈ ਦਸਤਾਵੇਜ਼ਾਂ ’ਤੇ ਦਸਤਖ਼ਤ ਕਰਨ ਦੀ ਇਜਾਜ਼ਤ ਦਿੱਤੀ ਸੀ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਸੰਜੇ ਸਿੰਘ ਦੀ ਅਰਜ਼ੀ 'ਤੇ ਇਹ ਹੁਕਮ ਦਿੱਤਾ ਸੀ।


ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੇ ਕਿਹਾ ਸੀ, "ਰਾਜ ਸਭਾ ਮੈਂਬਰ ਵਜੋਂ ਉਨ੍ਹਾਂ ਦਾ ਮੌਜੂਦਾ ਕਾਰਜਕਾਲ 27 ਜਨਵਰੀ ਨੂੰ ਖ਼ਤਮ ਹੋ ਰਿਹਾ ਹੈ। ਰਿਟਰਨਿੰਗ ਅਫ਼ਸਰ ਨੇ 2 ਜਨਵਰੀ ਨੂੰ ਨੋਟਿਸ ਜਾਰੀ ਕਰਕੇ ਚੋਣਾਂ ਕਰਵਾਉਣ ਅਤੇ 9 ਜਨਵਰੀ ਤੱਕ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਕਿਹਾ ਸੀ।" ਅਰਜ਼ੀ ਵਿੱਚ ਤਿਹਾੜ ਜੇਲ੍ਹ ਦੇ ਸੁਪਰਡੈਂਟ ਨੂੰ ਸੰਜੇ ਸਿੰਘ ਨੂੰ ਦਸਤਾਵੇਜ਼ਾਂ 'ਤੇ ਦਸਤਖਤ ਕਰਨ ਦੀ ਇਜਾਜ਼ਤ ਦੇਣ ਲਈ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਸੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।