ਨਵੀਂ ਦਿੱਲੀ: ਸੁਤੰਤਰ ਪੱਤਰਕਾਰ ਮਨਦੀਪ ਪੂਨੀਆ ਨੂੰ ਰੋਹਿਨੀ ਦੀ ਅਦਾਲਤ ਨੇ 25 ਹਜ਼ਾਰ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ।ਕਿਸਾਨ ਅੰਦੋਲਨ ਨੂੰ ਕਵਰ ਕਰ ਰਹੇ ਪੱਤਰਕਾਰ ਮਨਦੀਪ ਪੂਨੀਆ ਨੂੰ ਦਿੱਲੀ ਪੁਲਿਸ ਨੇ 31 ਜਨਵਰੀ ਨੂੰ ਗ੍ਰਿਫਤਾਰ ਕਰ ਲਿਆ ਸੀ।
ਪੂਨੀਆ 'ਤੇ ਸਿੰਘੂ ਬਾਰਡਰ 'ਤੇ ਦਿੱਲੀ ਪੁਲਿਸ ਨਾਲ ਦੁਰਵਿਵਹਾਰ ਦਾ ਦੋਸ਼ ਲਾਇਆ ਗਿਆ ਸੀ। ਇਸ ਤੋਂ ਪਹਿਲਾਂ ਪੂਨੀਆ ਦੇ ਨਾਲ ਹੀ ਇੱਕ ਹੋਰ ਪੱਤਰਕਾਰ ਧਰਮਿੰਦਰ ਸਿੰਘ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਸੀ ਪਰ ਪੁਲਿਸ ਨੇ ਉਸਨੂੰ ਰਿਹਾਅ ਕਰ ਦਿੱਤਾ ਸੀ ਜਦਕਿ ਪੂਨੀਆ ਖਿਲਾਫ ਦੋਸ਼ ਆਇਦ ਕੀਤੇ ਗਏ ਸਨ।