ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਨੈਸ਼ਨਲ ਹਾਈਵੇ ਜਾਮ ਕਰਨ ਦੀ ਕਾਲ ਦੇਣ ਵਾਲੇ 2 ਨੌਜਵਾਨ ਗ੍ਰਿਫ਼ਤਾਰ
ਹਾਲਾਂਕਿ 22 ਮਾਰਚ ਤੱਕ ਉਹ ਈਡੀ ਦੀ ਹਿਰਾਸਤ ਵਿੱਚ ਹੈ। ਇਸ ਮਾਮਲੇ 'ਚ ਰਾਊਸ ਐਵੇਨਿਊ ਕੋਰਟ ਨੇ ਸ਼ੁੱਕਰਵਾਰ ਨੂੰ ਮਨੀਸ਼ ਸਿਸੋਦੀਆ ਦਾ ਈਡੀ ਨੂੰ 22 ਮਾਰਚ ਤੱਕ ਰਿਮਾਂਡ ਦਿੱਤਾ ਸੀ। ਈਡੀ ਨੇ ਅਦਾਲਤ ਨੂੰ ਦੱਸਿਆ ਸੀ ਕਿ ਜਦੋਂ ਉਪ ਰਾਜਪਾਲ ਨੇ ਇਸ ਮਾਮਲੇ ਬਾਰੇ ਸ਼ਿਕਾਇਤ ਕੀਤੀ ਸੀ ਤਾਂ ਮਨੀਸ਼ ਨੇ ਆਪਣਾ ਫ਼ੋਨ ਬਦਲ ਲਿਆ ਸੀ ਪਰ ਏਜੰਸੀ ਨੇ ਉਸ ਦਾ ਮੋਬਾਈਲ ਡਾਟਾ ਕੱਢ ਲਿਆ ਸੀ। ਹੁਣ ਏਜੰਸੀ ਉਸ ਦੇ ਮੋਬਾਈਲ ਅਤੇ ਈਮੇਲ ਤੋਂ ਕੱਢੇ ਗਏ ਡੇਟਾ ਦਾ ਵਿਸ਼ਲੇਸ਼ਣ ਕਰ ਰਹੀ ਹੈ ਅਤੇ ਮਨੀਸ਼ ਤੋਂ ਸਵਾਲ ਪੁੱਛਣੇ ਬਾਕੀ ਹਨ।
ਸਿਸੋਦੀਆ ਦੇ ਵਕੀਲ ਨੇ ਕੋਰਟ 'ਚ ਕੀ ਕਿਹਾ?
ਇਸ ਦੇ ਨਾਲ ਹੀ ਮਨੀਸ਼ ਸਿਸੋਦੀਆ ਦੇ ਵਕੀਲ ਨੇ ਅਦਾਲਤ 'ਚ ਕਿਹਾ ਕਿ ਈਡੀ ਨੇ ਸਾਬਕਾ ਉਪ ਮੁੱਖ ਮੰਤਰੀ ਖਿਲਾਫ ਕਿਸੇ ਅਪਰਾਧ ਦਾ ਜ਼ਿਕਰ ਨਹੀਂ ਕੀਤਾ ਹੈ। ਏਜੰਸੀ ਨੂੰ ਦੱਸਣਾ ਚਾਹੀਦਾ ਹੈ ਕਿ ਅਪਰਾਧ ਦੀ ਪ੍ਰਕਿਰਿਆ ਵਿਚ ਕੀ ਹੋਇਆ? ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਮਾਮਲੇ ਦੀ ਜਾਂਚ ਸੀਬੀਆਈ ਕਰ ਰਹੀ ਹੈ ਤਾਂ ਈਡੀ ਨੂੰ ਪੁੱਛਗਿੱਛ ਕਰਨ ਦੀ ਕੀ ਲੋੜ ਹੈ? ਈਡੀ ਹੁਣ ਸੀਬੀਆਈ ਦੀ ਪ੍ਰੌਕਸੀ ਏਜੰਸੀ ਵਜੋਂ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਮਨੀਸ਼ ਸਿਸੋਦੀਆ ਨੇ ਅਦਾਲਤ ਨੂੰ ਦੱਸਿਆ ਹੈ ਕਿ ਪਿਛਲੇ 7 ਦਿਨਾਂ ਦੀ ਹਿਰਾਸਤ 'ਚ ਉਸ ਤੋਂ ਰੋਜ਼ਾਨਾ ਅੱਧਾ ਘੰਟਾ ਪੁੱਛਗਿੱਛ ਕੀਤੀ ਜਾਂਦੀ ਸੀ। ਉਸ ਤੋਂ ਵੀਰਵਾਰ ਦੇਰ ਰਾਤ ਤੱਕ ਪੁੱਛਗਿੱਛ ਕੀਤੀ ਗਈ।
ਇਹ ਵੀ ਪੜ੍ਹੋ : ਖੰਨਾ ਪੁਲਿਸ ਨੇ ਅਮਰੀਕਾ 'ਚ ਬੈਠੇ ਗੈਂਗਸਟਰ ਲਵਜੀਤ ਕੰਗ ਦੇ ਇੱਕ ਹੋਰ ਸਾਥੀ ਨੂੰ ਕੀਤਾ ਗ੍ਰਿਫਤਾਰ , ਨਜਾਇਜ਼ ਹਥਿਆਰ ਵੀ ਬਰਾਮਦ
ਜਾਂਚ ਏਜੰਸੀ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਮਨੀ ਲਾਂਡਰਿੰਗ ਮਾਮਲੇ 'ਚ ਸਿਸੋਦੀਆ ਨੂੰ 9 ਮਾਰਚ ਨੂੰ ਤਿਹਾੜ ਜੇਲ ਤੋਂ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ 10 ਮਾਰਚ ਨੂੰ ਸਿਸੋਦੀਆ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਨੇ ਅਦਾਲਤ ਤੋਂ ਸਿਸੋਦੀਆ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ। ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ 17 ਮਾਰਚ (7 ਦਿਨ) ਤੱਕ ਰਿਮਾਂਡ 'ਤੇ ਭੇਜ ਦਿੱਤਾ ਸੀ। ਇਸ ਤੋਂ ਪਹਿਲਾਂ 26 ਫਰਵਰੀ ਨੂੰ ਸੀਬੀਆਈ ਨੇ ਉਸ ਨੂੰ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ 21 ਮਾਰਚ ਨੂੰ ਦੁਪਹਿਰ 2 ਵਜੇ ਸੁਣਵਾਈ ਕਰੇਗੀ।