Haryana ex-minister Sandeep Singh: ਜੂਨੀਅਰ ਮਹਿਲਾ ਕੋਚ ਨਾਲ ਛੇੜਛਾੜ ਦੇ ਮਾਮਲੇ 'ਚ ਫਸੇ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਸੋਮਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸੰਦੀਪ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 354, 354ਏ, 354ਬੀ, 509 ਅਤੇ 506 ਤਹਿਤ ਦੋਸ਼ ਆਇਦ ਕੀਤੇ ਗਏ। ਮਾਮਲੇ ਦੀ ਸੁਣਵਾਈ 17 ਅਗਸਤ ਤੋਂ ਸ਼ੁਰੂ ਹੋਵੇਗੀ।
ਏਸੀਜੇਐਮ ਰਾਹੁਲ ਗਰਗ ਦੀ ਅਦਾਲਤ ਨੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਵੱਲੋਂ ਦੋਸ਼ ਖਾਰਜ ਕਰਨ ਅਤੇ ਪੀੜਤ ਮਹਿਲਾ ਕੋਚ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਸੰਦੀਪ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 511 ਅਤੇ 376 ਤਹਿਤ ਕੇਸ ਦਰਜ ਕਰਨ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ। ਹੁਣ ਸੰਦੀਪ ਸਿੰਘ ਖ਼ਿਲਾਫ਼ ਕੇਸ ਦੀ ਕਾਰਵਾਈ ਹੋਵੇਗੀ ਅਤੇ ਅਗਲੀ ਸੁਣਵਾਈ ਦੌਰਾਨ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣਗੇ।
ਦੱਸ ਦਈਏ ਕਿ ਜੂਨੀਅਰ ਮਹਿਲਾ ਕੋਚ ਨੇ 26 ਦਸੰਬਰ 2022 ਨੂੰ ਹਰਿਆਣਾ ਦੇ ਤਤਕਾਲੀ ਖੇਡ ਮੰਤਰੀ ਸੰਦੀਪ ਸਿੰਘ 'ਤੇ ਜਿਨਸੀ ਸ਼ੋਸ਼ਣ ਅਤੇ ਹੋਰ ਦੋਸ਼ ਲਗਾਉਣ ਦੀ ਸ਼ਿਕਾਇਤ ਚੰਡੀਗੜ੍ਹ ਪੁਲਿਸ ਨੂੰ ਦਿੱਤੀ ਸੀ। ਜਾਂਚ ਤੋਂ ਬਾਅਦ ਪੁਲੀਸ ਨੇ 31 ਦਸੰਬਰ ਨੂੰ ਰਾਤ 11 ਵਜੇ ਸੈਕਟਰ-26 ਥਾਣੇ ਵਿੱਚ ਸੰਦੀਪ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 342, 354, 354ਏ, 354ਬੀ, 506 ਤਹਿਤ ਕੇਸ ਦਰਜ ਕੀਤਾ ਸੀ।
ਸ਼ਿਕਾਇਤਕਰਤਾ ਜੂਨੀਅਰ ਮਹਿਲਾ ਕੋਚ ਨੇ ਦੋਸ਼ ਲਾਇਆ ਸੀ ਕਿ 1 ਜੁਲਾਈ 2022 ਨੂੰ ਸੰਦੀਪ ਸਿੰਘ ਨੇ ਉਸ ਨੂੰ ਆਪਣੇ ਘਰ ਬੁਲਾਇਆ ਅਤੇ ਉਸ ਨਾਲ ਛੇੜਛਾੜ ਕੀਤੀ। ਪੁਲੀਸ ਨੇ ਸੈਕਟਰ-26 ਥਾਣੇ ਵਿੱਚ ਸੰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ ਪਰ ਮਾਮਲਾ ਹਰਿਆਣਾ ਦੇ ਇੱਕ ਮੰਤਰੀ ਨਾਲ ਸਬੰਧਤ ਹੋਣ ਕਾਰਨ ਡੀਐਸਪੀ (ਪੂਰਬੀ) ਪਲਕ ਗੋਇਲ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਗਈ ਸੀ।
ਐਸਆਈਟੀ ਵਿੱਚ ਸਾਈਬਰ ਥਾਣਾ ਇੰਚਾਰਜ ਇੰਸਪੈਕਟਰ ਰਣਜੀਤ ਸਿੰਘ, ਮਹਿਲਾ ਥਾਣੇ ਦੀ ਇੰਚਾਰਜ ਇੰਸਪੈਕਟਰ ਊਸ਼ਾ ਅਤੇ ਇੱਕ ਮਹਿਲਾ ਐਸਆਈ ਸ਼ਾਮਲ ਸਨ। ਐਸਆਈਟੀ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਸੰਦੀਪ ਸਿੰਘ ਖਿਲਾਫ ਆਈਪੀਸੀ ਦੀ ਧਾਰਾ 509 ਵੀ ਜੋੜ ਦਿੱਤੀ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial