ਨਵੀਂ ਦਿੱਲੀ: ਫੋਰਟਿਸ ਹੈਲਥਕੇਅਰ ਦੇ ਪ੍ਰੋਮੋਟਰ ਸ਼ਿਵਇੰਦਰ ਸਿੰਘ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਅੱਠ ਜਨਵਰੀ ਤਕ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਰੈਲੀਗੇਅਰ ਫਿਨਵੇਸਟ ਲਿਮਟਡ ‘ਚ ਫਾਈਨੈਂਸ ਦੀ ਬੇਨਿਯਮੀਆਂ ਲਈ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ।

ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (.ਡੀ.) ਦੀ ਹਿਰਾਸਤ ਦੀ ਮਿਆਦ ਖ਼ਤਮ ਹੋਣ ‘ਤੇ ਵਧੀਕ ਸੈਸ਼ਨ ਜੱਜ ਸੰਦੀਪ ਯਾਦਵ ਦੇ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ। ਦਰਅਸਲ ਜਾਂਚ ਏਜੰਸੀ ਨੇ ਕਿਹਾ ਕਿ ਹਿਰਾਸਤ 'ਚ ਲੈ ਕੇ ਉਨ੍ਹਾਂ ਤੋਂ ਹੋਰ ਪੁੱਛਗਿੱਛ ਕਰਨ ਦੀ ਲੋੜ ਨਹੀਂ ਹੈ।

ਸਿੰਘ ਦੇ ਭਰਾ ਅਤੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ, ਮਾਲਵਿੰਦਰ (46), ਰਿਲੀਗੇਅਰ ਐਂਟਰਪ੍ਰਾਈਜ਼ਜ਼ ਲਿਮਟਡ (ਆਰਈਐਲ) ਦੇ ਸਾਬਕਾ ਸੀਐਮਡੀ ਸੁਨੀਲ ਗੋਧਵਾਨੀ (58) ਅਤੇ ਹੋਰ ਦੋਸ਼ੀ ਕਵੀ ਅਰੋੜਾ (48) ਅਤੇ ਅਨਿਲ ਸਕਸੈਨਾ ਨੂੰ ਪਹਿਲਾਂ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਇੱਕ ਵੱਖਰੇ ਕੇਸ 'ਚ ਗ੍ਰਿਫ਼ਤਾਰ ਕੀਤਾ ਸੀ। ਉਸ 'ਤੇ ਕਥਿਤ ਤੌਰ 'ਤੇ ਆਰਐਫਐਲ ਤੋਂ ਫੰਡ ਤਬਦੀਲ ਕਰਨ ਅਤੇ ਹੋਰ ਕੰਪਨੀਆਂ 'ਚ ਨਿਵੇਸ਼ ਕਰਨ ਦਾ ਇਲਜ਼ਾਮ ਹੈ।