(Source: ECI/ABP News/ABP Majha)
Delhi Liquor Policy Case: ਅਦਾਲਤ ਨੇ ਬੀਆਰਐਸ ਨੇਤਾ ਕਵਿਤਾ ਦੀ ਈਡੀ ਹਿਰਾਸਤ 26 ਮਾਰਚ ਤੱਕ ਵਧਾਈ
Delhi Liquor Scam Case: ED ਨੇ ਕੇ ਕਵਿਤਾ ਨੂੰ 15 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਦੀ ਜਾਂਚ ਕਰ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਨੀਵਾਰ (23 ਮਾਰਚ) ਨੂੰ ਭਾਰਤੀ ਰਾਸ਼ਟਰ ਸਮਿਤੀ (ਬੀਆਰਐਸ) ਦੇ ਰਾਸ਼ਟਰੀ ਪ੍ਰਧਾਨ ਅਤੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ (ਕੇਸੀਆਰ) ਦੀ ਬੇਟੀ ਕੇ. ਕਵਿਤਾ ਨੂੰ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸ ਦੀ ਈਡੀ ਦੀ ਹਿਰਾਸਤ 26 ਮਾਰਚ ਤੱਕ ਵਧਾ ਦਿੱਤੀ ਗਈ ਸੀ।
ਈਡੀ ਨੇ ਮੰਗਿਆ ਸੀ ਪੰਜ ਦਿਨਾਂ ਦਾ ਰਿਮਾਂਡ
ਜਦੋਂ ਕਵਿਤਾ ਦੇ ਵਕੀਲ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਤਾਂ ਈਡੀ ਨੇ ਮੰਗ ਕੀਤੀ ਸੀ ਕਿ ਕੇ. ਕਵਿਤਾ ਦਾ ਰਿਮਾਂਡ 5 ਦਿਨ ਵਧਾਇਆ ਜਾਵੇ ਪਰ ਅਦਾਲਤ ਨੇ ਰਿਮਾਂਡ 3 ਦਿਨ ਵਧਾ ਦਿੱਤਾ। ਈਡੀ ਨੇ ਦੱਸਿਆ ਅਸੀਂ ਪਹਿਲਾਂ ਹੀ ਦੱਸ ਚੁੱਕੇ ਹਾਂ ਕਿ ਉਸ ਦੀ ਭੂਮਿਕਾ ਕੀ ਸੀ। ਉਸ ਨੇ 100 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੀ ਸਾਜ਼ਿਸ਼ ਰਚੀ। ਈਡੀ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਹੈਦਰਾਬਾਦ ਵਿੱਚ ਕਵਿਤਾ ਦੇ ਕਰੀਬੀ ਰਿਸ਼ਤੇਦਾਰ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ।
ਪਰਿਵਾਰ ਨਾਲ ਮੁਲਾਕਾਤ ਕਰਨ ਦੀ ਦਿਤੀ ਇਜਾਜ਼ਤ
ਰਾਊਜ਼ ਐਵੇਨਿਊ ਕੋਰਟ ਕੇ. ਕਵਿਤਾ ਨੂੰ ਉਸ ਦੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਉਹ ਅਦਾਲਤ ਦੇ ਅੰਦਰ ਆਪਣੇ ਪੁੱਤਰਾਂ ਨੂੰ ਮਿਲ ਸਕਦੀ ਹੈ। ਅਦਾਲਤ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਬੀਆਰਐਸ ਆਗੂ ਕਵਿਤਾ ਨੇ ਪੱਤਰਕਾਰਾਂ ਨੂੰ ਕਿਹਾ, ‘‘ਮੇਰੀ ਗ੍ਰਿਫ਼ਤਾਰੀ ਗ਼ੈਰ-ਕਾਨੂੰਨੀ ਹੈ, ਮੈਂ ਅਦਾਲਤ ਵਿੱਚ ਲੜਾਂਗੀ।’’ ਇਸ ਤੋਂ ਪਹਿਲਾਂ ਸ਼ੁੱਕਰਵਾਰ (22 ਮਾਰਚ) ਨੂੰ ਸੁਪਰੀਮ ਕੋਰਟ ਨੇ ਕੇ. ਕਵਿਤਾ ਨੂੰ ਝਟਕਾ ਦਿੰਦੇ ਹੋਏ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ।
ਈਡੀ ਨੇ ਕਦੋਂ ਕੀਤਾ ਸੀ ਗ੍ਰਿਫ਼ਤਾਰ
ਈਡੀ ਨੇ ਕਵਿਤਾ ਨੂੰ 15 ਮਾਰਚ ਨੂੰ ਹੈਦਰਾਬਾਦ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸੇ ਦਿਨ ਉਸ ਨੂੰ ਦਿੱਲੀ ਲਿਆਂਦਾ ਗਿਆ ਅਤੇ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਕਵਿਤਾ ਦੀ ਈਡੀ ਦੀ ਹਿਰਾਸਤ ਸ਼ਨੀਵਾਰ (23 ਮਾਰਚ) ਨੂੰ ਖਤਮ ਹੋ ਰਹੀ ਸੀ। ਈਡੀ ਨੇ ਦੋਸ਼ ਲਾਇਆ ਹੈ ਕਿ ਕਵਿਤਾ 'ਦੱਖਣੀ ਗਰੁੱਪ' ਦਾ ਹਿੱਸਾ ਸੀ ਜਿਸ ਨੇ 'ਆਪ' ਆਗੂਆਂ ਨੂੰ ਕਥਿਤ ਤੌਰ 'ਤੇ 100 ਕਰੋੜ ਰੁਪਏ ਦੀ ਰਿਸ਼ਵਤ ਦਿੱਤੀ ਸੀ। 'ਸਾਊਥ ਗਰੁੱਪ' ਦੇ ਭਾਈਵਾਲਾਂ ਨੂੰ ਕਥਿਤ ਤੌਰ 'ਤੇ ਇੰਡੋਸਪਿਰਿਟ 'ਚ 65 ਫੀਸਦੀ ਹਿੱਸੇਦਾਰੀ ਦਿੱਤੀ ਗਈ ਸੀ।